Seatbelt New Rule  : ਕੇਂਦਰੀ ਸੜਕ, ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਸੀਟ ਬੈਲਟ ਨੂੰ ਲੈ ਕੇ ਇੱਕ ਹੋਰ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਕਾਰ 'ਚ ਬੈਠਣ ਵਾਲੇ ਹਰ ਵਿਅਕਤੀ ਨੂੰ ਸੀਟ ਬੈਲਟ ਬੰਨ੍ਹਣੀ ਹੋਵੇਗੀ, ਯਾਨੀ ਹੁਣ ਕਾਰ ਦੀ ਪਿਛਲੀ ਸੀਟ 'ਤੇ ਬੈਠਣ ਵਾਲਿਆਂ ਲਈ ਸੀਟ ਬੈਲਟ ਲਗਾਉਣੀ ਲਾਜ਼ਮੀ ਹੋਵੇਗੀ। ਨਿਤਿਨ ਗਡਕਰੀ ਨੇ ਇੱਕ ਪ੍ਰੋਗਰਾਮ ਦੌਰਾਨ ਕਿਹਾ ਕਿ ਭਾਰਤ ਵਿੱਚ ਸੜਕ ਹਾਦਸਿਆਂ ਵਿੱਚ ਮਰਨ ਵਾਲੇ ਸਭ ਤੋਂ ਵੱਧ ਲੋਕ 18-34 ਸਾਲ ਦੀ ਉਮਰ ਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਸੜਕ ਹਾਦਸਿਆਂ ਨੂੰ ਘੱਟ ਕਰਨਾ ਹੀ ਅਜਿਹਾ ਖੇਤਰ ਹੈ ,ਜਿੱਥੇ ਮੈਨੂੰ ਪਿਛਲੇ 8 ਸਾਲਾਂ ਵਿੱਚ ਸਫਲਤਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਅਗਲੇ ਤਿੰਨ ਦਿਨਾਂ 'ਚ ਦੱਸਾਂਗੇ ਕਿ ਜੇਕਰ ਕਾਰ ਦੀ ਪਿਛਲੀ ਸੀਟ 'ਤੇ ਬੈਠੇ ਕਿਸੇ ਵਿਅਕਤੀ ਨੇ ਸੀਟ ਬੈਲਟ ਨਹੀਂ ਬੰਨ੍ਹੀ ਤਾਂ ਉਸ ਨੂੰ ਸਜ਼ਾ ਦਿੱਤੀ ਜਾਵੇਗੀ।

ਸੀਟ ਬੈਲਟ ਨਾ ਲਗਾਉਣ 'ਤੇ ਲੱਗੇਗਾ ਜੁਰਮਾਨਾ: ਨਿਤਿਨ ਗਡਕਰੀ

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਸਾਇਰਸ ਮਿਸਤਰੀ ਦੁਰਘਟਨਾ ਕਾਰਨ ਮੈਂ ਫੈਸਲਾ ਕੀਤਾ ਹੈ ਕਿ ਪਿਛਲੀ ਸੀਟ 'ਤੇ ਸੀਟ ਬੈਲਟ ਲਈ ਅਲਾਰਮ ਹੋਵੇਗਾ ,ਜਿਵੇਂ ਡਰਾਈਵਰ ਸੀਟ ਲਈ ਹੈ। ਕਾਰਾਂ 'ਚ ਪਿਛਲੀਆਂ ਸੀਟਾਂ 'ਤੇ ਸੀਟ ਬੈਲਟ ਨਾ ਲਗਾਉਣ 'ਤੇ ਜੁਰਮਾਨਾ ਲਗਾਇਆ ਜਾਵੇਗਾ।

ਇਹ ਫੈਸਲਾ ਟਾਟਾ ਸੰਨਜ਼ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਦੀ ਐਤਵਾਰ ਨੂੰ ਮਹਾਰਾਸ਼ਟਰ ਦੇ ਪਾਲਘਰ ਜ਼ਿਲੇ 'ਚ ਰਾਸ਼ਟਰੀ ਰਾਜਮਾਰਗ 'ਤੇ ਸੜਕ ਹਾਦਸੇ 'ਚ ਮੌਤ ਤੋਂ ਬਾਅਦ ਲਿਆ ਗਿਆ ਹੈ। ਮਾਹਿਰਾਂ ਨੇ ਤੇਜ਼ ਰਫਤਾਰ ਵਾਹਨਾਂ 'ਤੇ ਨਜ਼ਰ ਰੱਖਣ ਅਤੇ ਪਿੱਛੇ ਬੈਠਣ ਵਾਲੇ ਯਾਤਰੀਆਂ ਲਈ ਸੀਟ ਬੈਲਟ ਦੀ ਵਰਤੋਂ ਨੂੰ ਲਾਜ਼ਮੀ ਬਣਾਉਣ 'ਤੇ ਵੀ ਜ਼ੋਰ ਦਿੱਤਾ ਹੈ। ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਹੈ ਕਿ ਕਿਸੇ ਵੀ ਦੁਰਘਟਨਾ ਤੋਂ ਬਚਣ ਲਈ ਸੜਕਾਂ ਨੂੰ ਉਸ ਅਨੁਸਾਰ ਡਿਜ਼ਾਇਨ ਕੀਤਾ ਜਾਵੇ।


 


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।