ਦੀਪ ਸਿੱਧੂ 'ਤੇ ਲਾਲ ਕਿਲ੍ਹੇ 'ਚ ਸਾਜ਼ਿਸ਼ ਦੇ ਇਲਜ਼ਾਮ, NIA ਵੱਲੋਂ ਤਲਬ
ਪਿਛਲੇ ਹਫ਼ਤੇ ਐਨਆਈਏ ਨੇ ਸਿੱਧੂ ਨੂੰ ਸਿਖਸ ਫਾਰ ਜਸਟਿਸ ਮਾਮਲੇ ਦੀ ਜਾਂਚ ਦੇ ਸਿਲਸਿਲੇ 'ਚ ਪੇਸ਼ ਹੋਣ ਲਈ ਸੰਮਨ ਭੇਜਿਆ ਸੀ। ਜੋ ਪਿਛਲੇ ਸਾਲ 15 ਦਸੰਬਰ ਨੂੰ ਦਰਜ ਕੀਤਾ ਗਿਆ ਸੀ।
ਨਵੀਂ ਦਿੱਲੀ: ਪੰਜਾਬੀ ਅਦਾਕਾਰ ਦੀਪ ਸਿੱਧੂ 'ਤੇ 17ਵੀਂ ਸਦੀ ਦੇ ਸਮਾਰਕ ਲਾਲ ਕਿਲ੍ਹਾ 'ਤੇ ਸਾਜ਼ਿਸ਼ ਦੇ ਇਲਜ਼ਾਮ ਲੱਗੇ ਹਨ। 26 ਜਨਵਰੀ ਨੂੰ ਲਾਲ ਕਿਲ੍ਹਾ ਦੀ ਪ੍ਰਾਚੀਰ 'ਤੇ ਕੇਸਰੀਆ ਝੰਡਾ ਲਹਿਰਾਉਣ ਵਾਲੇ ਦੀਪ ਸਿੱਧੂ ਨੂੰ ਹੁਣ ਐਨਆਈਏ ਨੇ ਤਲਬ ਕੀਤਾ ਹੈ। ਇਹ ਨੋਟਿਸ ਸਿਖਸ ਫਾਰ ਜਸਟਿਸ ਮਾਮਲੇ 'ਚ ਭੇਜਿਆ ਗਿਆ ਹੈ। ਸਿੱਧੂ ਨੇ ਲਾਲ ਕਿਲ੍ਹਾ ਦੀ ਪ੍ਰਾਚੀਰ 'ਚ ਫੇਸਬੁੱਕ ਲਾਈਵ ਵੀ ਕੀਤਾ ਸੀ। ਵੀਡੀਓ 'ਚ ਸਿੱਧੂ ਨੇ ਪੰਜਾਬੀ 'ਚ ਕਿਹਾ ਸੀ, 'ਅਸੀਂ ਵਿਰੋਧ ਜਤਾਉਣ ਦੇ ਆਪਣੇ ਲੋਕਤੰਤਰਿਕ ਅਧਿਕਾਰ ਦਾ ਇਸਤੇਮਾਲ ਕਰਦਿਆਂ ਲਾਲ ਕਿਲ੍ਹਾ 'ਤੇ ਸਿਰਫ਼ ਨਿਸ਼ਾਨ ਸਾਹਿਬ ਦਾ ਝੰਡਾ ਲਹਿਰਾਇਆ ਹੈ।'
ਬਾਲੀਵੁੱਡ ਅਦਾਕਾਰ ਸੰਨੀ ਦਿਓਲ ਦੇ ਕਰੀਬੀ ਦੀਪ ਸਿੱਧੂ
ਗੁਰਦਾਸਪੁਰ ਦੇ ਸੰਸਦ ਮੈਂਬਰ ਤੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਦੇ ਕਰੀਬੀ ਮੰਨੇ ਜਾਣ ਵਾਲੇ ਦੀਪ ਸਿੱਧੂ 2019 ਦੀਆਂ ਲੋਕਸਭਾ ਚੋਣਾਂ ਦੌਰਾਨ ਬੀਜੇਪੀ ਲੀਡਰ ਲਈ ਚੋਣਾਂਵੀ ਪ੍ਰਭਾਰੀ ਸਨ। ਪਿਛਲੇ ਸਾਲ ਦਸੰਬਰ 'ਚ ਦਿਓਲ ਨੇ ਸਿੱਧੂ ਤੋਂ ਦੂਰੀ ਬਣਾ ਲਈ ਸੀ। ਇੱਥੋਂ ਤਕ ਕਿ ਕਿਸਾਨ ਯੂਨੀਅਨਾਂ ਨੇ ਵੀ ਪਿਛਲੇ ਸਾਲ ਸਿੱਧੂ 'ਤੇ ਪਾਬੰਦੀ ਲਾ ਦਿੱਤੀ ਸੀ।
ਪਿਛਲੇ ਹਫ਼ਤੇ ਐਨਆਈਏ ਨੇ ਸਿੱਧੂ ਨੂੰ ਸਿਖਸ ਫਾਰ ਜਸਟਿਸ ਮਾਮਲੇ ਦੀ ਜਾਂਚ ਦੇ ਸਿਲਸਿਲੇ 'ਚ ਪੇਸ਼ ਹੋਣ ਲਈ ਸੰਮਨ ਭੇਜਿਆ ਸੀ। ਜੋ ਪਿਛਲੇ ਸਾਲ 15 ਦਸੰਬਰ ਨੂੰ ਦਰਜ ਕੀਤਾ ਗਿਆ ਸੀ। ਇੱਥੋਂ ਤਕ ਕਿ ਸੰਯੁਕਤ ਕਿਸਾਨ ਮੋਰਚਾ ਨੇ ਵੀ ਸਿੱਧੂ ਤੋਂ ਦੂਰੀ ਬਣਾਈ ਤੇ ਕਿਸਾਨਾਂ ਨੂੰ ਲਾਲ ਕਿਲ੍ਹੇ ਵੱਲ ਲਿਜਾਣ ਦਾ ਇਲਜ਼ਾਮ ਲਾਇਆ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਸਿੱਧੂ ਸੋਮਵਾਰ ਰਾਤ ਇਕ ਮੰਚ 'ਤੇ ਦਿਖਾਈ ਦਿੱਤੇ ਅਤੇ ਭੜਕਾਊ ਭਾਸ਼ਨ ਦੇਕੇ ਤੋੜਫੋੜ ਕੀਤੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ