ਪੜਚੋਲ ਕਰੋ
Advertisement
NIA ਨੇ 9 ਸੂਬਿਆਂ 'ਚ PFI ਦੇ 25 ਤੋਂ ਵੱਧ ਟਿਕਾਣਿਆਂ 'ਤੇ ਕੀਤੀ ਛਾਪੇਮਾਰੀ , 247 ਲੋਕ ਗ੍ਰਿਫਤਾਰ
ਪਾਪੂਲਰ ਫਰੰਟ ਆਫ ਇੰਡੀਆ (PFI) 'ਤੇ ਇਕ ਵਾਰ ਫਿਰ ਤੋਂ ਕਾਰਵਾਈ ਸ਼ੁਰੂ ਹੋ ਗਈ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਸਮੇਤ ਹੋਰ ਜਾਂਚ ਏਜੰਸੀਆਂ ਨੇ ਪੀਐਫਆਈ 'ਤੇ ਛਾਪੇਮਾਰੀ ਦਾ ਦੂਜਾ ਦੌਰ ਸ਼ੁਰੂ ਕਰ ਦਿੱਤਾ ਹੈ
ਨਵੀਂ ਦਿੱਲੀ : ਪਾਪੂਲਰ ਫਰੰਟ ਆਫ ਇੰਡੀਆ (PFI) 'ਤੇ ਇਕ ਵਾਰ ਫਿਰ ਤੋਂ ਕਾਰਵਾਈ ਸ਼ੁਰੂ ਹੋ ਗਈ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਸਮੇਤ ਹੋਰ ਜਾਂਚ ਏਜੰਸੀਆਂ ਨੇ ਪੀਐਫਆਈ 'ਤੇ ਛਾਪੇਮਾਰੀ ਦਾ ਦੂਜਾ ਦੌਰ ਸ਼ੁਰੂ ਕਰ ਦਿੱਤਾ ਹੈ। ਜਾਂਚ ਏਜੰਸੀਆਂ 9 ਰਾਜਾਂ 'ਚ PFI ਦੇ 25 ਤੋਂ ਵੱਧ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀਆਂ ਹਨ। ਰੇਡ ਦੌਰਾਨ PFI ਦੇ ਕਈ ਮੈਂਬਰਾਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।
ਜਾਣਕਾਰੀ ਮੁਤਾਬਕ ਜਿਨ੍ਹਾਂ 9 ਰਾਜਾਂ 'ਚ PFI ਨਾਲ ਜੁੜੇ ਕਈ ਮੈਂਬਰਾਂ ਅਤੇ ਸੰਗਠਨ ਦੇ ਖਿਲਾਫ ਇਹ ਕਾਰਵਾਈ ਚੱਲ ਰਹੀ ਹੈ, ਉਨ੍ਹਾਂ 'ਚ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਪੰਜਾਬ, ਦਿੱਲੀ, ਕੇਰਲ, ਗੁਜਰਾਤ, ਕਰਨਾਟਕ, ਮਹਾਰਾਸ਼ਟਰ ਅਤੇ ਅਸਾਮ ਸ਼ਾਮਲ ਹਨ। 9 ਸੂਬਿਆਂ 'ਚ ਏਜੰਸੀ ਦੀ ਕਾਰਵਾਈ 'ਚ ਘੱਟੋ-ਘੱਟ 247 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉੱਤਰ ਪ੍ਰਦੇਸ਼ 'ਚ 4 ,ਕਰਨਾਟਕ 'ਚ 72, ਅਸਾਮ 'ਚ 20, ਦਿੱਲੀ 'ਚ 32, ਮਹਾਰਾਸ਼ਟਰ 'ਚ 43, ਗੁਜਰਾਤ 'ਚ 15, ਮੱਧ ਪ੍ਰਦੇਸ਼ 'ਚ 21 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ NIA ਅਤੇ ਈਡੀ ਨੇ 22 ਸਤੰਬਰ ਨੂੰ 15 ਰਾਜਾਂ ਵਿੱਚ ਪੀਐਫਆਈ ਦੇ 93 ਟਿਕਾਣਿਆਂ 'ਤੇ ਤਲਾਸ਼ੀ ਲਈ ਅਤੇ ਇਸ ਦੇ 106 ਨੇਤਾਵਾਂ ਅਤੇ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਸੀ। ਇਨ੍ਹਾਂ 15 ਰਾਜਾਂ ਵਿੱਚ ਕੇਰਲ, ਤਾਮਿਲਨਾਡੂ, ਕਰਨਾਟਕ, ਆਂਧਰਾ ਪ੍ਰਦੇਸ਼, ਤੇਲੰਗਾਨਾ, ਉੱਤਰ ਪ੍ਰਦੇਸ਼, ਰਾਜਸਥਾਨ, ਦਿੱਲੀ, ਅਸਾਮ, ਮੱਧ ਪ੍ਰਦੇਸ਼, ਮਹਾਰਾਸ਼ਟਰ, ਗੋਆ, ਪੱਛਮੀ ਬੰਗਾਲ, ਬਿਹਾਰ ਅਤੇ ਮਨੀਪੁਰ ਸ਼ਾਮਲ ਹਨ।
ਇਸ ਤੋਂ ਪਹਿਲਾਂ NIA ਅਤੇ ਈਡੀ ਨੇ 22 ਸਤੰਬਰ ਨੂੰ 15 ਰਾਜਾਂ ਵਿੱਚ ਪੀਐਫਆਈ ਦੇ 93 ਟਿਕਾਣਿਆਂ 'ਤੇ ਤਲਾਸ਼ੀ ਲਈ ਅਤੇ ਇਸ ਦੇ 106 ਨੇਤਾਵਾਂ ਅਤੇ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਸੀ। ਇਨ੍ਹਾਂ 15 ਰਾਜਾਂ ਵਿੱਚ ਕੇਰਲ, ਤਾਮਿਲਨਾਡੂ, ਕਰਨਾਟਕ, ਆਂਧਰਾ ਪ੍ਰਦੇਸ਼, ਤੇਲੰਗਾਨਾ, ਉੱਤਰ ਪ੍ਰਦੇਸ਼, ਰਾਜਸਥਾਨ, ਦਿੱਲੀ, ਅਸਾਮ, ਮੱਧ ਪ੍ਰਦੇਸ਼, ਮਹਾਰਾਸ਼ਟਰ, ਗੋਆ, ਪੱਛਮੀ ਬੰਗਾਲ, ਬਿਹਾਰ ਅਤੇ ਮਨੀਪੁਰ ਸ਼ਾਮਲ ਹਨ।
ਇਸ ਛਾਪੇਮਾਰੀ ਬਾਰੇ NIA ਨੇ ਦਾਅਵਾ ਕੀਤਾ ਹੈ ਕਿ PFI ਅਤੇ ਇਸ ਦੇ ਨੇਤਾਵਾਂ ਦੇ ਦਫਤਰਾਂ 'ਤੇ ਦੇਸ਼ ਵਿਆਪੀ ਛਾਪੇਮਾਰੀ ਦੌਰਾਨ ਜ਼ਬਤ ਕੀਤੇ ਗਏ ਦਸਤਾਵੇਜ਼ਾਂ 'ਚ ਬਹੁਤ ਹੀ ਸੰਵੇਦਨਸ਼ੀਲ ਸਮੱਗਰੀ ਮਿਲੀ ਹੈ। ਕੋਚੀ (ਕੇਰਲ) ਦੀ ਵਿਸ਼ੇਸ਼ ਐਨਆਈਏ ਅਦਾਲਤ ਵਿੱਚ ਪੇਸ਼ ਕੀਤੀ ਰਿਮਾਂਡ ਰਿਪੋਰਟ ਵਿੱਚ ਜਾਂਚ ਏਜੰਸੀ ਨੇ ਇਹ ਵੀ ਦੋਸ਼ ਲਾਇਆ ਹੈ ਕਿ ਇਹ ਕੱਟੜਪੰਥੀ ਇਸਲਾਮੀ ਸੰਗਠਨ ਲਸ਼ਕਰ-ਏ-ਤੋਇਬਾ ਅਤੇ ਇਸਲਾਮਿਕ ਸਟੇਟ ਆਫ ਇਰਾਕ ਐਂਡ ਸੀਰੀਆ (ਆਈ.ਐਸ.ਆਈ.ਐਸ.) ਵਰਗੇ ਦਹਿਸ਼ਤੀ ਸਮੂਹਾਂ ਵਿੱਚ ਸ਼ਾਮਲ ਹੋਣਾ ਹੈ।
PFI ਦੇ ਨਿਸ਼ਾਨੇ 'ਤੇ ਕਈ ਪ੍ਰਮੁੱਖ ਨੇਤਾ
ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪੀਐਫਆਈ "ਲੋਕਾਂ ਦੇ ਇੱਕ ਹਿੱਸੇ ਵਿੱਚ ਸਰਕਾਰੀ ਨੀਤੀਆਂ ਦੀ ਗਲਤ ਵਿਆਖਿਆ ਪੇਸ਼ ਕਰਕੇ ਭਾਰਤ ਪ੍ਰਤੀ ਨਫ਼ਰਤ ਫੈਲਾਉਣ ਅਤੇ ਸਰਕਾਰ ਅਤੇ ਇਸਦੇ ਅੰਗਾਂ ਵਿਰੁੱਧ ਨਫ਼ਰਤ ਦੀ ਭਾਵਨਾ ਪੈਦਾ ਕਰਨ ਦਾ ਕੰਮ ਕਰਦਾ ਹੈ"। ਏਜੰਸੀ ਨੇ ਕਿਹਾ, "ਜਾਂਚ ਤੋਂ ਪਤਾ ਲੱਗਾ ਹੈ ਕਿ ਐਫਆਈਆਰ ਵਿੱਚ ਨਾਮਜ਼ਦ ਮੁਲਜ਼ਮ ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਸ਼ਾਮਲ ਸਨ।" ਉਹ ਸਮਾਜ ਦੇ ਹੋਰ ਧਾਰਮਿਕ ਵਰਗਾਂ ਅਤੇ ਆਮ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਦੇ ਸਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਵਿਸ਼ਵ
ਜਲੰਧਰ
ਪੰਜਾਬ
Advertisement