ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸਪੱਸ਼ਟ ਕੀਤਾ ਕਿ ਤਿੰਨ ਖੇਤੀ ਕਾਨੂੰਨਾਂ ਸਬੰਧੀ ਚੱਲ ਰਹੇ ਅੰਦੋਲਨ ਵਿੱਚ ਸ਼ਾਮਲ ਕਿਸਾਨਾਂ ਨੂੰ ਰਾਸ਼ਟਰੀ ਜਾਂਚ ਏਜੰਸੀ (NIA) ਨੇ ਤਲਬ ਨਹੀਂ ਕੀਤਾ। ਦੱਸ ਦਈਏ ਕਿ ਇਸ ਸਮੇਂ ਹਜ਼ਾਰਾਂ ਕਿਸਾਨ ਲਗਪਗ 77 ਦਿਨਾਂ ਤੋਂ ਦਿੱਲੀ ਦੀਆਂ ਵੱਖ-ਵੱਖ ਹੱਦਾਂ ‘ਤੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਕਿਸਾਨ ਪੰਜਾਬ, ਹਰਿਆਣਾ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਹਨ।


ਦਿਗਵਿਜੇ ਸਮੇਤ ਕੁਝ ਕਾਂਗਰਸੀ ਨੇਤਾਵਾਂ ਨੇ ਰਾਜ ਸਭਾ ਵਿੱਚ ਇੱਕ ਪ੍ਰਸ਼ਨ ਰਾਹੀਂ ਕੇਂਦਰ ਸਰਕਾਰ ਤੋਂ ਇਹ ਜਾਣਨ ਦੀ ਕੋਸ਼ਿਸ਼ ਕੀਤੀ ਕਿ ਕੀ NIA ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਕਿਸਾਨਾਂ ਨੂੰ ਤਲਬ ਕੀਤਾ ਹੈ। ਇਸ 'ਤੇ ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਲਈ ਐਨਆਈ ਵੱਲੋਂ ਕਿਸਾਨਾਂ ਨੂੰ ਭੇਜੇ ਸੰਮਨ ਬਾਰੇ ਸਦਨ ਵਿੱਚ ਸਪਸ਼ਟੀਕਰਨ ਦਿੱਤਾ।


MHA ਦਾ ਕਹਿਣਾ ਹੈ ਕਿ ਐਨਆਈਏ ਨੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਵਾਲੇ ਕਿਸਾਨਾਂ ਨੂੰ ਸੰਮਨ ਨਹੀਂ ਭੇਜਿਆ। ਐਨਆਈਏ ਨੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਕਿਸਾਨਾਂ ਦੀ ਪੁੱਛਗਿੱਛ ਲਈ ਐਨਆਈਏ ਨੂੰ ਸੰਮਨ ਨਹੀਂ ਦਿੱਤਾ। ਇਹ ਲਿਖਤੀ ਬਿਆਨ ਰਾਜ ਸਭਾ ਵਿੱਚ ਐਮਐਚਏ ਵੱਲੋਂ ਦਿੱਤਾ ਗਿਆ।


ਦੱਸ ਦਈਏ ਕਿ ਕੁਝ ਦਿਨ ਪਹਿਲਾਂ NIA ਵੱਲੋਂ ਕਿਸਾਨ ਨੇਤਾਵਾਂ ਸਮੇਤ ਕਈ ਲੋਕਾਂ ਨੂੰ ਪੁੱਛਗਿੱਛ 'ਚ ਸ਼ਾਮਲ ਹੋਣ ਲਈ ਸਮੰਨ ਜਾਰੀ ਕੀਤੇ ਗਏ ਸੀ। ਇਸ ਤੋਂ ਬਾਅਦ ਸਰਕਾਰ ਦੇ ਇਸ ਕਦਮ ਦੀ ਕਾਫ਼ੀ ਨਿੰਦਾ ਕੀਤੀ ਗਈ ਸੀ। ਹੁਣ ਸਰਕਾਰ ਦਾ ਇਹ ਕਹਿਣਾ ਕਿ ਐਨਆਈਏ ਨੇ ਕਿਸੇ ਨੂੰ ਸੰਮਨ ਜਾਰੀ ਨਹੀਂ ਕੀਤਾ, ਕਈ ਸਵਾਲ ਖੜ੍ਹੇ ਕਰ ਰਿਹਾ ਹੈ।


ਇਹ ਵੀ ਪੜ੍ਹੋ: ਇਸਲਾਮਾਬਾਦ ਬਣਿਆ ਜੰਗ ਦਾ ਮੈਦਾਨ, ਪੁਲਿਸ ਤੇ ਕਰਮਚਾਰੀ ਆਹਮੋ-ਸਾਹਮਣੇ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904