ਮੱਧ ਪ੍ਰਦੇਸ਼: ਮੱਧ ਪ੍ਰਦੇਸ਼ ਦੇ ਅਲੀਰਾਜਪੁਰ ਦੀ ਐਸਡੀਐਮ ਲਕਸ਼ਮੀ ਗਮਾਦ ਨੇ ਸਰਕਾਰ ਵੱਲੋਂ ਸੂਬੇ ਵਿੱਚ ਰਾਤ ਦੇ ਕਰਫਿਊ ਦੇ ਹੁਕਮਾਂ ਦਾ ਮਜ਼ਾਕ ਉਡਾਇਆ ਹੈ। ਉਨ੍ਹਾਂ ਨੇ ਇੱਕ ਫੇਸਬੁੱਕ ਪੋਸਟ ਪਾ ਕੇ ਕੋਰੋਨਾ ਦੇ ਚੱਲਦੇ ਨਾਈਟ ਕਰਫ਼ਿਊ ਦੇ ਸਰਕਾਰੀ ਫੈਸਲੇ 'ਤੇ ਤੰਜ ਕਸਿਆ ਹੈ। ਫੇਸਬੁੱਕ ਪੋਸਟ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਉਸ ਤੋਂ ਸਪੱਸ਼ਟੀਕਰਨ ਮੰਗਿਆ ਹੈ। ਦਰਅਸਲ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸੂਬੇ ਦੀ ਸ਼ਿਵਰਾਜ ਚੌਹਾਨ ਸਰਕਾਰ ਨੇ ਪਿਛਲੇ ਹਫ਼ਤੇ ਨਾਈਟ ਕਰਫ਼ਿਊ ਦਾ ਐਲਾਨ ਕੀਤਾ ਸੀ ਪਰ ਅਲੀਰਾਜਪੁਰ ਦੀ ਐਸਡੀਐਮ ਲਕਸ਼ਮੀ ਗਮਾਦ ਨੇ ਆਪਣੀ ਫੇਸਬੁੱਕ 'ਤੇ ਪੋਸਟ ਰਾਹੀਂ ਆਪਣੀ ਹੀ ਸਰਕਾਰ ਦੇ ਫੈਸਲੇ ਦਾ ਮਜ਼ਾਕ ਉਡਾਇਆ ਹੈ। ਲਕਸ਼ਮੀ ਗਮਾਦ ਨੇ ਫੇਸਬੁੱਕ 'ਤੇ ਲਿਖਿਆ ਕਿ 'ਕੋਰੋਨਾ ਨੂੰ ਕਿਵੇਂ ਪਤਾ ਲੱਗੇਗਾ ਕਿ ਜੇ ਰਾਤ ਦੇ 11 ਵੱਜ ਗਏ ਤਾਂ ਬਾਹਰ ਨਿਕਲਣਾ ਹੈ ਤੇ ਸਵੇਰੇ 5 ਵਜੇ ਖੁੱਡ 'ਚ ਵੜਨਾ ਹੈ ? ਜੇ ਤੁਹਨੂੰ ਪਤਾ ਲੱਗ ਜਾਵੇ ਤਾਂ ਮੈਨੂੰ ਵੀ ਦੱਸਣਾ।ਲਕਸ਼ਮੀ ਦੀ ਇਸ ਪੋਸਟ ਦੇ ਸਕਰੀਨ ਸ਼ਾਟ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਐਸਡੀਐਮ ਲਕਸ਼ਮੀ ਗਮਾਦ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਸਪੱਸ਼ਟੀਕਰਨ ਮੰਗਿਆ ਹੈ। ਇਸ ਦੇ ਨਾਲ ਹੀ ਉਸ ਦੀ ਪੋਸਟ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜ਼ਿਲ੍ਹੇ ਦੇ ਵਧੀਕ ਕੁਲੈਕਟਰ ਦਾ ਕਹਿਣਾ ਹੈ ਕਿ ਜਾਂਚ ਦੇ ਨਤੀਜੇ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਸਬੰਧੀ ਜ਼ਿਲ੍ਹੇ ਦੇ ਏਡੀਐਮ ਸੀਐਮ ਚਨਾਬ ਨੇ ਕਿਹਾ ਕਿ ਜੇਕਰ ਸਰਕਾਰੀ ਹੁਕਮਾਂ ਦਾ ਸਰਕਾਰੀ ਅਧਿਕਾਰੀ ਹੀ ਮਜ਼ਾਕ ਉਡਾਉਣ ਲੱਗ ਜਾਣ ਤਾਂ ਜੋ ਸੰਦੇਸ਼ ਜਨਤਾ ਵਿੱਚ ਜਾਂਦਾ ਹੈ ,ਉਹ ਸਹੀ ਨਹੀਂ ਹੈ। ਹਾਲਾਂਕਿ ਕਾਰਵਾਈ ਕਰਨ ਦੀ ਬਜਾਏ ਸਿਰਫ ਸ਼ੋਅਕੇਸ ਕੱਢ ਕੇ ਮਾਮਲੇ ਨੂੰ ਠੰਢੇ ਬਸਤੇ 'ਚ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੰਗਲਵਾਰ ਨੂੰ ਕੋਰੋਨਾ ਸੰਕ੍ਰਮਣ ਦੀ ਸਮੀਖਿਆ ਕੀਤੀ ਸੀ। ਉਨ੍ਹਾਂ ਕਿਹਾ ਕਿ ਸੰਕਰਮਿਤ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਠੀਕ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੀ 3 ਜਨਵਰੀ ਤੋਂ ਮੱਧ ਪ੍ਰਦੇਸ਼ ਵਿੱਚ 15 ਤੋਂ 18 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਰਾਤ ਦੇ ਕਰਫਿਊ ਤੋਂ ਇਲਾਵਾ ਕੋਈ ਹੋਰ ਪਾਬੰਦੀ ਨਹੀਂ ਹੋਵੇਗੀ। ਲਾਗ ਨੂੰ ਰੋਕਣ ਲਈ ਜ਼ਰੂਰੀ ਉਪਾਵਾਂ ਦੇ ਨਾਲ ਸਮਾਜਿਕ ਗਤੀਵਿਧੀਆਂ ਕੀਤੀਆਂ ਜਾਣਗੀਆਂ। ਕੋਰੋਨਾ ਦੇ ਲੱਛਣ ਦਿਖਾਈ ਦੇਣ ਤਾਂ ਕੋਰੋਨਾ ਟੈਸਟ ਕਰਵਾਓ। ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਸਕੂਲ ਵੀ 50 ਫੀਸਦੀ ਸਮਰੱਥਾ ਨਾਲ ਖੁੱਲ੍ਹਦੇ ਰਹਿਣਗੇ।
ਇਹ ਵੀ ਪੜ੍ਹੋ : CAIT Appeal : ਕੋਰੋਨਾ ਟੀਕੇ ਨਾ ਲਵਾਉਣ ਵਾਲਿਆਂ ਨੂੰ ਨਹੀਂ ਮਿਲੇਗਾ ਦੁਕਾਨਾਂ ਤੋਂ ਸਾਮਾਨ, ਦੇਸ਼ ਭਰ ਦੇ ਵਪਾਰਕ ਸੰਗਠਨਾਂ ਨੂੰ CAIT ਦੀ ਅਪੀਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hinhttps://apps.apple.com/in/app/abp-live-news/id81111490