NIA Raid: ਅੱਤਵਾਦੀ ਫੰਡਿੰਗ ਖਿਲਾਫ ਫਿਰ ਤੋਂ ਐਕਸ਼ਨ 'ਚ ਏਜੰਸੀ! ਪੰਜਾਬ, ਹਰਿਆਣਾ, ਦਿੱਲੀ ਸਮੇਤ 70 ਥਾਵਾਂ 'ਤੇ ਕੀਤੀ ਛਾਪੇਮਾਰੀ
NIA Raid Update: ਗੈਂਗਸਟਰ ਟੈਰਰ ਫੰਡਿੰਗ ਮਾਮਲਿਆਂ ਨੂੰ ਲੈ ਕੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਇਕ ਵਾਰ ਫਿਰ ਹਰਕਤ 'ਚ ਆ ਗਈ ਹੈ। ਇਸ ਵਾਰ NIA ਦੀ ਟੀਮ ਨੇ 70 ਤੋਂ ਵੱਧ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ।
NIA Raid Update: ਗੈਂਗਸਟਰ ਟੈਰਰ ਫੰਡਿੰਗ ਮਾਮਲਿਆਂ ਨੂੰ ਲੈ ਕੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਇਕ ਵਾਰ ਫਿਰ ਹਰਕਤ 'ਚ ਆ ਗਈ ਹੈ। ਇਸ ਵਾਰ NIA ਦੀ ਟੀਮ ਨੇ 70 ਤੋਂ ਵੱਧ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਇਸ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ, ਚੰਡੀਗੜ੍ਹ, ਪੰਜਾਬ, ਗੁਜਰਾਤ ਅਤੇ ਮੱਧ ਪ੍ਰਦੇਸ਼ ਸਮੇਤ ਹੋਰ ਰਾਜ ਸ਼ਾਮਲ ਹਨ। ਇਹ ਛਾਪੇਮਾਰੀ ਗੈਂਗਸਟਰ ਅਤੇ ਉਸ ਦੇ ਨਜ਼ਦੀਕੀਆਂ ਦੇ ਟਿਕਾਣੇ 'ਤੇ ਅੱਤਵਾਦੀ ਫੰਡਿੰਗ ਨੂੰ ਲੈ ਕੇ ਹੋਈ ਹੈ।
NIA ਦੀ ਇਹ ਛਾਪੇਮਾਰੀ ਸਾਰੀਆਂ ਥਾਵਾਂ 'ਤੇ ਇੱਕ ਸਾਰ ਕੀਤੀ ਜਾ ਰਹੀ ਹੈ। ਐਨਆਈਏ ਸੂਤਰਾਂ ਮੁਤਾਬਕ ਛੇ ਗੈਂਗਸਟਰਾਂ ਤੋਂ ਪੁੱਛਗਿੱਛ ਦੌਰਾਨ ਕਈ ਹੋਰ ਗੈਂਗਸਟਰਾਂ ਦੇ ਨਾਂ ਸਾਹਮਣੇ ਆਏ। NIA ਵੱਲੋਂ ਪੁੱਛਗਿੱਛ ਕੀਤੇ ਗਏ ਗੈਂਗਸਟਰਾਂ ਦੇ ਘਰਾਂ ਅਤੇ ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਜੁੜੇ ਹੋਰ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਗੈਂਗਸਟਰਾਂ ਦੇ ਦੂਜੇ ਦੇਸ਼ਾਂ ਵਿਚ ਸੰਪਰਕ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਲਾਰੈਂਸ ਬਿਸ਼ਨੋਈ ਅਤੇ ਬਵਾਨਾ ਗੈਂਗ ਦੇ ਨਾਂ 'ਤੇ ਭਾਰਤ 'ਚ ਅੱਤਵਾਦ ਲਈ ਕਾਫੀ ਫੰਡਿੰਗ ਹੈ।
ਗੈਂਗਸਟਰਾਂ ਦੇ ਗਠਜੋੜ 'ਤੇ ਕਾਰਵਾਈ
ਪਹਿਲਾਂ ਦੀ ਕਾਰਵਾਈ ਵਿੱਚ, NIA ਨੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (UAPA) ਦੇ ਤਹਿਤ ਗ੍ਰਿਫਤਾਰ ਕੀਤੇ ਗਏ ਸਾਰੇ ਗੈਂਗਸਟਰਾਂ ਤੋਂ ਪੁੱਛਗਿੱਛ ਕੀਤੀ ਸੀ। ਇਸ ਤੋਂ ਬਾਅਦ ਐਨਆਈਏ ਦੇ ਹੱਥ ਪਾਕਿਸਤਾਨ-ਆਈਐਸਆਈ ਅਤੇ ਗੈਂਗਸਟਰਾਂ ਦੇ ਗਠਜੋੜ ਦੀਆਂ ਕਈ ਜਾਣਕਾਰੀਆਂ ਆਈਆਂ ਹਨ। ਇਸ ਦੇ ਆਧਾਰ 'ਤੇ ਇਕ ਵਾਰ ਫਿਰ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਏਜੰਸੀ ਕਈ ਵਾਰ ਛਾਪੇ ਮਾਰ ਚੁੱਕੀ ਹੈ
ਕੇਂਦਰੀ ਜਾਂਚ ਏਜੰਸੀ ਇਹ ਪਤਾ ਲਗਾ ਰਹੀ ਹੈ ਕਿ ਕਿਵੇਂ ਗੈਂਗਸਟਰਾਂ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਰਤਿਆ ਜਾ ਰਿਹਾ ਹੈ। NIA ਦੇ ਸੂਤਰਾਂ ਮੁਤਾਬਕ ਏਜੰਸੀ ਨੇ ਹੁਣ ਤੱਕ ਗੈਂਗਸਟਰ-ਟੈਰਰ ਫੰਡਿੰਗ ਮਾਮਲੇ 'ਚ ਤਿੰਨ ਛਾਪੇ ਮਾਰੇ ਹਨ। ਇਸ ਤੋਂ ਪਹਿਲਾਂ ਵੀ ਪਿਛਲੇ ਸਾਲ ਦੇ ਅੰਤ ਵਿੱਚ ਦਿੱਲੀ-ਐਨਸੀਆਰ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।