ਪਾਕਿ ਵਲੋਂ ਕੰਟਰੋਲ ਰੇਖਾ ਦੇ ਨੇੜੇ ਭਾਰੀ ਗੋਲਾਬਾਰੀ
ਏਬੀਪੀ ਸਾਂਝਾ | 07 Feb 2018 09:01 AM (IST)
ਜੰਮੂ-ਪਾਕਿ ਸੈਨਾ ਵਲੋਂ ਜੰਮੂ-ਕਸ਼ਮੀਰ ਦੇ ਰਾਜੌਰੀ ਅਤੇ ਪੁਣਛ ਖੇਤਰਾਂ 'ਚ ਮੁੜ ਕੰਟਰੋਲ ਰੇਖਾ ਦੇ ਨੇੜੇ ਭਾਰੀ ਗੋਲਾਬਾਰੀ ਕੀਤੀ ਗਈ। ਰਾਜੌਰੀ ਦੇ ਡਿਪਟੀ ਕਮਿਸ਼ਨਰ ਸ਼ਾਹਿਦ ਇਕਬਾਲ ਚੌਧਰੀ ਨੇ ਦੱਸਿਆ ਕਿ ਪਾਕਿ ਵਲੋਂ ਕੰਟਰੋਲ ਰੇਖਾ ਦੇ ਨਾਲ ਕੱਲ ਸ਼ਾਮ ਤਾਰਕੁੰਡੀ ਅਤੇ ਮੰਜਕੋਟੇ ਸੈਕਟਰਾਂ 'ਚ ਭਾਰੀ ਗੋਲਾਬਾਰੀ ਕੀਤੀ ਗਈ। ਜਿਸ ਦਾ ਭਾਰਤੀ ਫ਼ੌਜ ਨੇ ਢੁੱਕਵਾਂ ਜਵਾਬ ਦਿੱਤਾ।