ਨਵੀਂ ਦਿੱਲੀ : ਦਿੱਲੀ 'ਚ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ (Omicron ) ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਅਰਵਿੰਦ ਕੇਜਰੀਵਾਲ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਰਾਜਧਾਨੀ ਵਿੱਚ ਸੋਮਵਾਰ ਤੋਂ ਰਾਤ ਦਾ ਕਰਫ਼ਿਊ ਲਾਗੂ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਇਟ ਕਰਫਿਊ ਲਾਗੂ ਰਹੇਗਾ। ਦਿੱਲੀ 'ਚ 79 ਲੋਕਾਂ 'ਚ ਓਮੀਕਰੋਨ ਵੇਰੀਐਂਟ ਪਾਇਆ ਗਿਆ ਹੈ।
ਕੋਰੋਨਾ ਦੀ ਰਫਤਾਰ ਤੇਜ਼
ਦਿੱਲੀ ਦੇ ਸਿਹਤ ਵਿਭਾਗ ਦੇ ਅਨੁਸਾਰ ਦਿੱਲੀ ਵਿੱਚ 290 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ ਕੋਰੋਨਾ ਨਾਲ ਇੱਕ ਦੀ ਮੌਤ ਹੋ ਗਈ ਹੈ। ਸਰਕਾਰ ਦੇ ਅਨੁਸਾਰ ਕੋਰੋਨਾ ਸਕਾਰਾਤਮਕਤਾ ਦਰ 0.55 ਪ੍ਰਤੀਸ਼ਤ ਹੋ ਗਈ ਹੈ। ਵਿਭਾਗੀ ਅੰਕੜਿਆਂ ਅਨੁਸਾਰ ਦਿੱਲੀ ਵਿੱਚ ਮਰਨ ਵਾਲਿਆਂ ਦੀ ਗਿਣਤੀ 25,105 ਹੋ ਗਈ ਹੈ। ਦਿੱਲੀ ਵਿੱਚ ਸਰਗਰਮ ਕੋਰੋਨਾ ਮਾਮਲਿਆਂ ਦੀ ਗਿਣਤੀ 1,103 ਹੈ, ਜਿਨ੍ਹਾਂ ਵਿੱਚੋਂ 583 ਮਰੀਜ਼ ਹੋਮ ਆਈਸੋਲੇਸ਼ਨ ਵਿੱਚ ਹਨ। ਓਮੀਕਰੋਨ ਵਾਇਰਸ ਦੇ ਖਤਰੇ ਦੇ ਵਿਚਕਾਰ ਪਿਛਲੇ ਕੁਝ ਦਿਨਾਂ ਵਿੱਚ ਮਾਮਲਿਆਂ ਦੀ ਗਿਣਤੀ ਵਧੀ ਹੈ।

ਦੱਸ ਦੇਈਏ ਕਿ ਓਮੀਕਰੋਨ ਦੇ ਵਧਦੇ ਖ਼ਤਰੇ ਦੇ ਵਿਚਕਾਰ ਕੇਂਦਰ ਸਰਕਾਰ ਨੇ ਪਿਛਲੇ ਦਿਨੀਂ ਸਾਰੇ ਸੂਬਿਆਂ ਨੂੰ ਅਲਰਟ ਜਾਰੀ ਕੀਤਾ ਸੀ। ਕੇਂਦਰ ਸਰਕਾਰ ਨੇ ਕਿਹਾ ਸੀ ਕਿ ਸੂਬਿਆਂ ਦੀਆਂ ਸਰਕਾਰਾਂ ਨੂੰ ਸਾਰੇ ਲੋੜੀਂਦੇ ਪ੍ਰਬੰਧ ਕਰਨੇ ਚਾਹੀਦੇ ਹਨ। ਹਸਪਤਾਲਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਇਸ ਤੋਂ ਬਾਅਦ ਕਈ ਰਾਜਾਂ ਵਿੱਚ ਨਿਯਮ ਸਖ਼ਤ ਕਰ ਦਿੱਤੇ ਗਏ ਹਨ। ਵਿਆਹਾਂ ਵਿੱਚ ਲੋਕਾਂ ਦੀ ਗਿਣਤੀ 200 ਤੱਕ ਸੀਮਤ ਕਰ ਦਿੱਤੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਦਿਸ਼ਾ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਬਿਨਾਂ ਮਾਸਕ ਪਹਿਨੇ ਬਾਹਰ ਨਾ ਨਿਕਲੋ।
15-18 ਸਾਲ ਦੀ ਉਮਰ ਦੇ ਬੱਚਿਆਂ ਨੂੰ ਲੱਗੇਗੀ ਵੈਕਸੀਨ
ਸ਼ਨੀਵਾਰ ਰਾਤ ਦੇਸ਼ ਨੂੰ ਸੰਬੋਧਿਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕੋਰੋਨਾ ਦੇ ਨਵੇਂ ਰੂਪ ਓਮੀਕਰੋਨ ਤੋਂ ਘਬਰਾਉਣ ਦੀ ਲੋੜ ਨਹੀਂ ਹੈ ਪਰ ਕੋਰੋਨਾ ਦੇ ਪ੍ਰੋਟੋਕੋਲ ਦੀ ਪਾਲਣਾ ਕਰਕੇ ਲੋਕ ਸੰਕਰਮਿਤ ਹੋਣ ਤੋਂ ਬਚ ਸਕਦੇ ਹਨ। PM ਮੋਦੀ ਨੇ Omicron ਵੇਰੀਐਂਟ ਬਾਰੇ ਘੋਸ਼ਣਾ ਕੀਤੀ ਕਿ ਦੇਸ਼ ਦੇ ਸਾਰੇ ਕੋਰੋਨਾ ਫਰੰਟ ਲਾਈਨ ਵਰਕਰਾਂ ਨੂੰ ਬੂਸਟਰ ਡੋਜ਼ ਦਿੱਤੀ ਜਾਵੇਗੀ। ਇਸ ਦੇ ਨਾਲ ਹੀ 15 ਤੋਂ 18 ਸਾਲ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਦੇਣ ਦਾ ਫੈਸਲਾ ਕੀਤਾ ਗਿਆ ਹੈ।