Modi Government: ਕੇਂਦਰ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ 5 ਰਾਜਾਂ ਦੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਮੋਦੀ ਸਰਕਾਰ ਨੇ ਹਮੇਸ਼ਾ ਹੀ ਕਿਸਾਨਾਂ ਲਈ ਸਮਰਪਣ ਦੀ ਭਾਵਨਾ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਲਈ ਵੱਡਾ ਫੈਸਲਾ ਲਿਆ ਗਿਆ ਹੈ। ਵੈਸ਼ਨਵ ਨੇ ਦੱਸਿਆ ਕਿ ਕੋਪਰਾ (ਨਾਰੀਅਲ ਦੇ ਛਿਲਕੇ) ਲਈ ਕੀਮਤ ਨੀਤੀ 2025 ਦਾ ਐਲਾਨ ਕੀਤਾ ਗਿਆ ਹੈ।


ਹੋਰ ਪੜ੍ਹੋ : ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ


ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਮਿੱਲਿੰਗ ਕੋਪੜਾ ਦੀ ਕੀਮਤ ਵਿੱਚ ਪਿਛਲੇ ਸਾਲ ਦੇ ਮੁਕਾਬਲੇ 422 ਰੁਪਏ ਦਾ ਵਾਧਾ ਹੋਇਆ ਹੈ। ਯਾਨੀ ਹੁਣ ਇਸਨੂੰ 11582 ਰੁਪਏ ਵਿੱਚ ਖਰੀਦਿਆ ਜਾਵੇਗਾ। ਜਦੋਂਕਿ ਗੇਂਦਾ ਕੋਪੜੇ ਦੀ ਕੀਮਤ ਵਿੱਚ ਪਿਛਲੇ ਸਾਲ ਦੇ ਮੁਕਾਬਲੇ 100 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਹੁਣ ਇਸ ਨੂੰ 12100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦਿਆ ਜਾਵੇਗਾ।



ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ, ਕਰਨਾਟਕ ਵਿੱਚ ਇਸ ਦਾ ਸਭ ਤੋਂ ਵੱਧ ਉਤਪਾਦਨ ਹੁੰਦਾ ਹੈ। ਕੁੱਲ ਉਤਪਾਦਨ 'ਚ ਕਰਨਾਟਕ ਦੀ ਹਿੱਸੇਦਾਰੀ 32.7 ਫੀਸਦੀ ਹੈ। ਉਤਪਾਦਨ ਵਿੱਚ ਤਾਮਿਲਨਾਡੂ ਦੀ 25.7 ਫੀਸਦੀ, ਕੇਰਲ ਦੀ 25.4 ਫੀਸਦੀ ਅਤੇ ਆਂਧਰਾ ਪ੍ਰਦੇਸ਼ ਦੀ 7.7 ਫੀਸਦੀ ਹਿੱਸੇਦਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਲਈ ਸਰਕਾਰ ਵੱਲੋਂ 855 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।


ਕਿਸਾਨਾਂ ਦੀ ਭਲਾਈ ਲਈ ਲਏ ਗਏ ਕਈ ਫੈਸਲੇ


ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਕਈ ਫੈਸਲੇ ਲਏ ਗਏ ਹਨ। ਇਹ ਸਾਡੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ, ਕਿਸਾਨਾਂ ਦੇ ਜੀਵਨ ਵਿੱਚ ਸੁਧਾਰ ਲਈ ਪ੍ਰਧਾਨ ਮੰਤਰੀ ਦੀ ਵਚਨਬੱਧਤਾ ਹੈ। ਸਾਡੇ ਦੇਸ਼ ਵਿੱਚ ਕੋਪੇਰੇ ਦੇ ਉਤਪਾਦਨ ਵਿੱਚ ਕਰਨਾਟਕ ਦਾ ਸਭ ਤੋਂ ਵੱਧ ਹਿੱਸਾ ਹੈ। ਨੈਫੇਡ ਅਤੇ ਐਨ.ਸੀ.ਸੀ.ਐਫ. ਦੋਵੇਂ ਕੋਪੇਰੇ ਦੀ ਖਰੀਦ ਲਈ ਕੇਂਦਰੀ ਨੋਡਲ ਏਜੰਸੀਆਂ ਹੋਣਗੀਆਂ ਅਤੇ ਇਸ ਤੋਂ ਇਲਾਵਾ ਰਾਜ ਸਰਕਾਰਾਂ ਦੀ ਇਸ ਵਿੱਚ ਵੱਡੀ ਭੂਮਿਕਾ ਹੋਵੇਗੀ, ਇਸ ਲਈ ਇਹ ਖਰੀਦ ਰਾਜ ਸਰਕਾਰਾਂ ਦੇ ਕਾਰਪੋਰੇਸ਼ਨਾਂ ਦੇ ਸਹਿਯੋਗ ਨਾਲ ਕੀਤੀ ਜਾਵੇਗੀ।