ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਨਾਲ ਜਲ ਸਰੋਤ ਮੰਤਰੀ ਸੰਜੇ ਝਾਅ ਵੀ ਦਿੱਲੀ ਲਈ ਰਵਾਨਾ ਹੋਏ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਨਿਤੀਸ਼ ਕੁਮਾਰ ਦਿੱਲੀ 'ਚ ਸਾਰੀਆਂ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਕੇਂਦਰ ਵਿਚ ਭਾਜਪਾ ਨੂੰ ਸੱਤਾ ਤੋਂ ਕਿਵੇਂ ਹਟਾਉਣਾ ਹੈ, ਇਸ ਬਾਰੇ ਰਣਨੀਤੀ ਤਿਆਰ ਕੀਤੀ ਜਾਵੇਗੀ। ਨਿਤੀਸ਼ ਕੁਮਾਰ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਨਾਲ ਵੀ ਮੁਲਾਕਾਤ ਕਰਨਗੇ।
ਇਹ ਵੀ ਪੜ੍ਹੋ : ਮੂਸੇਵਾਲਾ ਦੇ 20 ਮਿਲਿਅਨ ਸਬਸਕ੍ਰਾਈਬਰ ਤੇ ਬੋਲੀ ਮਾਂ ਚਰਨ ਕੌਰ -ਵਧਾਈਆਂ ਸ਼ੁੱਭ ਪੁੱਤ, ਸਾਡੇ...
ਸੀਐਮ ਨਿਤੀਸ਼ ਇੱਕ ਫ਼ੋਨ 'ਤੇ ਹੋਏ ਐਕਟਿਵ
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਏਕਤਾ ਨੂੰ ਇਕਜੁੱਟ ਕਰਨ ਅਤੇ ਭਾਜਪਾ ਵਿਰੁੱਧ ਇਕੱਠੇ ਲੜਨ ਲਈ ਇਹ ਪਹਿਲ ਕੀਤੀ ਸੀ। ਹਾਲਾਂਕਿ ਉਸ ਸਮੇਂ ਕਾਂਗਰਸ ਨੇ ਬਹੁਤੀ ਅਹਿਮੀਅਤ ਨਹੀਂ ਦਿੱਤੀ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਨਿਤੀਸ਼ ਕੁਮਾਰ ਸ਼ਾਂਤ ਹੋ ਗਏ ਸਨ। ਵਿਰੋਧੀ ਏਕਤਾ ਟੁੱਟ ਗਈ ਸੀ। ਹੁਣ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਜਦੋਂ ਨਿਤੀਸ਼ ਕੁਮਾਰ ਨੂੰ ਫੋਨ ਕੀਤਾ ਤਾਂ ਮੁੱਖ ਮੰਤਰੀ ਇਕ ਵਾਰ ਫਿਰ ਐਕਟਿਵ ਹੋ ਗਏ ਹਨ। ਰਾਹੁਲ ਗਾਂਧੀ ਦੀ ਮੈਂਬਰਸ਼ਿਪ ਤੋਂ ਬਾਅਦ ਕਾਂਗਰਸ ਕਿਤੇ ਨਾ ਕਿਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਪ੍ਰਤੀ ਨਰਮ ਨਜ਼ਰ ਆ ਰਹੀ ਹੈ।
ਦਿੱਲੀ ਵਿੱਚ ਹੀ ਹਨ ਤੇਜਸਵੀ ਯਾਦਵ
ਇੱਕ ਪਾਸੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਮੰਗਲਵਾਰ ਨੂੰ ਦਿੱਲੀ ਲਈ ਰਵਾਨਾ ਹੋਏ ਹਨ ਅਤੇ ਦੂਜੇ ਪਾਸੇ ਡਿਪਟੀ ਸੀਐਮ ਤੇਜਸਵੀ ਯਾਦਵ ਪਹਿਲਾਂ ਹੀ ਉੱਥੇ ਮੌਜੂਦ ਹਨ। ਈਡੀ ਨੇ ਮੰਗਲਵਾਰ ਨੂੰ ਤੇਜਸਵੀ ਯਾਦਵ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਤੇਜਸਵੀ ਯਾਦਵ ਸੋਮਵਾਰ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਦਿੱਲੀ ਲਈ ਰਵਾਨਾ ਹੋਏ ਸਨ।