ਪੜਚੋਲ ਕਰੋ

ਨਵਾਂ ਸ਼ਿਕੰਜਾ! ਪਾਸਪੋਰਟ ਜਾਰੀ ਕਰਨ ਤੋਂ ਪਹਿਲਾਂ ਵੇਖੀਆਂ ਜਾਣਗੀਆਂ ਤੁਹਾਡੀਆਂ ਸੋਸ਼ਲ ਮੀਡੀਆ 'ਤੇ ਪੋਸਟਾਂ !

ਕਿਸਾਨ ਅੰਦੋਲਨ ਵਿੱਚ ਸੋਸ਼ਲ ਮੀਡੀਆ ਦੇ ਤਾਕਤ ਨੂੰ ਵੇਖਦਿਆਂ ਸਰਕਾਰ ਨਵਾਂ ਸ਼ਿਕੰਜਾ ਕੱਸਣ ਜਾ ਰਹੀ ਹੈ। ਹੁਣ ਪਾਸਪੋਰਟ ਜਾਰੀ ਕਰਨ ਤੋਂ ਪਹਿਲਾਂ ਤੁਹਾਡੀਆਂ ਸੋਸ਼ਲ ਮੀਡੀਆ 'ਤੇ ਪੋਸਟਾਂ ਵੇਖੀਆਂ ਜਾਣਗੀਆਂ।

ਦੇਹਰਾਦੂਨ: ਕਿਸਾਨ ਅੰਦੋਲਨ ਵਿੱਚ ਸੋਸ਼ਲ ਮੀਡੀਆ ਦੇ ਤਾਕਤ ਨੂੰ ਵੇਖਦਿਆਂ ਸਰਕਾਰ ਨਵਾਂ ਸ਼ਿਕੰਜਾ ਕੱਸਣ ਜਾ ਰਹੀ ਹੈ। ਹੁਣ ਪਾਸਪੋਰਟ ਜਾਰੀ ਕਰਨ ਤੋਂ ਪਹਿਲਾਂ ਤੁਹਾਡੀਆਂ ਸੋਸ਼ਲ ਮੀਡੀਆ 'ਤੇ ਪੋਸਟਾਂ ਵੇਖੀਆਂ ਜਾਣਗੀਆਂ। ਇਹ ਨਿਯਮ ਉੱਤਰਾਖੰਡ ਵਿੱਚ ਲਾਗੀ ਹੋ ਰਹੇ ਹਨ। ਉੱਤਰਾਖੰਡ ਦੇ ਡੀਜੀਪੀ ਅਸ਼ੋਕ ਕੁਮਾਰ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਦੀ ਵਧਦੀ ਦੁਰਵਰਤੋਂ ਰੋਕਣ ਲਈ ਪਾਸਪੋਰਟ ਬਿਨੈਕਾਰਾਂ ਦੇ ਇਨ੍ਹਾਂ ਮੰਚਾਂ ਉੱਤੇ ਵਿਵਹਾਰ ਦੀ ਜਾਂਚ ਜਿਹੇ ਉਪਾਵਾਂ ਦੀ ਜ਼ਰੂਰਤ ਹੈ।
ਉੱਤਰਾਖੰਡ ਪੁਲਿਸ ਨੇ ਪਿੱਛੇ ਡੀਜੀਪੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪਾਸਪੋਰਟ ਬਿਨੈਕਾਰ ਦੀ ਪੁਲਿਸ ਤਸਦੀਕ ਪ੍ਰਕਿਰਿਆ ਅਧੀਨ ਉਸ ਦੇ ਸੋਸ਼ਲ ਮੀਡੀਆ ਵਿਵਹਾਰ ਦੀ ਵੀ ਜਾਂਚ ਕਰਨ ਦਾ ਫ਼ੈਸਲਾ ਲਿਆ ਸੀ। ਇਸ ਫ਼ੈਸਲੇ ਨੂੰ ਦਰੁਸਤ ਕਰਾਰ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਸੋਸ਼ਲ ਮੀਡੀਆ ਦੀ ਵਧਦੀ ਦੁਰਵਰਤੋਂ ਨੂੰ ਰੋਕਣ ਲਈ ਇਸ ਉਪਾਅ ਦੀ ਜ਼ਰੂਰਤ ਹੈ। ਡੀਜੀਪੀ ਨੇ ਇਸ ਗੱਲ ਦਾ ਖੰਡਨ ਕੀਤਾ ਕਿ ਉਨ੍ਹਾਂ ਕਿਸੇ ਨਵੇਂ ਜਾਂ ਸਖ਼ਤ ਕਦਮ ਦੀ ਸ਼ੁਰੂਆਤ ਕੀਤੀ ਹੈ ਤੇ ਕਿਹਾ ਕਿ ਉਨ੍ਹਾਂ ਨੇ ਪਾਸਪੋਰਟ ਕਾਨੂੰਨ ਵਿੱਚ ਇਸ ਸਬੰਧੀ ਪਹਿਲਾਂ ਤੋਂ ਮੌਜੂਦ ਵਿਵਸਥਾ ਨੂੰ ਸਿਰਫ਼ ਲਾਗੂ ਕਰਨ ਬਾਰੇ ਕਿਹਾ ਹੈ। ਉਨ੍ਹਾਂ ਕਿਹਾ ਕਿ ਪਾਸਪੋਰਟ ਕਾਨੂੰਨ ਵਿੱਚ ਰਾਸ਼ਟਰ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਪਾਸਪੋਰਟ ਜਾਰੀ ਨਾ ਕੀਤੇ ਜਾਣ ਦੀ ਵਿਵਸਥਾ ਹੈ। ਉਨ੍ਹਾਂ ਕਿਹਾ ਕਿ ਉਹ ਇਹ ਸਪੱਸ਼ਟ ਕਰ ਦੇਣਾ ਚਾਹੁੰਦੇ ਹਨ ਕਿ ਉਨ੍ਹਾਂ ਪਹਿਲਾਂ ਤੋਂ ਬਣੇ ਨਿਯਮ ਦੀ ਪਾਲਣਾ ਯਕੀਨੀ ਬਣਾਉਣਾ ਸ਼ੁਰੂ ਕੀਤਾ ਹੈ। ਇਸ ਨਯਮ ਦਾ ਵਰਣਨ ਪਹਿਲਾਂ ਤੋਂ ਦਿੱਤੇ ਜਾਂਚ ਫ਼ਾਰਮ ਵਿੱਚ ਹੈ। ਪਾਸਪੋਰਟ ਬਣਨ ਸਬੰਧੀ ਜਾਂਚ ਪ੍ਰਕਿਰਿਆ ਦੌਰਾਨ ਕੋਈ ਗਤੀਵਿਧੀ ਰਾਸ਼ਟਰ ਦੀ ਪ੍ਰਭੂਸੱਤਾ ਤੇ ਅਖੰਡਤਾ ਵਿਰੁੱਧ ਪਾਈ ਜਾਂਦੀ ਹੈ, ਤਾਂ ਉਸ ਵਿਅਕਤੀ ਦੀ ਤਸਦੀਕ ਨਹੀਂ ਕੀਤੀ ਜਾਵੇਗੀ। ਇਹ ਪੁੱਛੇ ਜਾਣ ’ਤੇ ਕਿ ਬੀਤੀ 26 ਜਨਵਰੀ ਨੂੰ ਦਿੱਲੀ ਵਿੱਚ ਕਿਸਾਨਾਂ ਦੀ ਟ੍ਰੈਕਟਰ ਪਰੇਡ ਦੌਰਾਨ ਕਥਿਤ ਤੌਰ ਉੱਤੇ ਤਣਾਅ ਵਧਾਉਣ ’ਚ ਸੋਸ਼ਲ ਮੀਡੀਆ ਦੀ ਵਰਤੋਂ ਨੂੰ ਵੇਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ, ਤਾਂ ਡੀਜੀਪੀ ਨੇ ਕਿਹਾ ਕਿ ਸੋਸ਼ਲ ਮੀਡੀਆ ਦੀ ਵਧਦੀ ਦੁਰਵਰਤੋਂ ਨੂੰ ਨਿਰਉਤਸ਼ਾਹਿਤ ਕਰਨ ਲਈ ਅਜਿਹਾ ਡਰ ਬਹੁਤ ਜ਼ਰੂਰੀ ਹੈ। ਹੁਣ ਤੱਕ ਪੁਲਿਸ ਖ਼ਾਸ ਤੌਰ ਉੱਤੇ ਇਹ ਜਾਂਚ ਕਰਦੀ ਸੀ ਕਿ ਪਾਸਪੋਰਟ ਬਿਨੈਕਾਰ ਵਿਰੁੱਧ ਕਿਤੇ ਕੋਈ ਐਫ਼ਆਈਆਰ ਤਾਂ ਦਰਜ ਨਹੀਂ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget