(Source: ECI/ABP News/ABP Majha)
ਖੁਸ਼ਖਬਰੀ! ਹੁਣ ਟੋਲ ਪਲਾਜ਼ੇ 'ਤੇ ਨਹੀਂ ਲੱਗੇਗਾ ਜਾਮ, ਸਰਕਾਰ ਕਰਨ ਜਾ ਰਹੀ ਹੈ ਇਹ ਕੰਮ
Nitin Gadkari: ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਟੋਲ ਪਲਾਜ਼ਾ 'ਤੇ ਲੱਗਣ ਵਾਲੇ ਸਮੇਂ ਨੂੰ ਘੱਟ ਕਰਨ ਦੀ ਗੱਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਟੋਲ ਪਲਾਜ਼ਾ ’ਤੇ ਜੀਐਨਐਸਐਸ ਤਕਨੀਕ ਦੀ ਵਰਤੋਂ ਕੀਤੀ ਜਾਵੇਗੀ।
Toll Plaza: ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਟੋਲ ਪਲਾਜ਼ਾ ਦੇ ਸਮੇਂ 'ਤੇ ਸਵਾਲ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਟੋਲ ਪਲਾਜ਼ਿਆਂ ’ਤੇ ਲੱਗਣ ਵਾਲੇ ਔਸਤ ਸਮੇਂ ਵਿੱਚ ਕਮੀ ਆਈ ਹੈ। ਇਹ ਉਡੀਕ ਸਮਾਂ ਔਸਤਨ 734 ਸਕਿੰਟ ਸੀ, ਜੋ ਹੁਣ ਘਟ ਕੇ ਸਿਰਫ਼ 47 ਸਕਿੰਟ ਰਹਿ ਗਿਆ ਹੈ। ਇੰਦੌਰ ਦੇ ਭਾਜਪਾ ਸਾਂਸਦ ਸ਼ੰਕਰ ਲਾਲਵਾਨੀ ਨੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਤੋਂ ਟੋਲ ਪਲਾਜ਼ਾ 'ਤੇ ਲੱਗ ਰਹੇ ਸਮੇਂ 'ਤੇ ਸਵਾਲ ਚੁੱਕੇ ਹਨ। ਇਸ ਦੇ ਜਵਾਬ 'ਚ ਨਿਤਿਨ ਗਡਕਰੀ ਨੇ ਔਸਤ ਸਮੇਂ 'ਚ ਵੱਡੀ ਗਿਰਾਵਟ ਦੀ ਜਾਣਕਾਰੀ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਭਾਜਪਾ ਵਿਧਾਇਕ ਸ਼ੰਕਰ ਲਾਲਵਾਨੀ ਨੇ ਟਰਾਂਸਪੋਰਟ ਮੰਤਰੀ ਤੋਂ ਟੋਲ ਪਲਾਜ਼ਾ 'ਤੇ ਲੱਗਣ ਵਾਲੇ ਸਮੇਂ 'ਤੇ ਸਵਾਲ ਚੁੱਕੇ ਸਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਸਵਾਲ ਕੀਤਾ ਸੀ ਕਿ ਟੋਲ ਪਲਾਜ਼ਾ 'ਤੇ ਲੱਗੇ ਲੰਬੇ ਟ੍ਰੈਫਿਕ ਜਾਮ 'ਤੇ ਸਰਕਾਰ ਕੀ ਕਰ ਰਹੀ ਹੈ। ਕੀ ਇਸ ਲਈ ਕੋਈ ਨਵੀਂ ਪ੍ਰਣਾਲੀ ਵਿਕਸਿਤ ਕੀਤੀ ਜਾ ਰਹੀ ਹੈ? ਰਾਜ ਸਭਾ 'ਚ ਇਸ ਸਵਾਲ ਦਾ ਲਿਖਤੀ ਜਵਾਬ ਦਿੰਦੇ ਹੋਏ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਨੈਸ਼ਨਲ ਹਾਈਵੇ 'ਤੇ ਫਾਸਟੈਗ ਲਗਾਉਣ ਤੋਂ ਬਾਅਦ ਟੋਲ ਪਲਾਜ਼ਿਆਂ ਦੀ ਉਗਰਾਹੀ 'ਚ ਵਾਧਾ ਹੋਇਆ ਹੈ। ਹਾਲਾਂਕਿ ਕਈ ਵਾਰ ਕਿਸੇ ਤਕਨੀਕੀ ਖਰਾਬੀ ਕਾਰਨ ਟੋਲ ਪਲਾਜ਼ਾ 'ਤੇ ਲੰਬੀ ਕਤਾਰ ਲੱਗ ਜਾਂਦੀ ਹੈ।
ਇਸ ਦੇ ਨਾਲ ਹੀ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਟੋਲ ਪਲਾਜ਼ਾ 'ਚ ਫਾਸਟੈਗ ਲਗਾਉਣ ਤੋਂ ਬਾਅਦ ਟੋਲ ਪਲਾਜ਼ਾ 'ਤੇ ਲੱਗਣ ਵਾਲੇ ਔਸਤ ਸਮੇਂ 'ਚ ਕਮੀ ਆਈ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਵੱਲੋਂ ਕਰਵਾਏ ਗਏ ਸਰਵੇਖਣ ਤੋਂ ਪਤਾ ਲੱਗਾ ਹੈ ਕਿ ਪਹਿਲਾਂ ਆਮ ਤੌਰ 'ਤੇ ਵਾਹਨਾਂ ਲਈ 734 ਸੈਕਿੰਡ ਦਾ ਸਮਾਂ ਲੱਗਦਾ ਸੀ, ਜੋ ਹੁਣ ਘਟ ਕੇ ਸਿਰਫ਼ 47 ਸੈਕਿੰਡ ਰਹਿ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਜਲਦੀ ਹੀ ਦੇਸ਼ ਵਿੱਚ ਗਲੋਬਲ ਨੇਵੀਗੇਸ਼ਨ ਸੈਟੇਲਾਈਟ ਸਿਸਟਮ (GNSS) 'ਤੇ ਆਧਾਰਿਤ ਗੇਟ-ਮੁਕਤ ਪਲਾਜ਼ਾ ਬਣਾਏ ਜਾਣਗੇ। ਇਸ ਕਾਰਨ ਲੋਕਾਂ ਨੂੰ ਕੁਝ ਸਮੇਂ ਲਈ ਪਲਾਜ਼ਾ ਵਿੱਚ ਨਹੀਂ ਰਹਿਣਾ ਪਵੇਗਾ। ਸਰਕਾਰ ਨੇ ਇਸ 'ਤੇ ਕੰਮ ਕਰਨ ਲਈ ਸਲਾਹਕਾਰ ਨਿਯੁਕਤ ਕੀਤਾ ਹੈ।