Delhi Metro Suicide: ਪੂਰਬੀ ਦਿੱਲੀ ਦੇ ਨਿਰਮਾਣ ਵਿਹਾਰ ਮੈਟਰੋ ਸਟੇਸ਼ਨ 'ਤੇ 56 ਸਾਲਾ ਸੇਲਜ਼ਮੈਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਸਟੇਸ਼ਨ ਕੰਟਰੋਲਰ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਪੁਲਿਸ ਬਲੂ ਲਾਈਨ ਮੈਟਰੋ 'ਤੇ ਨਿਰਮਾਣ ਵਿਹਾਰ ਸਟੇਸ਼ਨ 'ਤੇ ਪਹੁੰਚੀ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਪੀੜਤ ਅਤੁਲ ਅਗਰਵਾਲ, ਜੋ ਕਿ ਸਵਾਸਥ ਵਿਹਾਰ ਨਿਵਾਸੀ ਹੈ, ਨੂੰ ਹੇਡਗੇਵਾਰ ਹਸਪਤਾਲ ਲਿਜਾਇਆ ਗਿਆ ਹੈ।


ਅਗਰਵਾਲ ਨੂੰ ਬਾਅਦ ਵਿੱਚ ਇਲਾਜ ਲਈ ਮੈਕਸ ਹਸਪਤਾਲ ਵਿੱਚ ਭੇਜ ਦਿੱਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਇਲਾਜ ਦੌਰਾਨ ਅਗਰਵਾਲ ਦੀ ਦੁਪਹਿਰ ਕਰੀਬ ਇੱਕ ਵਜੇ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਇਸ ਸਬੰਧ 'ਚ ਜ਼ਾਬਤਾ ਫੌਜਦਾਰੀ ਦੀ ਧਾਰਾ 174 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ। ਦੱਸ ਦੇਈਏ ਕਿ ਦਿੱਲੀ 'ਚ ਮੈਟਰੋ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਪੂਰਬੀ ਦਿੱਲੀ ਦੇ ਨਿਰਮਾਣ ਵਿਹਾਰ ਮੈਟਰੋ ਸਟੇਸ਼ਨ ਤੋਂ ਆ ਰਹੀ ਮੈਟਰੋ ਦੇ ਅੱਗੇ ਕਿਸੇ ਵਿਅਕਤੀ ਵੱਲੋਂ ਛਾਲ ਮਾਰਨ ਦੀ ਇੱਕ ਮਹੀਨੇ ਵਿੱਚ ਇਹ ਤੀਜੀ ਘਟਨਾ ਹੈ।


ਜਨਵਰੀ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਸੀ
ਇਸ ਤੋਂ ਪਹਿਲਾਂ 18 ਜਨਵਰੀ ਨੂੰ ਮੱਧ ਦਿੱਲੀ ਦੇ ਮੰਡੀ ਹਾਊਸ ਮੈਟਰੋ ਸਟੇਸ਼ਨ 'ਤੇ ਇਕ ਵਿਅਕਤੀ ਨੇ ਮੈਟਰੋ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਜਾਣਕਾਰੀ ਮੁਤਾਬਕ ਉਕਤ ਵਿਅਕਤੀ ਬਿਹਾਰ ਦਾ ਰਹਿਣ ਵਾਲਾ ਸੀ, ਜਿਸ ਨੇ ਮੰਡੀ ਹਾਊਸ ਮੈਟਰੋ ਸਟੇਸ਼ਨ ਬਲੂ ਲਾਈਨ ਤੋਂ ਕਸ਼ਮੀਰੀ ਗੇਟ ਵੱਲ ਜਾ ਰਹੀ ਵਾਇਲੇਟ ਮੈਟਰੋ ਦੇ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।


ਇੰਨਾ ਹੀ ਨਹੀਂ ਇਸ ਤੋਂ ਇਕ ਦਿਨ ਪਹਿਲਾਂ ਯਾਨੀ 17 ਜਨਵਰੀ ਨੂੰ ਵੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਸੀ। ਜਦੋਂ ਬਲੂ ਲਾਈਨ ਮੈਟਰੋ ਦੇ ਅੱਗੇ 16 ਸਾਲਾ ਲੜਕੇ ਨੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਜ਼ਖਮੀ ਹਾਲਤ 'ਚ ਸਫਦਰਜੰਗ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਰਾਜਧਾਨੀ ਦਿੱਲੀ 'ਚ ਲਗਾਤਾਰ ਅਜਿਹੇ ਮਾਮਲੇ ਆਉਣਾ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (DMRC) ਲਈ ਚਿੰਤਾ ਦਾ ਵਿਸ਼ਾ ਬਣਦੇ ਜਾ ਰਹੇ ਹਨ। ਅਜਿਹੇ ਵਿੱਚ ਡੀਐਮਆਰਸੀ ਨੂੰ ਇਸ ਮਾਮਲੇ ਵਿੱਚ ਸਖ਼ਤ ਕਦਮ ਚੁੱਕਣ ਦੀ ਲੋੜ ਹੈ।