ਪੜਚੋਲ ਕਰੋ
Advertisement
NIA ਨੇ ਜੰਮੂ-ਕਸ਼ਮੀਰ ਅਤੇ ਰਾਜਸਥਾਨ 'ਚ 18 ਟਿਕਾਣਿਆਂ 'ਤੇ ਕੀਤੀ ਛਾਪੇਮਾਰੀ, ਅੱਤਵਾਦੀ ਹਮਲਿਆਂ ਨਾਲ ਜੁੜੇ ਮਾਮਲਿਆਂ 'ਚ ਕੀਤੀ ਕਾਰਵਾਈ
ਨੈਸ਼ਨਲ ਜਾਂਚ ਏਜੰਸੀ (NIA) ਦੀਆਂ ਟੀਮਾਂ ਨੇ ਸ਼ਨੀਵਾਰ ਨੂੰ ਜੰਮੂ-ਕਸ਼ਮੀਰ (Jammu Kashmir) ਦੇ ਨਾਲ-ਨਾਲ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ 'ਚ ਛਾਪੇਮਾਰੀ ਕੀਤੀ।
ਨਵੀਂ ਦਿੱਲੀ : ਨੈਸ਼ਨਲ ਜਾਂਚ ਏਜੰਸੀ (NIA) ਦੀਆਂ ਟੀਮਾਂ ਨੇ ਸ਼ਨੀਵਾਰ ਨੂੰ ਜੰਮੂ-ਕਸ਼ਮੀਰ (Jammu Kashmir) ਦੇ ਨਾਲ-ਨਾਲ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ 'ਚ ਛਾਪੇਮਾਰੀ ਕੀਤੀ। ਜੰਮੂ-ਕਸ਼ਮੀਰ ਦੇ ਨਾਲ-ਨਾਲ ਦੇਸ਼ ਦੇ ਹੋਰ ਹਿੱਸਿਆਂ 'ਚ ਅੱਤਵਾਦੀ ਹਮਲਿਆਂ (Terrorist Attack) ਨੂੰ ਅੰਜ਼ਾਮ ਦੇਣ ਲਈ ਵੱਖ-ਵੱਖ ਅੱਤਵਾਦੀ ਸਮੂਹਾਂ ਵੱਲੋਂ ਰਚੀ ਗਈ ਸਾਜ਼ਿਸ਼ ਦੇ ਸਬੰਧ 'ਚ ਛਾਪੇਮਾਰੀ ਕੀਤੀ ਗਈ ਹੈ।
ਐਨਆਈਏ ਨੇ ਕਿਹਾ ਕਿ ਏਜੰਸੀ ਨੇ ਜੰਮੂ-ਕਸ਼ਮੀਰ ਦੇ ਸੋਪੋਰ, ਕੁਪਵਾੜਾ, ਸ਼ੋਪੀਆਂ, ਰਾਜੌਰੀ, ਬਡਗਾਮ, ਗੰਦਰਬਲ ਅਤੇ ਰਾਜਸਥਾਨ ਦੇ ਜੋਧਪੁਰ ਜ਼ਿਲ੍ਹਿਆਂ ਵਿੱਚ ਤਲਾਸ਼ੀ ਲਈ। ਸਵੇਰੇ 7 ਵਜੇ ਦੇ ਕਰੀਬ 18 ਟਿਕਾਣਿਆਂ 'ਤੇ ਛਾਪੇਮਾਰੀ ਸ਼ੁਰੂ ਹੋਈ। ਉੱਤਰੀ, ਦੱਖਣੀ ਅਤੇ ਮੱਧ ਕਸ਼ਮੀਰ ਦੇ ਨਾਲ-ਨਾਲ ਜੰਮੂ ਖੇਤਰ ਦੇ ਪੀਰ ਪੰਜਾਲ ਦੇ ਕੁਝ ਹਿੱਸਿਆਂ ਵਿੱਚ ਛਾਪੇਮਾਰੀ ਜਾਰੀ ਹੈ।
ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਮੁਤਾਬਕ ਇਕ ਅਧਿਕਾਰੀ ਨੇ ਦੱਸਿਆ ਕਿ ਰਾਜਸਥਾਨ ਦੇ ਜੋਧਪੁਰ ਜ਼ਿਲ੍ਹੇ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ, ਕਿਉਂਕਿ ਉਥੋਂ ਵੀ ਸ਼ੱਕੀ ਵਿਅਕਤੀਆਂ ਦੀ ਸ਼ਮੂਲੀਅਤ ਦੀ ਸੂਚਨਾ ਮਿਲੀ ਹੈ। ਉਨ੍ਹਾਂ ਦੱਸਿਆ ਕਿ ਛਾਪੇਮਾਰੀ ਲਈ ਟੀਮਾਂ ਭੇਜ ਦਿੱਤੀਆਂ ਗਈਆਂ ਹਨ ਅਤੇ ਤਲਾਸ਼ੀ ਲਈ ਜਾ ਰਹੀ ਹੈ। ਕੁਝ ਡਿਜੀਟਲ ਸਬੂਤ ਜ਼ਬਤ ਕੀਤੇ ਗਏ ਹਨ ਅਤੇ ਉਨ੍ਹਾਂ ਦਾ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ।
ਇਹ ਮਾਮਲਾ ਕਈ ਐਫਆਈਆਰਜ਼ ਨਾਲ ਸਬੰਧਤ ਹੈ, ਜਿਸ ਤਹਿਤ ਜਾਂਚ ਏਜੰਸੀ ਵੱਲੋਂ ਨਾਗਰਿਕ ਹੱਤਿਆਵਾਂ ਸਮੇਤ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਐਨਆਈਏ ਹੁਣ ਤੱਕ ਇਕੱਲੇ ਇਸ ਮਾਮਲੇ ਵਿੱਚ ਦੋ ਦਰਜਨ ਤੋਂ ਵੱਧ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪਾਲੀਵੁੱਡ
ਪੰਜਾਬ
ਸਪੋਰਟਸ
Advertisement