ਨਵੀਂ ਦਿੱਲੀ- ਪੀ.ਐਨ.ਬੀ. ਨਾਲ 12,600 ਕਰੋੜ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿੱਚ ਹੀਰਾ ਕਾਰੋਬਾਰੀ ਨੀਰਵ ਮੋਦੀ ਤੇ ਉਸਦੇ ਅੰਕਲ ਮੇਹੁਲ ਵੱਲੋਂ ਜਾਂਚ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਗੱਲ ਦਾ ਪ੍ਰਗਟਾਵਾ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਦੇ ਅਧਿਕਾਰੀਆਂ ਨੇ ਕੀਤਾ ਹੈ।
ਸੀ.ਬੀ.ਆਈ. ਨੇ ਦੱਸਿਆ ਕਿ ਨੀਰਵ ਮੋਦੀ ਨੂੰ ਪੀ.ਐਨ.ਬੀ. 'ਚ ਹੋਏ ਕਰੀਬ 2 ਅਰਬ ਡਾਲਰ ਦੇ ਘੁਟਾਲੇ ਦੇ ਮਾਮਲੇ 'ਚ ਪੁੱਛਗਿੱਛ ਲਈ ਜਾਂਚ ਏਜੰਸੀ ਸਾਹਮਣੇ ਪੇਸ਼ ਹੋਣ ਲਈ ਈ-ਮੇਲ ਰਾਹੀ ਸੰਮਨ ਭੇਜੇ ਗਏ ਸਨ ਅਤੇ ਉਸ ਨੂੰ ਜਾਂਚ 'ਚ ਸਹਿਯੋਗ ਕਰਨ ਲਈ ਕਿਹਾ ਸੀ ਪਰ ਉਸ ਨੇ ਜਾਂਚ 'ਚ ਸ਼ਾਮਿਲ ਹੋਣ ਤੋਂ ਇਹ ਆਖਦਿਆ ਇਨਕਾਰ ਕਰ ਦਿੱਤਾ ਹੈ ਕਿ ਉਸ ਦਾ ਵਿਦੇਸ਼ 'ਚ ਵਪਾਰ ਹੈ ਤੇ ਉਹ ਜਾਂਚ 'ਚ ਸ਼ਾਮਿਲ ਨਹੀਂ ਹੋ ਸਕਦਾ।
ਜਾਂਚ ਏਜੰਸੀ ਨੇ ਉਸ ਨੂੰ ਨਿਰਦੇਸ਼ ਦਿੱਤੇ ਸਨ ਕਿ ਉੁਹ ਜਿਸ ਵੀ ਦੇਸ਼ 'ਚ ਹੈ, ਉਥੋਂ ਦੇ ਭਾਰਤੀ ਦੂਤਾਵਾਸ ਨਾਲ ਸੰਪਰਕ ਕਰੇ ਤਾਂ ਜੋ ਉਸ ਦੇ ਭਾਰਤ ਆਉਣ ਦਾ ਪ੍ਰਬੰਧ ਕੀਤਾ ਜਾ ਸਕੇ।
ਇਸ ਦੇ ਨਾਲ ਹੀ ਅੱਜ ਆਮਦਨ ਕਰ ਵਿਭਾਗ ਵਲੋਂ ਨੀਰਵ ਮੋਦੀ ਦੀਆਂ 4 ਜਾਇਦਾਦਾਂ ਜਬਤ ਕਰ ਲਈਆਂ ਗਈਆਂ ਅਤੇ ਉਸ ਿਖ਼ਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ।