Action On Khalistani Terrorist: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਵਿਦੇਸ਼ਾਂ ਵਿੱਚ ਬੈਠੇ ਖਾਲਿਸਤਾਨ ਪੱਖੀ ਸਮਰਥਕਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। NIA ਨੇ ਮੋਸਟ ਵਾਂਟੇਡ ਲਿਸਟ 'ਚ ਕਰੀਬ 21 ਲੋਕਾਂ ਦੇ ਨਾਂ ਦਰਜ ਕੀਤੇ ਹਨ। ਇਸ ਸੂਚੀ ਵਿਚ ਕੈਨੇਡਾ, ਅਮਰੀਕਾ ਅਤੇ ਪਾਕਿਸਤਾਨ ਵਿਚ ਮੌਜੂਦ ਲੋਕਾਂ ਦੇ ਨਾਂ ਸ਼ਾਮਲ ਹਨ।
ਇਨ੍ਹਾਂ ਖਾਲਿਸਤਾਨੀਆਂ ਦੇ ਨਾਵਾਂ ਨਾਲ ਫੋਟੋਆਂ NIA ਦੀ ਵੈੱਬਸਾਈਟ 'ਤੇ ਪਾਈਆਂ ਗਈਆਂ ਹਨ। ਇਸ ਸੂਚੀ ਵਿੱਚ ਲਖਬੀਰ ਸਿੰਘ ਲੰਡਾ, ਮਨਦੀਪ ਸਿੰਘ, ਸਤਨਾਮ ਸਿੰਘ, ਅਮਰੀਕ ਸਿੰਘ ਵਰਗੇ ਖਾਲਿਸਤਾਨ ਪੱਖੀ ਸਮਰਥਕਾਂ ਦੇ ਨਾਂ ਅਤੇ ਵੇਰਵੇ ਸ਼ਾਮਲ ਹਨ।
NIA ਦੀ ਟੀਮ ਅਮਰੀਕਾ ਜਾਵੇਗੀ
NIA ਦੇ ਸੂਤਰਾਂ ਮੁਤਾਬਕ ਵਿਦੇਸ਼ਾਂ 'ਚ ਬੈਠੇ ਖਾਲਿਸਤਾਨੀਆਂ ਖਿਲਾਫ ਚੋਣਵੀਂ ਕਾਰਵਾਈ ਕੀਤੀ ਜਾਵੇਗੀ। ਜਲਦੀ ਹੀ 17 ਜੁਲਾਈ ਤੋਂ ਬਾਅਦ ਐਨਆਈਏ ਦੀ 5 ਮੈਂਬਰੀ ਟੀਮ ਅਮਰੀਕਾ ਦੇ ਸੈਨ ਫਰਾਂਸਿਸਕੋ ਜਾਵੇਗੀ, ਜਿੱਥੇ ਉਹ ਵਣਜ ਦੂਤਘਰ ਵਿੱਚ ਹੋਏ ਹਮਲੇ ਦੀ ਜਾਂਚ ਕਰੇਗੀ। ਇਹ ਹਮਲਾ ਖਾਲਿਸਤਾਨ ਸਮਰਥਕਾਂ ਨੇ ਕੀਤਾ ਸੀ।
ਖੁਫੀਆ ਸੂਤਰਾਂ ਮੁਤਾਬਕ ਸੁਰੱਖਿਆ ਏਜੰਸੀਆਂ ਨੇ ਐਨਆਈ, ਇੰਟੈਲੀਜੈਂਸ ਬਿਊਰੋ ਅਤੇ ਸੂਬਾ ਪੁਲਿਸ ਨਾਲ ਮਿਲ ਕੇ ਇੱਕ ਡੋਜ਼ੀਅਰ ਤਿਆਰ ਕੀਤਾ ਹੈ। ਇਸ ਵਿੱਚ ਐਨਆਈਏ ਨੇ ਬਰਤਾਨੀਆ, ਅਮਰੀਕਾ ਅਤੇ ਕੈਨੇਡਾ ਦੇ ਦੂਤਾਵਾਸ ਉੱਤੇ ਹਾਲ ਹੀ ਵਿੱਚ ਹੋਏ ਹਮਲੇ ਦੇ ਸਬੰਧ ਵਿੱਚ ਖਾਲਿਸਤਾਨ ਪੱਖੀ ਲੋਕਾਂ ਦੀ ਪੂਰੀ ਸੂਚੀ ਤਿਆਰ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।