Yasin Malik Death Penalty: NIA ਨੇ ਕੀਤਾ ਦਿਲੀ ਹਾਈਕੋਰਟ ਦਾ ਰੁੱਖ, ਯਾਸੀਨ ਮਲਿਕ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਕੀਤੀ ਮੰਗ
Yasin Malik Death Penalty: ਟੈਰਰ ਫੰਡਿੰਗ ਮਾਮਲੇ ਵਿੱਚ ਸਜ਼ਾ ਕੱਟ ਰਹੇ ਯਾਸੀਨ ਮਲਿਕ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕਰਦਿਆਂ ਹੋਇਆਂ NIA ਨੇ ਦਿੱਲੀ ਹਾਈਕੋਰਟ ਦਾ ਰੁੱਖ ਕੀਤਾ ਹੈ।
Yasin Malik Death Penalty: ਪਾਬੰਦੀਸ਼ੁਦਾ ਜੰਮੂ-ਕਸ਼ਮੀਰ ਲਿਬਰੇਸ਼ਨ ਫਰੰਟ ਦੇ ਮੁਖੀ ਯਾਸੀਨ ਮਲਿਕ, ਜੋ ਅੱਤਵਾਦ ਨੂੰ ਫੰਡਿੰਗ ਦੇ ਮਾਮਲੇ ਵਿੱਚ ਜੇਲ੍ਹ ਦੀ ਸਜ਼ਾ ਕੱਟ ਰਿਹਾ ਹੈ। ਉਸ ਨੂੰ ਹੇਠਲੀ ਅਦਾਲਤ ਨੇ ਪਿਛਲੇ ਸਾਲ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਹੁਣ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਯਾਸੀਨ ਮਲਿਕ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕਰਦਿਆਂ ਹੋਇਆਂ ਦਿੱਲੀ ਹਾਈ ਕੋਰਟ 'ਚ ਅਪੀਲ ਕੀਤੀ ਹੈ।
ਐਨਆਈਏ ਨੇ ਦਿੱਲੀ ਹਾਈਕੋਰਟ ਵਿੱਚ ਕੀਤੀ ਇਹ ਅਪੀਲ
NIA ਨੇ ਦਿੱਲੀ ਹਾਈ ਕੋਰਟ ਵਿੱਚ ਅਪੀਲ ਕੀਤੀ ਹੈ ਕਿ ਵੱਖਵਾਦੀ ਨੇਤਾ ਯਾਸੀਨ ਮਲਿਕ ਅੱਤਵਾਦੀਆਂ ਨੂੰ ਫੰਡ ਦੇਣ ਦਾ ਮਾਸਟਰਮਾਈਂਡ ਹੈ। ਇਸ ਲਈ ਉਸ ਨੂੰ ਉਮਰ ਕੈਦ ਦੀ ਬਜਾਏ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਐਨਆਈਏ ਨੇ ਅਦਾਲਤ ਨੂੰ ਕਿਹਾ ਹੈ ਕਿ ਉਸ ਖ਼ਿਲਾਫ਼ ਕੇਸ ਨੂੰ ਰੇਅਰੇਸਟ ਆਫ ਰੇਅਰ ਸ਼੍ਰੇਣੀ ਵਿੱਚ ਵਿਚਾਰਿਆ ਜਾਣਾ ਚਾਹੀਦਾ ਹੈ।
ਦੱਸ ਦਈਏ ਕਿ ਜੇਲ 'ਚ ਬੰਦ ਯਾਸੀਨ ਮਲਿਕ ਨੇ ਅੱਤਵਾਦੀਆਂ ਨੂੰ ਫੰਡ ਦੇਣ ਦੇ ਸਾਰੇ ਦੋਸ਼ਾਂ ਨੂੰ ਸਵੀਕਾਰ ਕਰ ਲਿਆ ਸੀ। ਭਾਰਤੀ ਦੰਡਾਵਲੀ ਦੀ ਧਾਰਾ 121 ਤਹਿਤ ਜਾਂਚ ਏਜੰਸੀ ਐਨਆਈਏ ਨੇ ਦੋਸ਼ੀ ਯਾਸੀਨ ਮਲਿਕ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ।
2022 ਵਿੱਚ ਯਾਸੀਮ ਮਲਿਕ ਨੂੰ ਸੁਣਾਈ ਗਈ ਸੀ ਉਮਰ ਕੈਦ ਦੀ ਸਜ਼ਾ
ਦੱਸ ਦਈਏ ਕਿ ਪਟਿਆਲਾ ਹਾਊਸ ਕੋਰਟ ਨੇ 2022 ਵਿੱਚ ਇਸ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਅੱਤਵਾਦੀ ਫੰਡਿੰਗ ਦੇ ਮਾਮਲੇ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ (UAPA) ਅਤੇ ਭਾਰਤੀ ਦੰਡ ਸਹਿੰਤਾ (IPC) ਦੀਆਂ ਕਈ ਧਾਰਾਵਾਂ ਦੇ ਤਹਿਤ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਐਨਆਈਏ ਨੇ ਪਟਿਆਲਾ ਹਾਊਸ ਕੋਰਟ ਦੇ ਫੈਸਲੇ ਨੂੰ ਫਾਂਸੀ ਦੀ ਸਜ਼ਾ ਵਿੱਚ ਬਦਲਣ ਲਈ ਦਿੱਲੀ ਹਾਈ ਕੋਰਟ ਦਾ ਰੁੱਖ ਕੀਤਾ ਹੈ।
ਇਹ ਵੀ ਪੜ੍ਹੋ: Queen Elizabeth: ਅਮਰੀਕਾ ਦੌਰੇ ‘ਤੇ ਮਹਾਰਾਣੀ ਐਲਿਜ਼ਾਬੇਥ ਨੂੰ ਮਾਰਨ ਦੀ ਰਚੀ ਗਈ ਸੀ ਸਾਜਿਸ਼, FBI ਨੇ 40 ਸਾਲ ਬਾਅਦ ਕੀਤਾ ਖ਼ੁਲਾਸਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Watch: ਯਾਤਰੀ ਨੇ ਖੋਲ੍ਹ ਦਿੱਤਾ ਫਲਾਈਟ ਦਾ ਐਮਰਜੈਂਸੀ ਗੇਟ, ਨੌਂ ਯਾਤਰੀਆਂ ਦੀ ਹਾਲਤ ਹੋਈ ਖ਼ਰਾਬ