ਲਖਨਊ: ਉੱਤਰ ਪ੍ਰਦੇਸ਼ ਸਰਕਾਰ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਨੂੰ ਮੰਦਿਰਾਂ, ਮਸੀਤਾਂ ਤੇ ਹੋਰਨਾਂ ਜਨਤਕ ਥਾਵਾਂ ’ਤੇ ਚੱਲਦੇ ਗੈਰਕਾਨੂੰਨੀ ਲਾਊਡਸਪੀਕਰਾਂ ਖ਼ਿਲਾਫ਼ ਕਾਰਵਾਈ ਕਰਨ ਦਾ ਹੁਕਮ ਦਿੱਤਾ ਹੈ। ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ’ਤੇ 7 ਜਨਵਰੀ ਨੂੰ 10 ਸਫਿਆਂ ਦੇ ਹੁਕਮਾਂ ਵਿੱਚ ਬਿਨਾਂ ਮਨਜ਼ੂਰੀ ਚੱਲਦੇ ਲਾਊਡ ਸਪੀਕਰਾਂ ਦਾ ਸਰਵੇ ਕਰਕੇ ਉਨ੍ਹਾਂ ਦੀ ਵਰਤੋਂ ਕਰਨ ਵਾਲਿਆਂ ਨੂੰ ਨੋਟਿਸ ਦੇਣ ਲਈ ਕਿਹਾ ਸੀ।