ਚੰਡੀਗੜ੍ਹ: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨੀ ਅੰਦੋਲਨ ਦਾ ਅੱਜ 53ਵਾਂ ਦਿਨ ਹੈ। ਕਿਸਾਨਾਂ ਦੀ ਸਰਕਾਰ ਨਾਲ 10 ਦੌਰ ਦੀ ਗੱਲਬਾਤ ਹੋ ਚੁੱਕੀ ਹੈ। ਅਗਲੀ ਬੈਠਕ ਮੰਗਲਵਾਰ ਨੂੰ ਹੋਵੇਗੀ। ਇਸ ਤੋਂ ਪਹਿਲਾਂ ਅੰਦੋਲਨ ਵਿੱਚ ਨਵਾਂ ਮੋੜ ਆ ਗਿਆ। ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਕਿਸਾਨ ਅੰਦੋਲਨ ਨਾਲ ਜੁੜੇ 50 ਤੋਂ ਵੱਧ ਨੇਤਾਵਾਂ ਤੇ ਕਾਰੋਬਾਰੀਆਂ ਨੂੰ ਸੰਮਨ ਭੇਜਿਆ ਹੈ। ਸ਼ਨੀਵਾਰ ਨੂੰ ਇਨ੍ਹਾਂ ਵਿੱਚੋਂ ਕੁਝ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਗਈ ਸੀ।
ਪਟਿਆਲਾ ਦੇ ਐਨਆਰਆਈ ਦਰਸ਼ਨ ਸਿੰਘ ਧਾਲੀਵਾਲ ਤੋਂ ਦਿੱਲੀ ਏਅਰਪੋਰਟ ਤੇ ਢਾਈ ਘੰਟੇ ਤੋਂ ਵੀ ਵੱਧ ਪੁੱਛਗਿੱਛ ਕੀਤੀ ਗਈ। ਐਨਆਈਏ ਨੇ ਪਟਿਆਲਾ ਤੋਂ ਬੱਬਰ ਖਾਲਸਾ ਨਾਲ ਜੁੜੇ ਜਗਤਾਰ ਸਿੰਘ ਹਵਾਰਾ ਦੇ ਪਿਤਾ ਗੁਰਚਰਨ ਸਿੰਘ ਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਸੰਮਨ ਵੀ ਜਾਰੀ ਕੀਤੇ ਹਨ।
ਐਨਆਈਏ ਕਿਸਾਨੀ ਅੰਦੋਲਨ ਵਿੱਚ ਖਾਲਿਸਤਾਨੀ ਲਿੰਕ ਦੀ ਭਾਲ ਕਰ ਰਹੀ ਹੈ ਤੇ ਅੱਤਵਾਦੀ ਫੰਡਿੰਗ ਦੀ ਜਾਂਚ ਕਰ ਰਹੀ ਹੈ। ਏਜੰਸੀ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਟਰਾਂਸਪੋਰਟਰਾਂ ਤੇ ਵਪਾਰੀਆਂ ਨੂੰ ਨੋਟਿਸ ਜਾਰੀ ਕੀਤੇ ਹਨ। ਇਨ੍ਹਾਂ ਵਿੱਚੋਂ ਅੱਧਿਆਂ ਨੂੰ ਦਿੱਲੀ ਜਾਂਚ ਲਈ ਬੁਲਾਇਆ ਗਿਆ ਸੀ ਜਿਥੇ ਉਨ੍ਹਾਂ ਤੋਂ ਤਕਰੀਬਨ ਤਿੰਨ ਘੰਟੇ ਪੁੱਛਗਿੱਛ ਕੀਤੀ ਗਈ।
ਐਨਆਈਏ ਦੀ ਨਜ਼ਰ ਲੁਧਿਆਣਾ ਦੇ 17 ਕਾਰੋਬਾਰੀਆਂ 'ਤੇ ਵੀ ਹੈ ਜੋ ਦਿੱਲੀ ਆ ਕੇ ਅੰਦੋਲਨ ਵਿੱਚ ਸਾਮਾਨ ਵੰਡਦੇ ਸਨ। ਸੂਤਰਾਂ ਅਨੁਸਾਰ ਲੁਧਿਆਣਾ, ਪਟਿਆਲਾ, ਤਰਨ ਤਾਰਨ ਤੇ ਅੰਮ੍ਰਿਤਸਰ ਤੋਂ ਆਏ ਟਰਾਂਸਪੋਰਟਰਾਂ ਦੇ ਹੁੰਗਾਰੇ ਦੀ ਵੀਡੀਓ ਤੇ ਆਡੀਓ ਰਿਕਾਰਡਿੰਗ ਕੀਤੀ ਗਈ ਸੀ। ਕਾਰਵਾਈ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ 21 ਜਨਵਰੀ ਨੂੰ ਸਾਰਿਆਂ ਨੂੰ ਫੰਡ ਦੇਣ ਤੇ ਮੁਫਤ ਸੇਵਾ ਦੇਣ ਦਾ ਰਿਕਾਰਡ ਲਿਆਉਣ ਲਈ ਕਿਹਾ ਗਿਆ ਹੈ।
ਜਗਤਾਰ ਸਿੰਘ ਹਵਾਰਾ ਦੇ ਪਿਤਾ ਸਣੇ ਕਿਸਾਨ ਅੰਦੋਲਨ ਨਾਲ ਜੁੜੇ 50 ਲੋਕਾਂ ਨੂੰ NIA ਦਾ ਸੰਮਨ
ਏਬੀਪੀ ਸਾਂਝਾ
Updated at:
17 Jan 2021 11:21 AM (IST)
ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨੀ ਅੰਦੋਲਨ ਦਾ ਅੱਜ 53ਵਾਂ ਦਿਨ ਹੈ। ਕਿਸਾਨਾਂ ਦੀ ਸਰਕਾਰ ਨਾਲ 10 ਦੌਰ ਦੀ ਗੱਲਬਾਤ ਹੋ ਚੁੱਕੀ ਹੈ। ਅਗਲੀ ਬੈਠਕ ਮੰਗਲਵਾਰ ਨੂੰ ਹੋਵੇਗੀ।
- - - - - - - - - Advertisement - - - - - - - - -