Satellite Based Toll Collection: ਨਿਤਿਨ ਗਡਕਰੀ ਦਾ ਵੱਡਾ ਫੈਸਲਾ ! ਮੌਜੂਦਾ ਟੋਲ ਸਿਸਟਮ ਕੀਤਾ ਖ਼ਤਮ, ਹੁਣ ਨਹੀਂ ਦੇਣੇ ਪੈਣਗੇ ਪੈਸੇ ?
Satellite Based Toll Collection: ਨਿਤਿਨ ਗਡਕਰੀ ਨੇ ਨੈਸ਼ਨਲ ਹਾਈਵੇ 'ਤੇ ਟੋਲ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਦੇਸ਼ ਵਿੱਚ ਸੈਟੇਲਾਈਟ ਆਧਾਰਿਤ ਟੋਲ ਵਸੂਲੀ ਦਾ ਐਲਾਨ ਕੀਤਾ ਹੈ।

Toll Collection New System: ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਵੱਡਾ ਫੈਸਲਾ ਲੈਂਦਿਆਂ ਮੌਜੂਦਾ ਟੋਲ ਪ੍ਰਣਾਲੀ ਨੂੰ ਖਤਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੈਟੇਲਾਈਟ ਟੋਲ ਕਲੈਕਸ਼ਨ ਸਿਸਟਮ (Satellite Based Toll Collection) ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਅੱਜ ਸ਼ੁੱਕਰਵਾਰ (26 ਜੁਲਾਈ) ਨੂੰ ਕਿਹਾ ਕਿ ਸਰਕਾਰ ਮੌਜੂਦਾ ਟੋਲ ਸਿਸਟਮ ਨੂੰ ਖ਼ਤਮ ਕਰ ਰਹੀ ਹੈ ਤੇ ਜਲਦੀ ਹੀ ਸੈਟੇਲਾਈਟ ਆਧਾਰਿਤ ਟੋਲ ਵਸੂਲੀ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ। ਇਸ ਪ੍ਰਣਾਲੀ ਨੂੰ ਲਾਗੂ ਕਰਨ ਦਾ ਉਦੇਸ਼ ਟੋਲ ਕਲੈਕਸ਼ਨ ਨੂੰ ਵਧਾਉਣਾ ਅਤੇ ਟੋਲ ਪਲਾਜ਼ਿਆਂ 'ਤੇ ਭੀੜ ਨੂੰ ਘਟਾਉਣਾ ਹੈ।
ਰਾਜ ਸਭਾ 'ਚ ਲਿਖਤੀ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਗਲੋਬਲ ਨੇਵੀਗੇਸ਼ਨ ਸੈਟੇਲਾਈਟ ਸਿਸਟਮ GNSS) ਲਾਗੂ ਕਰਨ ਜਾ ਰਿਹਾ ਹੈ। ਫਿਲਹਾਲ ਅਜਿਹਾ ਸਿਰਫ ਚੁਣੇ ਹੋਏ ਟੋਲ ਪਲਾਜ਼ਿਆਂ 'ਤੇ ਹੀ ਹੋਵੇਗਾ। ਇਸ ਤੋਂ ਪਹਿਲਾਂ ਨਿਊਜ਼ ਏਜੰਸੀ ਏਐਨਆਈ ਨਾਲ ਗੱਲ ਕਰਦੇ ਹੋਏ ਨਿਤਿਨ ਗਡਕਰੀ ਨੇ ਕਿਹਾ ਸੀ, "ਹੁਣ ਅਸੀਂ ਟੋਲ ਪਲਾਜਿਆਂ ਨੂੰ ਖਤਮ ਕਰ ਰਹੇ ਹਾਂ ਤੇ ਸੈਟੇਲਾਈਟ ਆਧਾਰਿਤ ਟੋਲ ਕਲੈਕਸ਼ਨ ਸਿਸਟਮ ਹੋਵੇਗਾ। ਤੁਹਾਡੇ ਬੈਂਕ ਖਾਤੇ ਵਿੱਚੋਂ ਪੈਸੇ ਕੱਟੇ ਜਾਣਗੇ ਅਤੇ ਤੁਹਾਡੀ ਦੂਰੀ ਦੇ ਹਿਸਾਬ ਨਾਲ ਫੀਸ ਵਸੂਲੀ ਜਾਵੇਗੀ।
ਇਸ ਤੋਂ ਪਹਿਲਾਂ ਦਸੰਬਰ ਵਿੱਚ ਨਿਤਿਨ ਗਡਕਰੀ ਨੇ ਘੋਸ਼ਣਾ ਕੀਤੀ ਸੀ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਮਾਰਚ 2024 ਤੱਕ ਇਸ ਨਵੀਂ ਪ੍ਰਣਾਲੀ ਨੂੰ ਲਾਗੂ ਕਰਨ ਦਾ ਟੀਚਾ ਰੱਖਿਆ ਹੈ। ਵਿਸ਼ਵ ਬੈਂਕ ਨੂੰ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਤੇ ਟੋਲ ਪਲਾਜ਼ਿਆਂ 'ਤੇ ਉਡੀਕ ਸਮੇਂ ਨੂੰ ਘਟਾਉਣ ਦੇ ਯਤਨਾਂ ਬਾਰੇ ਸੂਚਿਤ ਕੀਤਾ ਗਿਆ ਹੈ।
FASTag ਦੀ ਸ਼ੁਰੂਆਤ ਨਾਲ ਟੋਲ ਪਲਾਜ਼ਿਆਂ 'ਤੇ ਔਸਤ ਉਡੀਕ ਸਮਾਂ ਕਾਫ਼ੀ ਘੱਟ ਗਿਆ ਹੈ। ਇਸ ਨੂੰ ਕਰਨਾਟਕ ਦੇ NH-275 ਦੇ ਬੈਂਗਲੁਰੂ-ਮੈਸੂਰ ਸੈਕਸ਼ਨ ਅਤੇ ਹਰਿਆਣਾ ਦੇ NH-709 ਦੇ ਪਾਣੀਪਤ-ਹਿਸਾਰ ਸੈਕਸ਼ਨ 'ਤੇ ਅਜ਼ਮਾਇਆ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
