Niti Aayog Meeting : ਦੇਸ਼ ਦੀ ਸੰਸਦ ਦੇ ਉਦਘਾਟਨ ਸਮਾਰੋਹ ਦਾ ਬਾਈਕਾਟ ਕਰਨ ਤੋਂ ਬਾਅਦ ਵਿਰੋਧੀ ਸਿਆਸੀ ਪਾਰਟੀਆਂ ਨੇ ਸਰਕਾਰ ਦਾ ਵਿਰੋਧ ਨੀਤੀ ਆਯੋਗ ਦੀ ਮੀਟਿੰਗ ਵਿੱਚ ਵੀ ਕੀਤਾ ਹੈ। ਅੱਜ (27 ਮਈ) ਹੋਣ ਵਾਲੀ ਇਸ ਮੀਟਿੰਗ ਵਿੱਚ ਸੀਐਮ ਨਿਤੀਸ਼ ਕੁਮਾਰ, ਮਮਤਾ ਬੈਨਰਜੀ, ਅਰਵਿੰਦ ਕੇਜਰੀਵਾਲ, ਭਗਵੰਤ ਮਾਨ, ਤਾਮਿਲਨਾਡੂ ਦੇ ਸੀਐਮ ਐਮਕੇ ਸਟਾਲਿਨ ਅਤੇ ਕੇਸੀਆਰ ਨੇ ਇਸ ਦੇ ਬਾਈਕਾਟ ਦਾ ਐਲਾਨ ਕੀਤਾ।

 

ਮੀਟਿੰਗ ਦੇ ਬਾਈਕਾਟ ਦੇ ਐਲਾਨ ਕਰਨ ਦੀ ਵਜ੍ਹਾ ਕੇਂਦਰ ਸਰਕਾਰ ਵੱਲੋਂ ਦਿੱਲੀ ਸਰਕਾਰ ਖ਼ਿਲਾਫ਼ ਲਿਆਂਦਾ ਗਿਆ ਆਰਡੀਨੈਂਸ ਹੈ। ਸੁਪਰੀਮ ਕੋਰਟ ਨੇ ਟਰਾਂਸਫਰ ਪੋਸਟਿੰਗ ਦਾ ਅਧਿਕਾਰ ਦਿੱਲੀ ਸਰਕਾਰ ਨੂੰ ਦਿੱਤਾ ਸੀ ਪਰ ਕੇਂਦਰ ਸਰਕਾਰ ਨੇ ਆਰਡੀਨੈਂਸ ਲਿਆ ਕੇ ਇਸ ਫੈਸਲੇ ਨੂੰ ਪਲਟ ਦਿੱਤਾ।


 ਇਹ ਵੀ ਪੜ੍ਹੋ : ਸੀਐਮ ਭਗਵੰਤ ਮਾਨ ਦੁਆਲੇ ਰਹੇਗਾ ਸੀਆਰਪੀਐਫ ਦਾ ਵੀਆਈਪੀ ਸੁਰੱਖਿਆ ਦਸਤਾ, 55 ਕੇਂਦਰੀ ਜਵਾਨਾਂ ਨੂੰ ਸੌਂਪੀ ਕਮਾਨ


 

 ਕਿਹੜੇ ਮੁੱਦਿਆਂ 'ਤੇ ਹੋਣੀ ਹੈ ਇਹ ਮੀਟਿੰਗ ?

 

ਵਿਗਿਆਨ ਭਵਨ ਵਿਖੇ ਹੋਣ ਵਾਲੀ ਇਹ ਮੀਟਿੰਗ MSME, ਬੁਨਿਆਦੀ ਢਾਂਚੇ ਅਤੇ ਨਿਵੇਸ਼, ਅਨੁਪਾਲਨ ਨੂੰ ਘਟਾਉਣ, ਮਹਿਲਾ ਸਸ਼ਕਤੀਕਰਨ, ਸਿਹਤ ਅਤੇ ਪੋਸ਼ਣ, ਹੁਨਰ ਵਿਕਾਸ ਅਤੇ ਸਮਾਜਿਕ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਹੋਣੀ ਹੈ। ਅਧਿਕਾਰੀਆਂ ਮੁਤਾਬਕ ਇਹ ਬੈਠਕ ਵਿਕਸਿਤ ਭਾਰਤ 'ਤੇ ਚਰਚਾ ਕਰਨ ਵਾਲੀ ਸੀ।

 


 

ਕਿਹੜੇ-ਕਿਹੜੇ ਰਾਜਾਂ ਦੇ ਮੁੱਖ ਮੰਤਰੀ ਹੋਣਗੇ ਹਾਜ਼ਰ?


ਇਸ ਦੇ ਨਾਲ ਹੀ ਦੇਸ਼ ਦੀ ਮੁੱਖ ਵਿਰੋਧੀ ਪਾਰਟੀ ਕਾਂਗਰਸ ਦੇ ਚਾਰ ਰਾਜਾਂ ਦੇ ਮੁੱਖ ਮੰਤਰੀ ਇਸ ਬੈਠਕ 'ਚ ਹਿੱਸਾ ਲੈਣਗੇ। ਇਸ ਦੇ ਨਾਲ ਹੀ ਭਾਜਪਾ ਅਤੇ ਉਨ੍ਹਾਂ ਦੀਆਂ ਸਾਰੀਆਂ ਸਹਿਯੋਗੀ ਪਾਰਟੀਆਂ ਅਤੇ ਸਮਾਨ ਵਿਚਾਰਧਾਰਾ ਵਾਲੀਆਂ ਪਾਰਟੀਆਂ ਦੇ ਇਸ ਬੈਠਕ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਆਮ ਆਦਮੀ ਪਾਰਟੀ ਸਮੇਤ ਹੋਰ ਵਿਰੋਧੀ ਪਾਰਟੀਆਂ ਦੇ ਬਾਈਕਾਟ ਦੇ ਐਲਾਨ 'ਤੇ ਭਾਜਪਾ ਆਗੂਆਂ ਦਾ ਕੀ ਕਹਿਣਾ ਹੈ, ਇਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।