Swati Maliwal Case:  ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦਾ ਮਾਮਲਾ ਅਦਾਲਤ ਵਿੱਚ ਪਹੁੰਚ ਗਿਆ ਹੈ। ਜੱਜ ਦੇ ਸਾਹਮਣੇ ਉਸ ਦੇ ਬਿਆਨ ਦਰਜ ਕਰਵਾਏ ਗਏ। ਦੂਜੇ ਪਾਸੇ ਇਸ ਪੂਰੇ ਮਾਮਲੇ 'ਤੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਲੀ 'ਚ ਔਰਤਾਂ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਕੀਤੇ ਹਨ।
ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਸਵਾਤੀ ਮਾਲੀਵਾਲ ਦੇ ਮਾਮਲੇ 'ਤੇ ਹਮਲਾ ਬੋਲਿਆ ਹੈ। ਨਿਰਮਲਾ ਸੀਤਾਰਮਨ ਨੇ ਕਿਹਾ ਕਿ ਪੂਰੇ ਮਾਮਲੇ 'ਚ ਅਜੇ ਤੱਕ ਕਾਰਵਾਈ ਕਿਉਂ ਨਹੀਂ ਕੀਤੀ ਗਈ? ਉਨ੍ਹਾਂ ਕਿਹਾ ਕਿ ਔਰਤ ਨਾਲ ਜਿਸ ਤਰ੍ਹਾਂ ਦਾ ਸਲੂਕ ਕੀਤਾ ਗਿਆ, ਉਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਇਸ ਨੂੰ ਔਰਤਾਂ ਦੀ ਸੁਰੱਖਿਆ ਦਾ ਵੱਡਾ ਮਾਮਲਾ ਦੱਸਿਆ ਹੈ।
ਨਿਰਮਲਾ ਸੀਤਾਰਮਨ ਨੇ ਪ੍ਰੈਸ ਕਾਨਫਰੰਸ ਵਿੱਚ ਸਵਾਲ ਉਠਾਇਆ ਕਿ ਇਸ ਮਾਮਲੇ ਵਿੱਚ ਵਿਭਵ ਕੁਮਾਰ ਵੱਲ ਉਂਗਲ ਉਠਾਈ ਜਾ ਰਹੀ ਹੈ। ਪੀੜਤਾ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਹਿ ਚੁੱਕੀ ਹੈ, ਉਸ ਨਾਲ ਘਟਨਾ ਵਾਪਰਦੀ ਹੈ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ।



ਨਿਰਮਲਾ ਸੀਤਾਰਮਨ ਨੇ ਇਸ ਮਾਮਲੇ 'ਚ ਜ਼ਿੰਮੇਵਾਰ ਵਿਅਕਤੀ ਨੂੰ ਮੁਆਫੀ ਮੰਗਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਵਾਰਦਾਤ ਹੋਣ ਦੇ ਬਾਵਜੂਦ ਦੋਸ਼ੀ ਲਖਨਊ 'ਚ ਘੁੰਮਦਾ ਦੇਖਿਆ ਗਿਆ। ਨਿਰਮਲਾ ਸੀਤਾਰਮਨ ਨੇ ਸਵਾਲ ਉਠਾਇਆ ਕਿ ਦਿੱਲੀ 'ਚ ਮਹਿਲਾ ਸੰਸਦ ਮੈਂਬਰ ਨਾਲ ਬਦਸਲੂਕੀ ਦੇ ਮਾਮਲੇ 'ਤੇ ਕਾਰਵਾਈ ਕਿਉਂ ਨਹੀਂ ਅੱਗੇ ਵਧ ਰਹੀ ਹੈ?


   
ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਸਮੁੱਚੀ ਘਟਨਾ ਨੂੰ ਲੈ ਕੇ ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਔਰਤਾਂ ਦੇ ਮਨਾਂ ਵਿੱਚ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਔਰਤਾਂ ਹੈਰਾਨ ਹਨ ਕਿ ਜਦੋਂ ਇੱਕ ਸੰਸਦ ਮੈਂਬਰ ਅਤੇ ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਨਾਲ ਅਜਿਹੀ ਘਟਨਾ ਵਾਪਰਦੀ ਹੈ ਤਾਂ ਆਮ ਔਰਤਾਂ ਦਾ ਕੀ ਹੋ ਸਕਦਾ ਹੈ। ਦਿੱਲੀ 'ਚ ਔਰਤਾਂ ਨੂੰ ਸੁਰੱਖਿਆ ਕਿਵੇਂ ਮਿਲ ਸਕਦੀ ਹੈ?


ਨਿਰਮਲਾ ਸੀਤਾਰਮਨ ਨੇ ਇਸ ਦੌਰਾਨ ਆਮ ਆਦਮੀ ਪਾਰਟੀ 'ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ 'ਆਪ' ਨੇ ਲੋਕ ਸਭਾ ਚੋਣਾਂ 'ਚ ਦਿੱਲੀ 'ਚ ਇਕ ਵੀ ਔਰਤ ਨੂੰ ਟਿਕਟ ਕਿਉਂ ਨਹੀਂ ਦਿੱਤੀ?


ਸਵਾਤੀ ਮਾਲੀਵਾਲ ਨੇ ਪੋਸਟ ਕੀਤੀ ਸਾਂਝੀ



ਇਸ ਤੋਂ ਪਹਿਲਾਂ 'ਆਪ' ਸਾਂਸਦ ਸਵਾਤੀ ਮਾਲੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇਕ ਪੋਸਟ ਸ਼ੇਅਰ ਕੀਤੀ ਸੀ, ਉਸ ਨੇ ਲਿਖਿਆ ਸੀ ਕਿ ਮੇਰੇ ਨਾਲ ਬਹੁਤ ਬੁਰਾ ਹੋਇਆ। ਮੈਂ ਦਿੱਲੀ ਪੁਲਿਸ ਵਿੱਚ ਆਪਣਾ ਬਿਆਨ ਦਰਜ ਕਰਵਾ ਦਿੱਤਾ ਹੈ।