NIA Arrested Terrorist Harpreet Singh: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਅਦਾਲਤੀ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਦੇ ਮੁੱਖ ਮੁਲਜ਼ਮ ਅੱਤਵਾਦੀ ਹਰਪ੍ਰੀਤ ਸਿੰਘ ਨੂੰ ਐਨਆਈਏ ਨੇ ਕੁਆਲਾਲੰਪੁਰ ਤੋਂ ਭਾਰਤ ਵਾਪਸ ਆਉਂਦੇ ਸਮੇਂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। NIA ਨੇ ਦੋਸ਼ੀ 'ਤੇ 10 ਲੱਖ ਰੁਪਏ ਦਾ ਇਨਾਮ ਘੋਸ਼ਿਤ ਕੀਤਾ ਸੀ। ਦੋਸ਼ੀ ਹਰਪ੍ਰੀਤ ਸਿੰਘ ਖਿਲਾਫ ਗੈਰ-ਜ਼ਮਾਨਤੀ ਵਾਰੰਟ ਅੱਜ ਤੱਕ ਜਾਰੀ ਹੈ। ਇਸ ਦੇ ਨਾਲ ਹੀ ਇਸਦੇ ਖਿਲਾਫ਼ ਲੁੱਕ ਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਹੈ।


ਅੱਤਵਾਦੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਬਣਾਏ ਆਈਈਡੀਜ਼ ਦੀ ਡਿਲਿਵਰੀ ਦਾ ਤਾਲਮੇਲ ਕੀਤਾ, ਜੋ ਪਾਕਿਸਤਾਨ ਤੋਂ ਉਸ ਦੇ ਅੱਤਵਾਦੀ ਸਾਥੀਆਂ ਦੁਆਰਾ ਭਾਰਤ ਭੇਜੇ ਗਏ ਸਨ। ਦੱਸ ਦੇਈਏ ਕਿ ਮੁਲਜ਼ਮ ਹਰਪ੍ਰੀਤ ਸਿੰਘ ਹੈਪੀ ਪਿੰਡ ਮੇਂਦੀਕਲਾ, ਅਜਨਾਲਾ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ।


ਮਾਮਲਾ ਕੀ ਸੀ- ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਹੋਏ ਬੰਬ ਧਮਾਕੇ ਵਿੱਚ ਇੱਕ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੀ ਵਰਤੋਂ ਕੀਤੀ ਗਈ ਸੀ। ਇਸ ਧਮਾਕੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 6 ਹੋਰ ਜ਼ਖਮੀ ਹੋ ਗਏ। ਧਮਾਕੇ ਦੀ ਜਾਂਚ ਲਈ ਦਿੱਲੀ ਤੋਂ ਐਨਐਸਜੀ, ਐਨਆਈਏ ਅਤੇ ਨੈਸ਼ਨਲ ਬੰਬ ਡੇਟਾ ਸੈਂਟਰ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਸਨ। ਧਮਾਕੇ ਦੇ 10 ਘੰਟੇ ਬਾਅਦ ਰਾਤ 10.15 ਵਜੇ ਐਨਐਸਜੀ ਦੀ ਟੀਮ ਨੇ ਮਲਬੇ ਵਿੱਚ ਪਈ ਲਾਸ਼ ਨੂੰ ਕੱਢ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ।


ਧਮਾਕੇ 'ਚ ਜ਼ਖਮੀ ਹੋਏ ਲੁਧਿਆਣਾ ਦੇ ਪਿੰਡ ਰਾਜਕੋਟ ਦੀ ਸੰਦੀਪ ਕੌਰ (31 ਸਾਲ) ਅਤੇ ਜਮਾਲਪੁਰ ਦੀ ਸ਼ਰਨਜੀਤ ਕੌਰ (25 ਸਾਲ) ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਕਲੋਨੀ ਦੇ ਰਹਿਣ ਵਾਲੇ ਮਨੀਸ਼ ਕੁਮਾਰ (32 ਸਾਲ) ਨੂੰ ਸੀ.ਐਮ.ਸੀ. ਕੁਲਦੀਪ ਸਿੰਘ (50 ਸਾਲ) ਅਤੇ ਕ੍ਰਿਸ਼ਨ ਖੰਨਾ (75 ਸਾਲ) ਦਾ ਡੀਐਮਸੀ ਲੁਧਿਆਣਾ ਵਿਖੇ ਇਲਾਜ ਕੀਤਾ ਗਿਆ। ਇਸ ਤੋਂ ਇਲਾਵਾ ਇੱਕ ਹੋਰ ਵਿਅਕਤੀ ਵੀ ਜ਼ਖਮੀ ਹੋ ਗਿਆ।


ਇਸ ਧਮਾਕੇ ਵਿੱਚ ਅੱਤਵਾਦੀ ਏਂਗਲ ਕਾਰਨ ਕੇਂਦਰੀ ਜਾਂਚ ਏਜੰਸੀ ਐਨਆਈਏ ਅਤੇ ਐਨਐਸਜੀ ਸਰਗਰਮ ਹੋ ਗਏ। ਦੋਵੇਂ ਏਜੰਸੀਆਂ ਦੇ ਅਧਿਕਾਰੀ ਜਾਂਚ ਲਈ ਚੰਡੀਗੜ੍ਹ ਅਤੇ ਨਵੀਂ ਦਿੱਲੀ ਤੋਂ ਲੁਧਿਆਣਾ ਪੁੱਜੇ। ਦੋਵਾਂ ਏਜੰਸੀਆਂ ਦੇ ਅਧਿਕਾਰੀ ਪੰਜਾਬ ਪੁਲਿਸ ਦੀ ਫੋਰੈਂਸਿਕ ਟੀਮ ਨਾਲ ਮਿਲ ਕੇ ਜਾਂਚ ਕਰ ਰਹੇ ਹਨ। ਇਸ ਜਾਂਚ ਦੌਰਾਨ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਕੀ ਇਹ ਧਮਾਕਾ ਵਿਦੇਸ਼ੀ ਤਾਕਤਾਂ ਦੀ ਕਾਰਵਾਈ ਹੈ?


ਇਹ ਵੀ ਪੜ੍ਹੋ: Viral Video: ਪੰਛੀਆਂ ਦੀ ਤਰ੍ਹਾਂ ਹਵਾ 'ਚ ਉੱਡ ਰਿਹਾ ਬਜ਼ੁਰਗ, ਸਾਈਕਲ 'ਤੇ ਕਾਰਨਾਮਾ ਦਿਖਾਉਣ ਦਾ ਵੀਡੀਓ ਵਾਇਰਲ


ਜਾਂਚ ਏਜੰਸੀਆਂ ਨੂੰ ਲੁਧਿਆਣਾ ਧਮਾਕੇ 'ਚ ਪਾਕਿਸਤਾਨ ਸਥਿਤ ਅੱਤਵਾਦੀ ਮਾਡਿਊਲ ਦੇ ਸ਼ਾਮਿਲ ਹੋਣ ਦਾ ਸ਼ੱਕ ਹੈ। ਹਾਲ ਹੀ ਵਿੱਚ ਜਲਾਲਾਬਾਦ ਵਿੱਚ ਹੋਏ ਬੰਬ ਧਮਾਕੇ ਅਤੇ ਸਰਹੱਦ ਪਾਰੋਂ ਆਏ ਟਿਫਿਨ ਬੰਬ ਦਾ ਵੀ ਇਸ ਧਮਾਕੇ ਨਾਲ ਕੋਈ ਨਾ ਕੋਈ ਸਬੰਧ ਹੋ ਸਕਦਾ ਹੈ।