ਪੜਚੋਲ ਕਰੋ

ਗਡਕਰੀ-ਪੁਰੀ ਦੀ ਕੋਈ ਲਾਗ-ਡਾਟ..? ਅੰਮ੍ਰਿਤਸਰ 'ਚ ਪ੍ਰਚਾਰ ਕਰਨ ਦੀ ਬਜਾਏ ਆਪਣੇ ਮਾਅਰਕੇ ਗਿਣਾ ਚੱਲਦੇ ਬਣੇ

ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਹਰਦੀਪ ਪੁਰੀ ਨੇ ਸਮਾਗਮ ਤੋਂ ਦੂਰੀ ਬਣਾਈ ਰੱਖੀ। ਹੋਰ ਤਾਂ ਹੋਰ ਭਾਜਪਾ ਦੇ ਚੋਟੀ ਦੇ ਆਗੂਆਂ 'ਚੋ ਇੱਕ ਗਡਕਰੀ ਨੇ ਹਰਦੀਪ ਪੁਰੀ ਦਾ ਇੱਕ ਵਾਰ ਨਾਂ ਤਕ ਵੀ ਨਹੀਂ ਲਿਆ।

ਗਗਨਦੀਪ ਸ਼ਰਮਾ  ਅੰਮ੍ਰਿਤਸਰ: ਭਾਜਪਾ ਦੇ ਸੀਨੀਅਰ ਆਗੂ ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਅੱਜ ਅੰਮ੍ਰਿਤਸਰ ਪੁੱਜੇ ਤੇ ਉਨ੍ਹਾਂ ਨੇ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੇ ਵਿਭਾਗਾਂ ਨਾਲ ਸਬੰਧਤ ਕੰਮਾਂ ਦਾ ਜ਼ਿਕਰ ਕੀਤਾ। ਆਪਣੇ ਵਿਭਾਗਾਂ ਦੇ ਸੋਹਲੇ ਗਾ ਕੇ ਗਡਕਰੀ ਚੱਲਦੇ ਬਣੇ। ਉਨ੍ਹਾਂ ਦੇ ਪੱਤਰਕਾਰ ਸੰਮੇਲਨ ਦੇ ਵਿੱਚ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਮੌਜੂਦ ਸਨ, ਪਰ ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਹਰਦੀਪ ਪੁਰੀ ਨੇ ਸਮਾਗਮ ਤੋਂ ਦੂਰੀ ਬਣਾਈ ਰੱਖੀ। ਹੋਰ ਤਾਂ ਹੋਰ ਭਾਜਪਾ ਦੇ ਚੋਟੀ ਦੇ ਆਗੂਆਂ 'ਚੋ ਇੱਕ ਗਡਕਰੀ ਨੇ ਹਰਦੀਪ ਪੁਰੀ ਦਾ ਇੱਕ ਵਾਰ ਨਾਂ ਤਕ ਵੀ ਨਹੀਂ ਲਿਆ। ਨਿਤਿਨ ਗਡਕਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੇ ਵਿਭਾਗ ਨੇ ਇਤਿਹਾਸਕ ਕੰਮ ਕੀਤੇ ਜਿਨ੍ਹਾਂ ਵਿੱਚ ਹੁਣ ਕਟੜਾ ਤੋਂ ਦਿੱਲੀ ਤਕ ਐਕਸਪ੍ਰੈੱਸ ਵੇਅ ਵਾਇਆ ਅੰਮ੍ਰਿਤਸਰ ਬਣਾਇਆ ਜਾ ਰਿਹਾ ਹੈ, ਇਸ ਦੀ ਲਾਗਤ 47,000 ਕਰੋੜ ਰੁਪਏ ਦੇ ਕਰੀਬ ਹੈ, ਜਿਸ ਨਾਲ ਦਿੱਲੀ ਤੋਂ ਅੰਮ੍ਰਿਤਸਰ ਦੀ ਦੂਰੀ ਸਿਰਫ਼ ਚਾਰ ਘੰਟੇ ਦੀ ਰਹਿ ਜਾਏਗੀ। ਗਡਕਰੀ-ਪੁਰੀ ਦੀ ਕੋਈ ਲਾਗ-ਡਾਟ..? ਅੰਮ੍ਰਿਤਸਰ 'ਚ ਪ੍ਰਚਾਰ ਕਰਨ ਦੀ ਬਜਾਏ ਆਪਣੇ ਮਾਅਰਕੇ ਗਿਣਾ ਚੱਲਦੇ ਬਣੇ ਗਡਕਰੀ ਨੇ ਸਾਫ਼ ਪੀਣ ਵਾਲਾ ਪਾਣੀ ਗੰਗਾ ਦੀ ਸਫਾਈ, ਮੁੰਬਈ ਦਾ ਸ਼ਾਨਦਾਰ ਏਅਰਪੋਰਟ ਆਦਿ ਦਾ ਜ਼ਿਕਰ ਕਰਦੇ ਹੋਏ ਆਖਿਆ ਕਿ ਨਰੇਂਦਰ ਮੋਦੀ ਦੀ ਸਰਕਾਰ ਨੇ ਪੰਜ ਸਾਲਾਂ ਵਿੱਚ ਅਜਿਹੇ ਕੰਮ ਕਰਕੇ ਵਿਖਾ ਦਿੱਤੇ ਜੋ ਪਿਛਲੇ ਪੰਜਾਹ ਸਾਲਾਂ ਦੇ ਵਿੱਚ ਨਹੀਂ ਹੋਏ। ਉਨ੍ਹਾਂ ਨੇ ਰਾਹੁਲ ਗਾਂਧੀ ਵੱਲੋਂ ਅਦਾਲਤ ਵਿੱਚ ਮੁਆਫ਼ੀ ਮੰਗੇ ਜਾਣ ਤੇ ਕਿਹਾ ਰਾਹੁਲ ਗਾਂਧੀ ਨੇ ਅਜਿਹਾ ਕਰਕੇ ਚੰਗਾ ਕੰਮ ਕੀਤਾ ਹੈ। ਉਨ੍ਹਾਂ ਵੱਲੋਂ ਜਿਨ੍ਹਾਂ ਸ਼ਬਦਾਂ ਦਾ ਇਸਤੇਮਾਲ ਕੀਤਾ ਗਿਆ ਉਹ ਨਹੀਂ ਸੀ ਕਰਨਾ ਚਾਹੀਦਾ। ਇਸ ਦੇ ਨਾਲ ਹੀ ਗੁਆਂਢੀ ਮੁਲਕ ਪਾਕਿਸਤਾਨ ਨੂੰ ਚੇਤਾਵਨੀ ਦਿੰਦਿਆਂ ਗਡਕਰੀ ਨੇ ਆਖਿਆ ਕਿ ਜੇਕਰ ਪਾਕਿਸਤਾਨ ਆਪਣੀਆਂ ਆਦਤਾਂ ਤੋਂ ਬਾਜ਼ ਨਾ ਆਇਆ ਤਾਂ ਭਾਰਤ ਵੱਲੋਂ ਪਾਕਿਸਤਾਨ ਨੂੰ ਇੱਕ ਸੰਧੀ ਦੇ ਤਹਿਤ ਦਿੱਤਾ ਜਾਣ ਵਾਲਾ ਪਾਣੀ ਭਵਿੱਖ ਵਿੱਚ ਨਹੀਂ ਦਿੱਤਾ ਜਾਵੇਗਾ। ਗਡਕਰੀ ਨੇ ਭਾਰਤੀ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਤੇ ਪਾਕਿਸਤਾਨ ਦੇ ਉਸ ਵੇਲੇ ਦੇ ਸ਼ਾਸ਼ਕ ਜਨਰਲ ਅਯੂਬ ਖਾਨ ਦਰਮਿਆਨ ਹੋਏ ਸਮਝੌਤੇ ਦਾ ਹਵਾਲਾ ਵੀ ਦਿੱਤਾ ਤੇ ਕਿਹਾ ਕਿ ਭਾਰਤ ਆਪਣੀ ਗੱਲ 'ਤੇ ਕਾਇਮ ਹੈ ਅਤੇ ਇਸੇ ਕਰਕੇ ਤਿੰਨ ਨਦੀਆਂ ਦਾ ਪਾਣੀ ਪਾਕਿਸਤਾਨ ਨੂੰ ਦਿੱਤਾ ਜਾ ਰਿਹਾ ਹੈ।

ਟਾਪ ਹੈਡਲਾਈਨ

Political News: ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
'500 ਦੇ ਨੋਟ ਬੰਦ ਕਰ ਦਿਓ, 100 ਅਤੇ 200 ਦੇ ਨੋਟ ਚੱਲਣੇ ਚਾਹੀਦੇ, CM ਦਾ ਵੱਡਾ ਬਿਆਨ
'500 ਦੇ ਨੋਟ ਬੰਦ ਕਰ ਦਿਓ, 100 ਅਤੇ 200 ਦੇ ਨੋਟ ਚੱਲਣੇ ਚਾਹੀਦੇ, CM ਦਾ ਵੱਡਾ ਬਿਆਨ
School Holidays: ਨਵੰਬਰ 'ਚ 21 ਦਿਨ ਤਾਂ ਕਿਤੇ 11 ਦਿਨ ਸਕੂਲ ਰਹਿਣਗੇ ਬੰਦ, ਜਾਣੋ ਛੁੱਟੀ ਦਾ ਸ਼ਡਿਊਲ
School Holidays: ਨਵੰਬਰ 'ਚ 21 ਦਿਨ ਤਾਂ ਕਿਤੇ 11 ਦਿਨ ਸਕੂਲ ਰਹਿਣਗੇ ਬੰਦ, ਜਾਣੋ ਛੁੱਟੀ ਦਾ ਸ਼ਡਿਊਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
Embed widget