NIA Identifies 43 Suspects: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (National Investigation Agency-NIA) ਨੇ ਇਸ ਸਾਲ ਦੇ ਸ਼ੁਰੂ ਵਿੱਚ ਅਮਰੀਕਾ  (US), ਬ੍ਰਿਟੇਨ  (UK) ਅਤੇ ਕੈਨੇਡਾ (Canada) ਵਿੱਚ ਭਾਰਤੀ ਦੂਤਾਵਾਸਾਂ ਉੱਤੇ ਹੋਏ ਹਮਲਿਆਂ ਵਿੱਚ ਸ਼ਾਮਲ 43 ਸ਼ੱਕੀਆਂ ਦੀ ਪਛਾਣ ਕੀਤੀ ਹੈ। ਸੂਤਰਾਂ ਮੁਤਾਬਕ ਜਾਂਚ ਏਜੰਸੀ ਨੇ ਕਰਾਊਡਸੋਰਸਿੰਗ ਦੀ ਵਰਤੋਂ ਕਰਕੇ ਸਾਰੇ ਸ਼ੱਕੀਆਂ ਦੀ ਪਛਾਣ ਕੀਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ (MHA) ਦੇ ਹੁਕਮਾਂ ਤੋਂ ਬਾਅਦ NIA ਨੇ ਇਸ ਸਾਲ ਜੂਨ 'ਚ ਅਮਰੀਕਾ, ਬ੍ਰਿਟੇਨ ਅਤੇ ਕੈਨੇਡਾ 'ਚ ਭਾਰਤੀ ਡਿਪਲੋਮੈਟਿਕ ਮਿਸ਼ਨਾਂ 'ਤੇ ਹੋਏ ਹਮਲਿਆਂ ਦਾ ਮਾਮਲਾ ਆਪਣੇ ਹੱਥਾਂ 'ਚ ਲਿਆ ਸੀ। ਸੂਤਰਾਂ ਅਨੁਸਾਰ ਭਾਰਤ ਵਿੱਚ ਹੁਣ ਤੱਕ 50 ਛਾਪੇ ਮਾਰੇ ਜਾ ਚੁੱਕੇ ਹਨ ਅਤੇ ਹਮਲਿਆਂ ਦੇ ਸਬੰਧ ਵਿੱਚ ਕਰੀਬ 80 ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ।


ਜੁਲਾਈ ਵਿੱਚ ਬਣਾਇਆ ਗਿਆ ਸੀ ਭਾਰਤੀ ਡਿਪਲੋਮੈਟਿਕ ਮਿਸ਼ਨਾਂ ਨੂੰ ਨਿਸ਼ਾਨਾ 


ਜ਼ਿਕਰਯੋਗ ਹੈ ਕਿ ਇਸ ਸਾਲ ਮਾਰਚ ਅਤੇ ਜੁਲਾਈ ਵਿੱਚ ਭਾਰਤੀ ਡਿਪਲੋਮੈਟਿਕ ਮਿਸ਼ਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਖਾਲਿਸਤਾਨੀ ਸਮਰਥਕਾਂ  (Khalistan Supoorters) ਨੇ 19 ਮਾਰਚ ਨੂੰ ਪ੍ਰਦਰਸ਼ਨ ਦੌਰਾਨ ਲੰਡਨ ਸਥਿਤ ਭਾਰਤੀ ਦੂਤਾਵਾਸ 'ਤੇ ਦੋ ਵੱਖ-ਵੱਖ ਹਮਲੇ ਕੀਤੇ। ਇਸੇ ਤਰ੍ਹਾਂ ਦਾ ਹਮਲਾ 2 ਜੁਲਾਈ ਨੂੰ ਸੈਨ ਫਰਾਂਸਿਸਕੋ ਸਥਿਤ ਭਾਰਤੀ ਕੌਂਸਲੇਟ 'ਤੇ ਵੀ ਹੋਇਆ ਸੀ। ਅਪਰਾਧਿਕ ਘੁਸਪੈਠ, ਭੰਨ-ਤੋੜ, ਜਨਤਕ ਸੰਪਤੀ ਨੂੰ ਨੁਕਸਾਨ ਪਹੁੰਚਾਉਣ, ਦੂਤਘਰ ਦੇ ਸਟਾਫ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਅਤੇ ਹਿੰਸਾ ਭੜਕਾਉਣ ਸਮੇਤ ਦੋਵਾਂ ਘਟਨਾਵਾਂ ਦੀ NIA ਵੱਲੋਂ ਜਾਂਚ ਕੀਤੀ ਜਾ ਰਹੀ ਹੈ।


ਐਨਆਈਏ ਦੀ ਟੀਮ ਨੇ ਅਗਸਤ ਵਿੱਚ ਕੀਤਾ ਸੀ ਸਾਨ ਫਰਾਂਸਿਸਕੋ ਦਾ ਦੌਰਾ


ਇਸ ਤੋਂ ਇਲਾਵਾ ਐਨਆਈਏ ਦੀ ਟੀਮ ਨੇ ਅਗਸਤ 2023 ਵਿੱਚ ਸਾਨ ਫਰਾਂਸਿਸਕੋ ਦਾ ਦੌਰਾ ਕੀਤਾ ਤਾਂ ਜੋ ਇਨ੍ਹਾਂ ਹਿੰਸਕ ਕਾਰਵਾਈਆਂ ਵਿੱਚ ਸ਼ਾਮਲ ਹਮਲਾਵਰਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਸਕੇ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮਾਰਚ 2023 ਵਿੱਚ ਕੈਨੇਡਾ ਅਤੇ ਸੈਨ ਫਰਾਂਸਿਸਕੋ ਵਿੱਚ ਹੋਏ ਹਮਲਿਆਂ ਬਾਰੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੇ ਤਹਿਤ ਇੱਕ ਐਫਆਈਆਰ ਵੀ ਦਰਜ ਕੀਤੀ ਸੀ। ਇਸ ਤੋਂ ਇਲਾਵਾ ਕੈਨੇਡਾ 'ਚ ਭਾਰਤੀ ਹਾਈ ਕਮਿਸ਼ਨ 'ਤੇ ਪ੍ਰਦਰਸ਼ਨ ਦੌਰਾਨ ਗ੍ਰਨੇਡ ਵੀ ਸੁੱਟਿਆ ਗਿਆ।


ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦੀ ਭੰਨਤੋੜ ਕਰਨ ਦੀ ਕੋਸ਼ਿਸ਼ 


ਜਿਸ ਤੋਂ ਬਾਅਦ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਵਿਸਫੋਟਕ ਐਕਟ ਦੇ ਕਾਨੂੰਨ ਲਾਗੂ ਕੀਤੇ ਗਏ। ਇਸ ਸਾਲ ਜੂਨ 'ਚ NIA ਨੇ ਲੰਡਨ 'ਚ ਭਾਰਤੀ ਮਿਸ਼ਨ 'ਤੇ ਹੋਏ ਹਮਲੇ ਦੇ ਕਈ ਸੀਸੀਟੀਵੀ ਫੁਟੇਜ ਵੀ ਜਾਰੀ ਕੀਤੇ ਸਨ ਅਤੇ ਦੋਸ਼ੀਆਂ ਦੀ ਪਛਾਣ ਕਰਨ 'ਚ ਜਨਤਾ ਤੋਂ ਮਦਦ ਮੰਗੀ ਸੀ। ਕਥਿਤ ਤੌਰ 'ਤੇ ਖਾਲਿਸਤਾਨ ਪੱਖੀ ਪ੍ਰਦਰਸ਼ਨਕਾਰੀਆਂ ਨੇ 19 ਮਾਰਚ ਨੂੰ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ  (Indian High Commission London) ਦੀ ਭੰਨਤੋੜ ਕਰਨ ਦੀ ਕੋਸ਼ਿਸ਼ ਕੀਤੀ ਅਤੇ ਹਾਈ ਕਮਿਸ਼ਨ ਕੰਪਲੈਕਸ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ ਰਾਸ਼ਟਰੀ ਝੰਡਾ ਉਤਾਰ ਦਿੱਤਾ। ਹਾਲਾਂਕਿ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ।