NIA Reaction On FIR In West Bengal: ਕੇਂਦਰੀ ਏਜੰਸੀ ਨੇ ਪੱਛਮੀ ਬੰਗਾਲ ਦੇ ਭੂਪਤੀ ਨਗਰ ਬੰਬ ਧਮਾਕੇ ਮਾਮਲੇ ਦੀ ਜਾਂਚ ਲਈ ਗਈ ਰਾਸ਼ਟਰੀ ਜਾਂਚ ਏਜੰਸੀ (NIA) 'ਤੇ ਹਮਲੇ ਸਬੰਧੀ ਲੱਗੇ ਦੋਸ਼ਾਂ 'ਤੇ ਸਪੱਸ਼ਟੀਕਰਨ ਦਿੱਤਾ ਹੈ। NIA ਨੇ ਐਤਵਾਰ (7 ਅਪ੍ਰੈਲ) ਨੂੰ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਅਧਿਕਾਰੀਆਂ 'ਤੇ ਹਮਲੇ ਤੋਂ ਬਾਅਦ ਜੋ ਵੀ ਦੋਸ਼ ਲਾਏ ਜਾ ਰਹੇ ਹਨ, ਉਹ ਗ਼ਲਤ ਅਤੇ ਬੇਬੁਨਿਆਦ ਹਨ।


ਦਰਅਸਲ ਸ਼ਨੀਵਾਰ (6 ਅਪ੍ਰੈਲ) ਨੂੰ NIA ਟੀਮ 'ਤੇ ਹੋਏ ਹਮਲੇ ਤੋਂ ਬਾਅਦ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦਾਅਵਾ ਕੀਤਾ ਸੀ ਕਿ NIA ਟੀਮ ਨੇ ਹਨੇਰੇ 'ਚ ਔਰਤਾਂ 'ਤੇ ਹਮਲਾ ਕੀਤਾ ਸੀ। ਇਸ ਤੋਂ ਬਾਅਦ ਧਮਾਕੇ ਦੇ ਮਾਮਲੇ 'ਚ ਗ੍ਰਿਫਤਾਰ ਤ੍ਰਿਣਮੂਲ ਨੇਤਾ ਦੀ ਪਤਨੀ ਦੀ ਸ਼ਿਕਾਇਤ ਦੇ ਆਧਾਰ 'ਤੇ ਪੱਛਮੀ ਬੰਗਾਲ ਪੁਲਸ ਨੇ NIA ਅਫਸਰਾਂ ਖਿਲਾਫ ਜਿਨਸੀ ਸ਼ੋਸ਼ਣ ਅਤੇ ਛੇੜਛਾੜ ਦਾ ਮਾਮਲਾ ਦਰਜ ਕੀਤਾ ਹੈ। NIA ਨੇ ਇਸ 'ਤੇ ਬਿਆਨ ਜਾਰੀ ਕੀਤਾ ਹੈ।


NIA ਨੇ ਐਤਵਾਰ ਨੂੰ ਆਪਣੇ ਅਧਿਕਾਰਤ ਬਿਆਨ 'ਚ ਆਪਣੇ 'ਤੇ ਲੱਗੇ ਗਏ ਗੈਰ-ਕਾਨੂੰਨੀ ਗਤੀਵਿਧੀਆਂ ਦੇ ਦੋਸ਼ਾਂ ਦਾ ਖੰਡਨ ਕੀਤਾ ਅਤੇ ਪੂਰੇ ਵਿਵਾਦ ਨੂੰ ਮੰਦਭਾਗਾ ਕਰਾਰ ਦਿੱਤਾ। ਐੱਨਆਈਏ ਨੇ ਕਿਹਾ ਕਿ ਉਸ ਦੀ ਕਾਰਵਾਈ ਸਹੀ, ਵੈਧ ਅਤੇ ਕਾਨੂੰਨੀ ਤੌਰ 'ਤੇ ਲਾਜ਼ਮੀ ਸੀ ਕਿਉਂਕਿ ਇਹ ਬੰਬਾਂ ਦੇ ਨਿਰਮਾਣ ਨਾਲ ਜੁੜੇ ਘਿਨਾਉਣੇ ਅਪਰਾਧ ਦੀ ਚੱਲ ਰਹੀ ਜਾਂਚ ਦਾ ਹਿੱਸਾ ਸੀ। ਇਸ ਸਬੰਧ 'ਚ ਪੂਰਬੀ ਮੇਦਿਨੀਪੁਰ ਜ਼ਿਲ੍ਹੇ ਦੇ ਭੂਪਤੀ ਨਗਰ ਥਾਣਾ ਅਧੀਨ ਪੈਂਦੇ ਪਿੰਡ ਨਰੂਬੀਲਾ 'ਚ ਛਾਪੇਮਾਰੀ ਕੀਤੀ ਗਈ ਸੀ।


ਇਹ ਵੀ ਪੜ੍ਹੋ: ਫ਼ਰੀਦਕੋਟ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਤਾਬੜਤੋੜ ਗੋਲ਼ੀਆਂ, ਬਦਮਾਸ਼ ਜ਼ਖ਼ਮੀ


'ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਤੋਂ ਬਾਅਦ ਕੀਤੀ ਗ੍ਰਿਫਤਾਰੀ'


ਏਜੰਸੀ ਨੇ ਕਿਹਾ ਕਿ ਇਹ ਹਮਲਾ ਐਨਆਈਏ ਨੂੰ ਆਪਣੇ ਜਾਇਜ਼ ਫਰਜ਼ ਨਿਭਾਉਣ ਤੋਂ ਰੋਕਣ ਦੀ ਕੋਸ਼ਿਸ਼ ਸੀ। ਏਜੰਸੀ ਨੇ ਕਿਹਾ ਕਿ ਸੁਤੰਤਰ ਗਵਾਹਾਂ ਦੀ ਮੌਜੂਦਗੀ ਵਿੱਚ ਅਤੇ ਸੀਆਰਪੀਐਫ ਵਲੋਂ ਪ੍ਰਦਾਨ ਕੀਤੇ ਗਏ ਸੁਰੱਖਿਆ ਕਵਰ ਦੇ ਤਹਿਤ ਪੰਜ ਸਥਾਨਾਂ 'ਤੇ ਤਲਾਸ਼ੀ ਲਈ ਗਈ, ਜਿਸ ਵਿੱਚ ਮਹਿਲਾ ਕਾਂਸਟੇਬਲ ਵੀ ਸ਼ਾਮਲ ਸਨ। ਇਸ ਵਿਚ ਕਿਹਾ ਗਿਆ ਹੈ ਕਿ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕਰਨ ਤੋਂ ਬਾਅਦ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ।


NIA ਅਧਿਕਾਰੀਆਂ ਵਿਰੁੱਧ ਦਰਜ ਕੀਤੀ FIR


ਦੱਸ ਦਈਏ ਕਿ ਬੰਗਾਲ ਵਿੱਚ ਐਨਆਈਏ ਟੀਮ ਉੱਤੇ ਹੋਏ ਹਮਲੇ ਦੇ ਇੱਕ ਦਿਨ ਬਾਅਦ ਪੁਲਿਸ ਨੇ ਐਨਆਈਏ ਅਧਿਕਾਰੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਐਸਪੀ ਸੌਮਿਆਦੀਪ ਭੱਟਾਚਾਰਿਆ ਨੇ ਕਿਹਾ ਕਿ ਐਨਆਈਏ ਦੀ ਟੀਮ ਭੂਪਤੀਨਗਰ ਥਾਣੇ ਪਹੁੰਚੀ ਸੀ ਅਤੇ ਅਸੀਂ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਹੈ। ਦਰਅਸਲ, ਪੁਲਿਸ ਨੇ ਧਮਾਕੇ ਦੇ ਮਾਮਲੇ ਵਿੱਚ ਗ੍ਰਿਫਤਾਰ ਤ੍ਰਿਣਮੂਲ ਨੇਤਾ ਮਨੋਬਰਤ ਜਾਨਾ ਦੇ ਪਰਿਵਾਰ ਦੀ ਇੱਕ ਮਹਿਲਾ ਦੀ ਸ਼ਿਕਾਇਤ ਉੱਤੇ ਐਨਆਈਏ ਟੀਮ ਅਤੇ ਸੀਆਰਪੀਐਫ ਅਧਿਕਾਰੀਆਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਐਨਆਈਏ ਅਧਿਕਾਰੀਆਂ ਨੇ ਦੇਰ ਰਾਤ ਉਸ ਦੇ ਘਰ ਦੇ ਦਰਵਾਜ਼ੇ ਤੋੜੇ ਅਤੇ ਉਸ ਨਾਲ ਛੇੜਛਾੜ ਕੀਤੀ।


ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ ਦੇ ਉਹ 4 ਮੌਕੇ ਜਦੋਂ ਵੱਡੇ ਲੀਡਰ ਖ਼ਿਲਾਫ਼ ਉਮੀਦਵਾਰ ਨਹੀਂ ਖੜ੍ਹਾ ਕਰ ਸਕੀ ਵਿਰੋਧੀ ਧਿਰ