ਚੰਡੀਗੜ੍ਹ-ਹਰਿਆਣਾ ਵਿੱਚ ਬਲਾਤਕਾਰੀ ਨੂੰ ਮੌਤ ਦੀ ਸਜਾ ਮਿਲੇਗੀ। ਬਲਾਤਕਾਰੀਆਂ ਪ੍ਰਤੀ ਸਖ਼ਤੀ ਵਰਤਣ ਲਈ ਹਰਿਆਣਾ ਸਰਕਾਰ ਨਵਾਂ ਕਾਨੂੰਨ ਲੈ ਕੇ ਆ ਰਹੀ ਹੈ। ਇਸ ਕਾਨੂੰਨ ਤਹਿਤ ਦੋਸ਼ੀ ਬਲਾਤਕਾਰੀ ਨੂੰ ਮੌਤ ਦੀ ਸਜ਼ਾ ਦੀ ਵਿਵਸਥਾ ਕੀਤੀ ਜਾਵੇਗੀ।
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਹ ਫੈਸਲਾ ਹੋਇਆ ਕਿ ਬਲਾਤਕਾਰ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਮੌਜੂਦਾ ਫੌਜਦਾਰੀ ਕਾਨੂੰਨ ਨੂੰ ਹੋਰ ਸਖਤ ਬਣਾਇਆ ਜਾਵੇ।