(Source: ECI/ABP News/ABP Majha)
Jammu Kashmir: NIA ਨੇ ਜੰਮੂ-ਕਸ਼ਮੀਰ 'ਚ 17 ਥਾਵਾਂ 'ਤੇ ਕੀਤੀ ਛਾਪੇਮਾਰੀ
NIA Raid in Jammu Kashmir: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਪਾਕਿਸਤਾਨ ਵੱਲੋਂ ਭਾਰਤ ਖ਼ਿਲਾਫ਼ ਰਚੀ ਗਈ ਸਾਜ਼ਿਸ਼ ਦੀ ਜਾਂਚ ਕਰ ਰਹੀ ਹੈ।
NIA Raid in Jammu Kashmir: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਪਾਕਿਸਤਾਨ ਵੱਲੋਂ ਭਾਰਤ ਖ਼ਿਲਾਫ਼ ਰਚੀ ਗਈ ਸਾਜ਼ਿਸ਼ ਦੀ ਜਾਂਚ ਕਰ ਰਹੀ ਹੈ। ਇਸ ਦੌਰਾਨ ਜਾਂਚ ਏਜੰਸੀ ਨੇ ਜੰਮੂ-ਕਸ਼ਮੀਰ ਦੇ ਇਲਾਕਿਆਂ 'ਚ ਛਾਪੇਮਾਰੀ ਕੀਤੀ ਹੈ। ਜਾਣਕਾਰੀ ਮੁਤਾਬਕ NIA ਨੇ ਜੰਮੂ-ਕਸ਼ਮੀਰ 'ਚ 16 ਤੋਂ 17 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। 1 ਜੰਮੂ 'ਚ ਅਤੇ ਬਾਕੀ ਦੀ ਛਾਪੇਮਾਰੀ ਸ਼੍ਰੀਨਗਰ 'ਚ ਕੀਤੀ ਜਾ ਰਹੀ ਹੈ।
ਐਨਆਈਏ ਦੀ ਟੀਮ ਭਾਰਤ ਖ਼ਿਲਾਫ਼ ਵੱਖ-ਵੱਖ ਹੱਥਕੰਡੇ ਅਪਣਾ ਕੇ ਇੱਥੇ ਖ਼ੂਨ-ਖ਼ਰਾਬਾ ਫੈਲਾਉਣ ਲਈ ਜਿਨ੍ਹਾਂ ਲੋਕਾਂ ਦੇ ਨਾਂ ਸਾਹਮਣੇ ਆਏ ਹਨ, ਉਨ੍ਹਾਂ ਦੇ ਘਰਾਂ 'ਤੇ ਛਾਪੇਮਾਰੀ ਕਰ ਰਹੀ ਹੈ।
ਸਿਰਸਾ ਵਿੱਚ ਵੀ NIA ਦੀ ਛਾਪੇਮਾਰੀ ਕੀਤੀ ਗਈ ਸੀ
ਐਨਆਈਏ ਦੀ ਟੀਮ ਨੇ 21 ਦਸੰਬਰ ਨੂੰ ਹਰਿਆਣਾ ਦੇ ਸਿਰਸਾ ਵਿੱਚ ਵੀ ਛਾਪਾ ਮਾਰਿਆ ਸੀ। ਜਾਣਕਾਰੀ ਮੁਤਾਬਕ ਏਜੰਸੀ ਨੇ ਇਹ ਛਾਪੇਮਾਰੀ ਭਾਰਤ ਅਤੇ ਵਿਦੇਸ਼ਾਂ 'ਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਹਥਿਆਰਾਂ ਦੀ ਸਪਲਾਈ ਕਰਨ ਵਾਲਿਆਂ ਵਿਚਾਲੇ ਗਠਜੋੜ ਖਿਲਾਫ ਕੀਤੀ ਸੀ। ਇਸ ਤੋਂ ਇਲਾਵਾ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ 10 ਦਸੰਬਰ ਨੂੰ ਦੱਖਣੀ ਕਸ਼ਮੀਰ 'ਚ ਲਸ਼ਕਰ ਦੇ 4 ਅੱਤਵਾਦੀਆਂ ਬਾਰੇ ਇਕ ਪੋਸਟਰ ਜਾਰੀ ਕੀਤਾ ਸੀ। NIA ਦੀ ਟੀਮ ਨੇ ਪੋਸਟਰ 'ਚ ਦਿਖਾਏ ਗਏ ਅੱਤਵਾਦੀਆਂ 'ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ।
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਇਸ ਤੋਂ ਪਹਿਲਾਂ ਅਕਤੂਬਰ ਮਹੀਨੇ ਵਿੱਚ ਵੀ ਜੰਮੂ-ਕਸ਼ਮੀਰ ਦੇ ਕਈ ਜ਼ਿਲ੍ਹਿਆਂ ਵਿੱਚ ਛਾਪੇ ਮਾਰੇ ਸਨ। ਜਾਂਚ ਏਜੰਸੀ ਨੇ ਜੰਮੂ, ਸ਼੍ਰੀਨਗਰ, ਪੁਲਵਾਮਾ, ਰਾਜੌਰੀ, ਪੁੰਛ, ਬਡਗਾਮ, ਸ਼ੋਪੀਆਂ ਸਮੇਤ ਕਈ ਥਾਵਾਂ 'ਤੇ ਤਲਾਸ਼ੀ ਲਈ ਸੀ। ਇਹ ਕਾਰਵਾਈ ਜੰਮੂ-ਕਸ਼ਮੀਰ 'ਚ ਅਲ ਹੁਦਾ ਐਜੂਕੇਸ਼ਨਲ ਟਰੱਸਟ ਦੀਆਂ ਸ਼ੱਕੀ ਗਤੀਵਿਧੀਆਂ ਅਤੇ ਅੱਤਵਾਦੀ ਫੰਡਿੰਗ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਕੀਤੀ ਗਈ। NIA ਦੇ ਅਧਿਕਾਰੀਆਂ ਨੇ ਪੁਲਿਸ ਅਤੇ CRPF ਨਾਲ ਮਿਲ ਕੇ ਇਸ ਟਰੱਸਟ ਨਾਲ ਜੁੜੇ ਲੋਕਾਂ ਦੇ ਘਰਾਂ ਦੀ ਤਲਾਸ਼ੀ ਲਈ।