ਨਿਤਿਨ ਗਡਕਰੀ ਨੇ ਕਿਸਾਨਾਂ ਨੂੰ ਖੇਤੀ ਕਾਨੂੰਨ ਸਮਝਣ ਦੀ ਦਿੱਤੀ ਨਸੀਹਤ
ਗਡਕਰੀ ਨੇ ਕਿਹਾ, 'ਸਾਡੀ ਸਰਕਾਰ ਕਿਸਾਨਾਂ ਦੇ ਪ੍ਰਤੀ ਸਮਰਪਿਤ ਹੈ ਤੇ ਉਨ੍ਹਾਂ ਵੱਲੋਂ ਦਿੱਤੇ ਪ੍ਰਸਤਾਵਾਂ ਨੂੰ ਸਵੀਕਾਰ ਕਰਨ ਲਈ ਤਿਆਰ ਹੈ।
ਨਵੀਂ ਦਿੱਲੀ: ਕਿਸਾਨਾਂ ਤੇ ਸਰਕਾਰ ਦੇ ਵਿਚ ਜਾਰੀ ਟਕਰਾਅ ਦੇ ਵਿਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਕਿਸਾਨਾਂ ਨੂੰ ਕਾਨੂੰਨ ਸਮਝਣੇ ਚਾਹੀਦੇ ਹਨ। ਸਰਕਾਰ ਉਨ੍ਹਾਂ ਦੇ ਨਾਲ ਕਿਸੇ ਤਰ੍ਹਾ ਦੀ ਬੇਇਨਸਾਫੀ ਨਹੀਂ ਕਰੇਗੀ। ਗਡਕਰੀ ਨੇ ਕਿਹਾ, 'ਕਿਸਾਨਾਂ ਨੂੰ ਆਕੇ ਕਾਨੂੰਨ ਸਮਝਣੇ ਚਾਹੀਦੇ ਹਨ।'
ਗਡਕਰੀ ਨੇ ਕਿਹਾ, 'ਸਾਡੀ ਸਰਕਾਰ ਕਿਸਾਨਾਂ ਦੇ ਪ੍ਰਤੀ ਸਮਰਪਿਤ ਹੈ ਤੇ ਉਨ੍ਹਾਂ ਵੱਲੋਂ ਦਿੱਤੇ ਪ੍ਰਸਤਾਵਾਂ ਨੂੰ ਸਵੀਕਾਰ ਕਰਨ ਲਈ ਤਿਆਰ ਹੈ। ਸਾਡੀ ਸਰਕਾਰ 'ਚ ਕਿਸਾਨਾਂ ਦੇ ਨਾਲ ਕੋਈ ਵੀ ਅਨਿਆ ਨਹੀਂ ਹੋਵੇਗਾ। ਕੁਝ ਤੱਥ ਹਨ ਜੋ ਇਸ ਅੰਦੋਲਨ ਦਾ ਗਲਤ ਇਸਤੇਮਾਲ ਕਰਕੇ ਇਸ ਨੂੰ ਭਟਕਾਉਣਾ ਚਾਹੁੰਦੇ ਹਨ। ਇਹ ਗਲਤ ਹੈ। ਕਿਸਾਨਾਂ ਨੂੰ ਤਿੰਨਾਂ ਖੇਤੀ ਕਾਨੂੰਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।'
There are some elements who are trying to misguide farmers by misusing this protest. This is wrong. Farmers should try to understand the three laws: Union Minister Nitin Gadkari https://t.co/qERXVgn9sd
— ANI (@ANI) December 15, 2020
ਨਿਤਿਨ ਗਡਕਰੀ ਤੋਂ ਪਹਿਲਾਂ ਵੀ ਕੇਂਦਰ ਵਾਰ-ਵਾਰ ਇਹ ਕਹਿ ਰਿਹਾ ਹੈ ਕਿ ਕਿਸਾਨਾਂ ਨੂੰ ਭਰਮਾਇਆ ਜਾ ਰਿਹਾ ਹੈ ਕਿ ਕਾਨੂੰਨ ਕਿਸਾਨਾਂ ਦੇ ਹੱਕ 'ਚ ਹਨ। ਦੂਜੇ ਪਾਸੇ ਕਿਸਾਨ ਆਪਣੀਆਂ ਮੰਗਾਂ 'ਤੇ ਡਟੇ ਹੋਏ ਹਨ ਕਿ ਉਹ ਖੇਤੀ ਕਾਨੂੰਨ ਰੱਦ ਕਰਵਾਉਣ 'ਤੇ ਅੜੇ ਹੋਏ ਹਨ।
ਕਿਸਾਨ ਅੰਦੋਲਨ ਬਦਨਾਮ ਕਰਨ ਵਾਲਿਆਂ ਨੂੰ ਲੁਧਿਆਣਾ ਦੇ ਮੁੰਡੇ ਨੇ ਟਵਿਟਰ 'ਤੇ ਪਾਈਆਂ ਭਾਜੜਾਂਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ