ਅੱਤਵਾਦ ਵਿਰੋਧੀ ਏਜੰਸੀ NIA ਨੇ ਜੇਲ 'ਚ ਬੰਦ ਕਸ਼ਮੀਰ ਦੇ ਨੇਤਾ ਇੰਜੀਨੀਅਰ ਸ਼ੇਖ ਅਬਦੁਲ ਰਾਸ਼ਿਦ(Sheikh Abdul Rashid) ਨੂੰ ਸੰਸਦ ਮੈਂਬਰ ( Lok Sabha member ) ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਇਸ ਮਾਮਲੇ 'ਚ ਦਿੱਲੀ ਦੀ ਇੱਕ ਅਦਾਲਤ ਦੇ ਅੰਤਿਮ ਫੈਸਲੇ ਦਾ ਇੰਤਜ਼ਾਰ ਹੈ, ਜੋ ਭਲਕੇ ਉਨ੍ਹਾਂ ਦੇ ਸਹੁੰ ਚੁੱਕਣ ਦੀਆਂ ਸ਼ਰਤਾਂ 'ਤੇ ਫੈਸਲਾ ਸੁਣਾਏਗੀ।  ਇੰਜੀਨੀਅਰ ਰਾਸ਼ਿਦ ਦੇ ਨਾਂਅ ਨਾਲ ਮਸ਼ਹੂਰ ਰਾਸ਼ਿਦ ਨੇ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਬਾਰਾਮੂਲਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਹਾਸਲ ਕੀਤੀ ਸੀ।


ਜੇਲ੍ਹ ਚੋਂ ਹੀ ਹਰਾਇਆ ਸਾਬਕਾ ਮੁੱਖ ਮੰਤਰੀ 


ਜ਼ਿਕਰਯੋਗ ਹੈ ਕਿ ਰਾਸ਼ਿਦ 2019 ਤੋਂ ਤਿਹਾੜ ਜੇਲ 'ਚ ਬੰਦ ਹੈ। NIA ਨੇ ਉਸ 'ਤੇ ਅੱਤਵਾਦੀ ਫੰਡਿੰਗ ਮਾਮਲੇ 'ਚ ਦੋਸ਼ ਲਗਾਇਆ ਸੀ। ਉਹ 18ਵੀਂ ਲੋਕ ਸਭਾ ਵਿੱਚ ਹੋਰ ਮੈਂਬਰਾਂ ਨਾਲ ਸਹੁੰ ਨਹੀਂ ਚੁੱਕ ਸਕੇ। ਆਪਣੀ ਨਜ਼ਰਬੰਦੀ ਦੇ ਬਾਵਜੂਦ, ਰਸ਼ੀਦ ਨੇ ਜੰਮੂ ਅਤੇ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ 2 ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ।


ਅੰਮ੍ਰਿਤਪਾਲ ਸਿੰਘ ਬਾਰੇ ਸਸਪੈਂਸ ਬਰਕਰਾਰ 


ਰਾਸ਼ਿਦ ਤੋਂ ਇਲਾਵਾ ਖਡੂਰ ਸਾਹਿਬ ਸੀਟ ਤੋਂ ਜਿੱਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ (Amritpal singh) ਵੀ ਜੇਲ 'ਚ ਬੰਦ ਹਨ। ਉਹ 25 ਜੂਨ ਨੂੰ ਹੋਰ ਸੰਸਦ ਮੈਂਬਰਾਂ ਨਾਲ ਸਹੁੰ ਨਹੀਂ ਚੁੱਕ ਸਕੇ ਸਨ। 2023 ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਐਨਐਸਏ ਕਾਨੂੰਨ ਤਹਿਤ ਜੇਲ੍ਹ ਵਿੱਚ ਹੈ ਅਤੇ ਫਿਲਹਾਲ ਬਾਹਰ ਨਹੀਂ ਆ ਸਕਦੇ। ਅੰਮ੍ਰਿਤਪਾਲ ਦੇ ਵਕੀਲ ਨੇ ਕੁਝ ਦਿਨ ਪਹਿਲਾਂ ਮੀਡੀਆ ਨੂੰ ਦੱਸਿਆ ਸੀ ਕਿ ਉਸ ਦੀ ਜ਼ਮਾਨਤ ਅਰਜ਼ੀ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਅਤੇ ਡੀਸੀ ਦਫ਼ਤਰ ਨੂੰ ਭੇਜ ਦਿੱਤੀ ਗਈ ਹੈ, ਜਿਸ 'ਤੇ ਫੈਸਲਾ ਆਉਣਾ ਬਾਕੀ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।