ਲੰਡਨ 'ਚ ਭਾਰਤੀ ਹਾਈ ਕਮਿਸ਼ਨ 'ਤੇ ਹਮਲਾ ਕਰਨ ਵਾਲਿਆਂ ਦੀ ਪਛਾਣ ਲਈ NIA ਨੇ ਫਿਰ ਤੋਂ ਮੰਗੀ ਮਦਦ, ਜਾਰੀ ਕੀਤੀਆਂ ਤਸਵੀਰਾਂ
High Commission of India Attack: NIA ਨੇ ਬੁੱਧਵਾਰ (14 ਜੂਨ) ਨੂੰ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਕੰਪਲੈਕਸ 'ਚ ਇਸ ਸਾਲ ਮਾਰਚ 'ਚ ਹੋਈ ਭੰਨਤੋੜ ਦੀ ਜਾਂਚ ਦੇ ਸਬੰਧ 'ਚ 45 ਲੋਕਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ।
Indian High Commission in UK Attack Case: NIA ਨੇ ਬੁੱਧਵਾਰ (14 ਜੂਨ) ਨੂੰ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਕੰਪਲੈਕਸ 'ਚ ਇਸ ਸਾਲ ਮਾਰਚ 'ਚ ਹੋਈ ਭੰਨਤੋੜ ਦੀ ਜਾਂਚ ਦੇ ਸਬੰਧ 'ਚ 45 ਲੋਕਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਲੁੱਕਆਊਟ ਨੋਟਿਸ ਜਾਰੀ ਕਰਕੇ ਇਨ੍ਹਾਂ ਲੋਕਾਂ ਦੀ ਪਛਾਣ ਕਰਨ ਦੀ ਅਪੀਲ ਕੀਤੀ ਹੈ। ਏਜੰਸੀ ਨੇ ਕਿਹਾ ਕਿ ਜਿਸ ਕੋਲ ਵੀ ਇਨ੍ਹਾਂ ਲੋਕਾਂ ਦੀ ਜਾਣਕਾਰੀ ਹੈ, ਉਹ ਏਜੰਸੀ ਨੂੰ ਸੂਚਿਤ ਕਰੇ। ਇਹ ਲੋਕ ਮਾਰਚ ਵਿੱਚ ਲੰਡਨ ਵਿੱਚ ਹਾਈ ਕਮਿਸ਼ਨ ਦੀ ਭੰਨਤੋੜ ਕਰਨ ਅਤੇ ਭਾਰਤੀ ਰਾਸ਼ਟਰੀ ਝੰਡੇ ਦੀ ਬੇਅਦਬੀ ਕਰਨ ਲਈ ਜ਼ਿੰਮੇਵਾਰ ਸਨ।
ਇਸ ਤੋਂ ਪਹਿਲਾਂ, ਐਨਆਈਏ ਨੇ ਸੋਮਵਾਰ (12 ਜੂਨ) ਨੂੰ ਵੀ ਪੰਜ ਵੀਡੀਓ ਜਾਰੀ ਕੀਤੇ ਸਨ ਅਤੇ ਹਿੰਸਕ ਪ੍ਰਦਰਸ਼ਨਾਂ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਵਿੱਚ ਆਮ ਲੋਕਾਂ ਦੀ ਮਦਦ ਮੰਗੀ ਸੀ। ਬੁੱਧਵਾਰ (14 ਜੂਨ) ਨੂੰ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਇੱਕ ਟਵੀਟ ਵਿੱਚ ਲਿਖਿਆ ਕਿ ਇਹ ਲੋਕ ਭਾਰਤੀ ਹਾਈ ਕਮਿਸ਼ਨ, ਲੰਡਨ 'ਤੇ ਹੋਏ ਹਮਲੇ ਵਿੱਚ ਸ਼ਾਮਲ ਸਨ। ਜੇ ਕਿਸੇ ਨੂੰ ਉਸ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਸ਼ੇਅਰ ਕਰਿਓ।
ਕੀ ਹੈ ਪੂਰਾ ਮਾਮਲਾ?
ਦਰਅਸਲ ਇਸ ਸਾਲ 19 ਮਾਰਚ ਨੂੰ ਖਾਲਿਸਤਾਨ ਸਮਰਥਕਾਂ ਨੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਖਾਲਿਸਤਾਨ ਸਮਰਥਕਾਂ ਨੇ ਹਾਈ ਕਮਿਸ਼ਨ ਦੀ ਇਮਾਰਤ 'ਤੇ ਤਿਰੰਗਾ ਉਤਾਰ ਕੇ ਹਾਈ ਕਮਿਸ਼ਨ ਦੀ ਭੰਨਤੋੜ ਕਰਨ ਦੀ ਕੋਸ਼ਿਸ਼ ਕੀਤੀ। ਇਹ ਪ੍ਰਦਰਸ਼ਨ ਪੰਜਾਬ 'ਚ ਅੰਮ੍ਰਿਤਪਾਲ ਅਤੇ ਉਸ ਦੇ ਸਮਰਥਕਾਂ ਖਿਲਾਫ ਪੁਲਿਸ ਕਾਰਵਾਈ ਨੂੰ ਲੈ ਕੇ ਹੋਇਆ। ਪਿਛਲੇ ਦਿਨੀਂ ਐਨਆਈਏ ਨੇ ਇਸ ਸਬੰਧੀ ਸੀਸੀਟੀਵੀ ਫੁਟੇਜ ਵੀ ਜਾਰੀ ਕੀਤੀ ਸੀ।
ਭਾਰਤ ਨੇ ਨਾਰਾਜ਼ਗੀ ਜਤਾਈ ਸੀ
ਇਸ ਘਟਨਾ ਤੋਂ ਬਾਅਦ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ। ਘਟਨਾ ਦੇ ਸਮੇਂ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਸੁਰੱਖਿਆ ਵਿਵਸਥਾ ਬਹੁਤ ਘੱਟ ਸੀ, ਜਿਸ ਕਾਰਨ ਹਮਲਾਵਰ ਆਸਾਨੀ ਨਾਲ ਵਾਰਦਾਤ ਨੂੰ ਅੰਜਾਮ ਦੇ ਸਕਦੇ ਸਨ। ਭਾਰਤ ਨੇ ਵੀ ਇਸ ਘਟਨਾ 'ਤੇ ਸਖ਼ਤ ਨਾਰਾਜ਼ਗੀ ਜਤਾਈ ਸੀ।
National Investigation Agency requests for identification/information of the persons involved in an attack on the High Commission of India, in London. They caused grievous injury and disrespected the Indian National Flag: NIA pic.twitter.com/Wf98OZDujh
— ANI (@ANI) June 14, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।