ਪਾਨੀਪਤ: ਇੱਕ ਵਾਰ ਫਿਰ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਬੇਰਹਿਮ ਮਾਂ ਨੇ ਨਵਜੰਮੀ ਬੱਚੀ ਨੂੰ ਕੜਾਕੇ ਦੀ ਠੰਢ 'ਚ ਮਰਨ ਲਈ ਸੁੱਟ ਦਿੱਤਾ।ਪਾਨੀਪਤ 'ਚ ਇਹ ਕੋਈ ਨਵਾਂ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦੋਂ ਨਵਜੰਮੇ ਬੱਚਿਆਂ ਨੂੰ ਕੂੜੇ ਦੇ ਢੇਰ 'ਤੇ ਛੱਡ ਦਿੱਤਾ ਗਿਆ ਸੀ।


ਫਿਲਹਾਲ ਤਾਜ਼ਾ ਮਾਮਲਾ ਪਾਨੀਪਤ ਦੇ ਸ਼ਿਵ ਨਗਰ ਤੋਂ ਸਾਹਮਣੇ ਆਇਆ ਹੈ। ਕਿਸੇ ਨੇ ਨਵਜੰਮੀ ਬੱਚੀ ਨੂੰ ਕੂੜੇ ਦੇ ਢੇਰ 'ਤੇ ਸੁੱਟ ਦਿੱਤਾ ਸੀ ਜਿੱਥੇ ਆਵਾਰਾ ਕੁੱਤਿਆਂ ਨੇ ਮਾਸੂਮ ਨੂੰ ਨੋਚਣਾ ਸ਼ੁਰੂ ਕਰ ਦਿੱਤਾ। ਰਾਹਗੀਰਾਂ ਨੇ ਜਦੋਂ ਬੱਚੀ ਨੂੰ ਕੂੜੇ ਦੇ ਢੇਰ 'ਤੇ ਪਿਆ ਦੇਖਿਆ ਤਾਂ ਉਨ੍ਹਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਬੱਚੀ ਨੂੰ ਪਾਨੀਪਤ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ।


ਸਿਵਲ ਹਸਪਤਾਲ 'ਚ ਡਾਕਟਰ ਨਿਹਾਰਿਕਾ ਨੇ ਦੱਸਿਆ ਕਿ ਲੜਕੀ ਨੂੰ ਪੁਲਿਸ ਮੁਲਾਜ਼ਮ ਹਸਪਤਾਲ ਲੈ ਕੇ ਆਏ ਸਨ, ਬੱਚੀ ਨੂੰ SNCU ਵਿੱਚ ਰੱਖਿਆ ਗਿਆ ਹੈ। ਉਸ ਨੂੰ ਕੁੱਤਿਆਂ ਨੇ ਨੋਚਿਆ ਹੋਇਆ ਹੈ, ਫਿਲਹਾਲ ਬੱਚੀ ਦਾ ਸਾਰੇ ਟੈਸਟ ਕਰਵਾਉਣ ਤੋਂ ਬਾਅਦ ਇਲਾਜ ਕੀਤਾ ਜਾ ਰਿਹਾ ਹੈ।ਮਾਮਲੇ ਦੀ ਸੂਚਨਾ ਮਿਲਦੇ ਹੀ CWC ਦੇ ਮੈਂਬਰ ਵੀ ਹਸਪਤਾਲ ਪੁੱਜੇ ਅਤੇ ਬੱਚੀ ਦਾ ਹਾਲ ਚਾਲ ਪੁੱਛਿਆ।


ਥਾਣਾ ਚਾਂਦਨੀ ਬਾਗ ਦੇ SHO ਮਹੀਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਸਬੰਧੀ FIR ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ, ਆਲੇ-ਦੁਆਲੇ ਦੇ ਸਾਰੇ CCTV ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ, ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ