Lakhbir Singh Sandhu: NIA ਨੇ ਅੱਤਵਾਦੀ ਲਖਬੀਰ ਸਿੰਘ ਸੰਧੂ ਨੂੰ ਫੜਨ ਲਈ 15 ਲੱਖ ਦੇ ਇਨਾਮ ਦਾ ਐਲਾਨ ਕੀਤਾ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਫਰਾਰ ਅੱਤਵਾਦੀ ਲਖਬੀਰ ਸਿੰਘ ਸੰਧੂ ਉਰਫ ਲੰਡਾ ਖਿਲਾਫ 15 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਹਰੀਕੇ ਦਾ ਰਹਿਣ ਵਾਲਾ ਲੰਡਾ ਇਸ ਸਮੇਂ ਕੈਨੇਡਾ ਵਿੱਚ ਹੈ। ਦੱਸ ਦੇਈਏ ਕਿ ਲਖਬੀਰ ਸਿੰਘ ਸੰਧੂ ਨੇ ਸ਼ੂਟਰ ਦੀਪਕ ਰੰਗਾ ਦੀ ਮਦਦ ਨਾਲ ਮੋਹਾਲੀ ਸਥਿਤ ਪੰਜਾਬ ਪੁਲਿਸ ਹੈੱਡਕੁਆਰਟਰ 'ਤੇ ਰਾਕੇਟ ਗ੍ਰਨੇਡ ਨਾਲ ਹਮਲਾ ਕੀਤਾ ਸੀ।



ਇਹ ਵੀ ਪੜ੍ਹੋ: Nikki Yadav Murder Case : ਨਿੱਕੀ ਯਾਦਵ ਦੀ ਕਿਵੇਂ ਹੋਈ ਮੌਤ ? ਪੋਸਟਮਾਰਟਮ ਰਿਪੋਰਟ ਤੋਂ ਹੋਇਆ ਇਹ ਖ਼ੁਲਾਸਾ , ਸ਼ਰਧਾ ਕਤਲ ਕੇਸ ਦੀ ਤਰਜ਼ 'ਤੇ ਹੋ ਰਹੀ ਜਾਂਚ