ਬੈਂਗਲੁਰੂ: ਕਰਨਾਟਕ 'ਚ ਨਾਈਟ ਕਰਫਿਊ ਦੇ ਨਾਲ-ਨਾਲ ਵੀਕੈਂਡ ਲੌਕਡਾਊਨ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਸੂਬੇ 'ਚ ਇਕ ਦਿਨ 'ਚ ਕੋਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ 21,794 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਨਫੈਕਟਡ ਮਰੀਜ਼ਾਂ ਦੀ ਕੁੱਲ ਸੰਖਿਆਂ ਵਧ ਕੇ 11,98,644 ਹੋ ਗਈ ਹੈ। ਇਸ ਤੋਂ ਇਲਾਵਾ 149 ਰੋਗੀਆਂ ਦੀ ਮੌਤ ਮਗਰੋਂ ਮੌਤਾਂ ਦਾ ਕੁੱਲ ਅੰਕੜਾ 13,646 ਤਕ ਪਹੁੰਚ ਗਿਆ ਹੈ। ਸਿਹਤ ਵਿਭਾਗ ਨੇ ਮੰਗਲਵਾਰ ਇਹ ਜਾਣਕਾਰੀ ਦਿੱਤੀ।


ਸੂਬੇ 'ਚ ਇਸ ਤੋਂ ਪਹਿਲਾਂ ਸਰਵੋਤਮ 19,067 ਮਾਮਲੇ ਐਤਵਾਰ ਸਾਹਮਣੇ ਆਏ ਸਨ।  ਇਸ ਤੋਂ ਇਲਾਵਾ ਦਿਨ ਭਰ 'ਚ 4571 ਲੋਕਾਂ ਦੇ ਇਨਫੈਕਸ਼ਨ ਤੋਂ ਉੱਭਰਨ ਮਗਰੋਂ ਛੁੱਟੀ ਦੇ ਦਿੱਤੀ ਗਈ ਹੈ। ਸੂਬੇ 'ਚ ਹੁਣ ਤਕ ਕੁੱਲ 10,25, 821 ਲੋਕ ਇਨਫੈਕਸ਼ਨ ਤੋਂ ਉੱਭਰ ਚੁੱਕੇ ਹਨ। ਇਲਾਜ ਅਧੀਨ ਮਰੀਜ਼ਾਂ ਦੀ ਕੁੱਲ ਸੰਖਿਆ 1,59,158 ਹੈ।


<blockquote class="twitter-tweet"><p lang="en" dir="ltr">Night curfew to be imposed in Karnataka from 9pm on 21st April to 6am of 4th May. <a rel='nofollow'>pic.twitter.com/7jSuaJY9hI</a></p>&mdash; ANI (@ANI) <a rel='nofollow'>April 20, 2021</a></blockquote> <script async src="https://platform.twitter.com/widgets.js" charset="utf-8"></script>


ਇਸ ਦਰਮਿਆਨ ਸੂਬਾ ਸਰਕਾਰ ਨੇ ਕੋਵਿਡ-19 ਰੋਕਥਾਮ ਲਈ ਮੰਗਲਵਾਰ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਜਿਸ ਦੇ ਮੁਤਾਬਕ 21 ਅਪ੍ਰੈਲ ਤੋਂ ਸੂਬੇ 'ਚ ਰਾਤ ਦਾ ਕਰਫਿਊ ਲਾਗੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵੀਕੈਂਡ ਦੌਰਾਨ ਪੂਰਾ ਦਿਨ ਕਰਫਿਊ ਲਾਗੂ ਰਹੇਗਾ। ਇਸ ਦੇ ਨਾਲ ਹੀ ਵੀਕੈਂਡ ਦੌਰਾਨ ਪੂਰਾ ਦਿਨ ਕਰਫਿਊ ਲਾਗੂ ਰਹੇਗਾ। ਸੂਬੇ ਦੇ ਮੁੱਖ ਸਕੱਤਰ ਪੀ.ਰਵੀ ਕੁਮਾਰ ਨੇ ਕਿਹਾ, 'ਸੂਬੇ 'ਚ ਰਾਤ 9 ਵਜੇ ਤੋਂ ਸਵੇਰ ਛੇ ਵਜੇ ਦੇ ਦਰਮਿਆਨ ਨਾਈਟ ਕਰਫਿਊ ਤੇ ਸ਼ੁੱਕਰਵਾਰ ਰਾਤ 9 ਵਜੇ ਤੋਂ ਸੋਮਵਾਰ ਸਵੇਰ 6 ਵਜੇ ਤਕ ਕਰਫਿਊ ਲਾਗੂ ਰਹੇਗਾ। ਇਹ ਦਿਸ਼ਾ ਨਿਰਦੇਸ਼ ਚਾਰ ਮਈ ਤਕ ਸਵੇਰ ਛੇ ਵਜੇ ਤਕ ਲਾਗੂ ਰਹਿਣਗੇ।


ਪੀਐਮ ਮੋਦੀ ਦੀ ਸੂਬਿਆਂ ਨੂੰ ਅਪੀਲ


ਕੋਰੋਨਾ ਦੀ ਤੇਜ਼ ਰਫ਼ਤਾਰ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਨਾਮ ਸੰਬੋਧ ਕੀਤਾ। ਪੀਐਮ ਮੋਦੀ ਨੇ ਕਿਹਾ ਕਿ ਫਿਲਹਾਲ ਚੁਣੌਤੀਆਂ ਭਾਰੀ ਹਨ, ਪਰ ਇਸਦਾ ਮਿਲਕੇ ਸਾਹਮਣਾ ਕੀਤਾ ਜਾ ਸਕਦਾ ਹੈ।ਪੀਐਮ ਮੋਦੀ ਨੇ ਕਿਹਾ ਕਿ ਅੱਜ ਦੀ ਸਥਿਤੀ ਵਿੱਚ ਸਾਨੂੰ ਦੇਸ਼ ਨੂੰ ਲੌਕਡਾਊਨ ਤੋਂ ਬਚਾਉਣਾ ਹੈ। "ਮੈਂ ਰਾਜਾਂ ਨੂੰ ਅਪੀਲ ਕਰਦਾਂ ਹਾਂ ਕਿ ਉਹ ਲੌਕਡਾਊਨ ਨੂੰ ਆਖਰੀ ਵਿਕਲਪ ਵਜੋਂ ਵਰਤਣ। ਸਾਨੂੰ ਲੌਕਡਾਊਨ ਤੋਂ ਬਚਣ ਲਈ ਆਪਣੀ ਪੂਰੀ ਵਾਹ ਲਾਉਣੀ ਹੈ ਅਤੇ ਫੋਕਸ ਸਿਰਫ ਮਾਈਕਰੋ ਕੰਟੇਨਮੈਂਟ ਜ਼ੋਨ 'ਤੇ ਦੇਣਾ ਹੈ।"


ਪੀਐਮ ਮੋਦੀ ਨੇ ਕਿਹਾ ਕਿ "ਜਿਹੜੇ ਲੋਕ ਪਿਛਲੇ ਦਿਨੀਂ ਆਪਣੀਆਂ ਜਾਨਾਂ ਗੁਆ ਚੁੱਕੇ ਹਨ, ਮੈਂ ਸਾਰੇ ਦੇਸ਼ ਵਾਸੀਆਂ ਦੀ ਤਰਫੋਂ ਆਪਣੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ। ਇੱਕ ਪਰਿਵਾਰਕ ਮੈਂਬਰ ਵਜੋਂ, ਮੈਂ ਤੁਹਾਡੇ ਦੁੱਖ ਵਿੱਚ ਸ਼ਾਮਲ ਹਾਂ। ਚੁਣੌਤੀ ਵੱਡੀ ਹੈ ਪਰ ਸਾਨੂੰ ਆਪਣੇ ਦ੍ਰਿੜਤਾ, ਦਲੇਰੀ ਅਤੇ ਤਿਆਰੀ ਨਾਲ ਇਸ ਨੂੰ ਦੂਰ ਕਰਨਾ ਹੋਵੇਗਾ।"


ਕੋਰੋਨਾ ਦੀ ਦੂਜੀ ਲਹਿਰ ਤੂਫਾਨ ਬਣ ਕੇ ਆਈ


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਦੇਸ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਬਹੁਤ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਦੂਜੀ ਲਹਿਰ ਤੂਫਾਨ ਦੀ ਤਰ੍ਹਾਂ ਆਈ ਹੈ। ਪੀਐਮ ਮੋਦੀ ਨੇ ਕਿਹਾ ਕਿ ਇਨ੍ਹਾਂ ਚੁਣੌਤੀਆਂ ਦਾ ਇਕੱਠਿਆਂ ਸਾਹਮਣਾ ਕਰਨਾ ਪਵੇਗਾ।



ਪੀਐਮ ਮੋਦੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਵਜ੍ਹਾ ਘਰੋਂ ਨਾ ਨਿਕਲਣ। ਉਸਨੇ ਲੋਕਾਂ ਨੂੰ ਵਿਸ਼ਵਾਸ ਕਰਨ ਲਈ ਕਿਹਾ ਕਿ ਲੌਕਡਾਊਨ ਆਖਰੀ ਵਿਕਲਪ ਹੋਣਾ ਚਾਹੀਦਾ ਹੈ। ਪੀਐਮ ਮੋਦੀ ਨੇ ਕਿਹਾ ਕਿ ਨਿੱਜੀ ਕੰਪਨੀਆਂ ਨੇ ਸ਼ਾਨਦਾਰ ਕੰਮ ਕੀਤਾ।ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਅਜਿਹੇ ਸਮੇਂ ਹੋਇਆ, ਜਦੋਂ ਕੋਰੋਨਾ ਸੰਕਰਮਣ ਦੀ ਤੇਜ਼ ਰਫਤਾਰ ਦਰਮਿਆਨ, ਕਈ ਰਾਜ ਸਰਕਾਰਾਂ ਨੇ ਆਕਸੀਜਨ ਖਤਮ ਹੋਣ ਦੇ ਖਤਰੇ ਵਿਚਾਲੇ ਕੇਂਦਰ ਤੋਂ ਤੁਰੰਤ ਸਹਾਇਤਾ ਦੀ ਮੰਗ ਕੀਤੀ ਹੈ।