Farmers Protest: ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਅੱਜ,ਤਿਆਰ ਹੋਏਗੀ ਅੰਦੋਲਨ ਦੀ ਅਗਲੀ ਰਣਨੀਤੀ
ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ, ਇਸ ਦੇ ਬਾਵਜੂਦ ਕਿਸਾਨਾਂ ਦਾ ਅੰਦੋਲਨ ਜਾਰੀ ਹੈ।
ਨਵੀਂ ਦਿੱਲੀ: ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ(Narendra Modi) ਨੇ ਤਿੰਨੋਂ ਖੇਤੀ ਕਾਨੂੰਨਾਂ (Three Farm Laws) ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ, ਇਸ ਦੇ ਬਾਵਜੂਦ ਕਿਸਾਨਾਂ ਦਾ ਅੰਦੋਲਨ (Farmers Protest) ਜਾਰੀ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ 29 ਨਵੰਬਰ ਨੂੰ ਦਿੱਲੀ ਵਿਖੇ ਚੱਕਾ ਜਾਮ ਕਰਨ ਦੀ ਯੋਜਨਾ ਵੀ ਬਣਾ ਰਹੇ ਹਨ। ਸੰਯੁਕਤ ਕਿਸਾਨ ਮੋਰਚਾ (Samyukt Kisan Morcha) ਅੱਜ ਸਿੰਘੂ ਬਾਰਡਰ 'ਤੇ MSP ਅਤੇ ਹੋਰ ਅਹਿਮ ਮੁੱਦਿਆਂ 'ਤੇ ਮੀਟਿੰਗ ਕਰੇਗਾ, ਜਿਸ 'ਚ ਅਗਲੀ ਰਣਨੀਤੀ ਅਤੇ ਜਥੇਬੰਦੀਆਂ ਨੂੰ ਕੀ ਕਦਮ ਚੁੱਕਣੇ ਚਾਹੀਦੇ ਹਨ, ਇਸ ਬਾਰੇ ਗੱਲਬਾਤ ਕੀਤੀ ਜਾਵੇਗੀ।
ਅੱਜ ਸਵੇਰੇ 11 ਵਜੇ ਸੰਯੁਕਤ ਕਿਸਾਨ ਮੋਰਚਾ ਦੀ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ ਜਿਸ ਵਿੱਚ 9 ਮੈਂਬਰ ਹੋਣਗੇ। ਇਨ੍ਹਾਂ ਵਿੱਚ ਡਾ. ਦਰਸ਼ਨਪਾਲ ਸਿੰਘ, ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਸਿੰਘ ਚੜੂਨੀ, ਯੋਗਿੰਦਰ ਯਾਦਵ, ਜਗਜੀਤ ਸਿੰਘ ਡੱਲੇਵਾਲ, ਹਨਨ ਮੋਲਾ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਕੱਕਾ ਅਤੇ ਯੁੱਧਵੀਰ ਸਿੰਘ ਸ਼ਾਮਲ ਹੋਣਗੇ। ਇਸ ਮੁਲਾਕਾਤ ਨੂੰ ਕਈ ਪੱਖਾਂ ਤੋਂ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮੀਟਿੰਗ ਵਿੱਚ ਕਿਸਾਨ ਅੰਦੋਲਨ ਸਬੰਧੀ ਅਗਲੀ ਰਣਨੀਤੀ ਤੈਅ ਕੀਤੀ ਜਾ ਸਕਦੀ ਹੈ।
ਇਸ ਦੇ ਨਾਲ ਹੀ ਇਸ ਤੋਂ ਬਾਅਦ 12 ਵਜੇ ਦੇ ਕਰੀਬ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਵੇਗੀ, ਜਿਸ ਵਿਚ ਹਰਿਆਣਾ ਸਮੇਤ ਹੋਰਨਾਂ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :