ਪੜਚੋਲ ਕਰੋ

ਵੈਕਸੀਨ ਲੱਗਣ ਤੋਂ ਬਾਅਦ ਮੁੜ ਕੋਰੋਨਾ ਦੀ ਲਪੇਟ ’ਚ ਆਏ ਕਿਸੇ ਵਿਅਕਤੀ ਦੀ ਮੌਤ ਨਹੀਂ ਹੋਈ: AIIMS

‘ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼’ (ਏਮਸ AIIMS) ਨੇ ਆਪਣੇ ਇੱਕ ਅਧਿਐਨ ਦੌਰਾਨ ਪਾਇਆ ਹੈ ਕਿ ਅਪ੍ਰੈਲ-ਮਈ 2021 ਦੇ ਮਹੀਨਿਆਂ ’ਚ ਵੈਕਸੀਨ ਲੱਗਣ ਤੋਂ ਬਾਅਦ ਦੁਬਾਰਾ ਕੋਰੋਨਾ ਦੀ ਲਪੇਟ ’ਚ ਆਏ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ।

ਨਵੀਂ ਦਿੱਲੀ: ‘ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼’ (ਏਮਸ AIIMS) ਨੇ ਆਪਣੇ ਇੱਕ ਅਧਿਐਨ ਦੌਰਾਨ ਪਾਇਆ ਹੈ ਕਿ ਅਪ੍ਰੈਲ-ਮਈ 2021 ਦੇ ਮਹੀਨਿਆਂ ’ਚ ਵੈਕਸੀਨ ਲੱਗਣ ਤੋਂ ਬਾਅਦ ਦੁਬਾਰਾ ਕੋਰੋਨਾ ਦੀ ਲਪੇਟ ’ਚ ਆਏ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ। ਇਸ ਅਧਿਐਨ ਦੇ ਆਧਾਰ ਉੱਤੇ ਆਖਿਆ ਗਿਆ ਹੈ ਕਿ ਬਹੁਤ ਜ਼ਿਆਦਾ ਲਾਗ ਫੈਲਣ ਦੇ ਬਾਵਜੂਦ ਟੀਕੇ ਲੱਗੇ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ।  63 ਵਿਅਕਤੀਆਂ ਨੂੰ ਦੁਬਾਰਾ ਕੋਰੋਨਾ ਵਾਇਰਸ ਦੀ ਲੱਗ ਗਈ; ਉਨ੍ਹਾਂ ਵਿੱਚੋਂ 36 ਮਰੀਜ਼ਾਂ ਨੂੰ ਵੈਕਸੀਨ ਦੀਆਂ ਦੋ ਡੋਜ਼ ਲੱਗ ਚੁੱਕੀਆਂ ਸਨ; ਜਦਕਿ 27 ਨੂੰ ਵੈਕਸੀਨ ਦੀ ਇੱਕ ਡੋਜ਼ ਮਿਲੀ ਸੀ। 10 ਮਰੀਜ਼ਾਂ ਨੇ ਕੋਵੀਸ਼ੀਲਡ ਦੀ ਡੋਜ਼ ਲਈ ਸੀ; ਜਦਕਿ 53 ਨੂੰ ਕੋਵੈਕਸੀਨ ਦਿੱਤੀ ਗਈ ਸੀ।

AIIMS ਦੀ ਰਿਪੋਰਟ ’ਚ ਕਿਹਾ ਗਿਆ ਹੈ ਕਿ ਮਰੀਜ਼ਾਂ ਵਿੱਚ ਭਾਵੇਂ ਐਂਟੀ-ਬਾਡੀ ਉਪਲਬਧ ਸਨ, ਫਿਰ ਵੀ ਉਹ ਦੋਬਾਰਾ ਲਾਗ ਦੀ ਲਪੇਟ ’ਚ ਆ ਗਏ ਤੇ ਹੋਰ ਮਰੀਜ਼ਾਂ ਵਾਂਗ ਹੀ ਹਸਪਤਾਲ ’ਚ ਦਾਖ਼ਲ ਹੋਏ। ਉੱਧਰ ਅਮਰੀਕੀ ਸਿਹਤ ਏਜੰਸੀ ਸੀਡੀਸੀ ਦਾ ਕਹਿਣਾ ਹੈ ਕਿ ਟੀਕਾਕਰਣ ਤੋਂ ਬਾਅਦ ਕੁਝ ਲੋਕਾਂ ਨੂੰ ਹੀ ਮੁੜ ਕੋਰੋਨਾਵਾਇਰਸ ਦੀ ਲਾਗ ਲੱਗਦੀ ਹੈ। ਹਸਪਤਾਲ ’ਚ ਦਾਖ਼ਲ ਹੁੰਦੇ ਹਨ ਜਾਂ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ।

ਭਾਰਤ ’ਚ ਸ਼ੁੱਕਰਵਾਰ ਨੂੰ ਕੋਰੋਨਾ ਦੇ 24 ਘੰਟਿਆਂ ਅੰਦਰ ਨਵੇਂ 1 ਲੱਖ 32 ਹਜ਼ਾਰ 364 ਮਾਮਲੇ ਆਏ; ਜਦ ਕਿ 2,713 ਵਿਅਕਤੀਆਂ ਨੇ ਇਸ ਮਹਾਮਾਰੀ ਕਾਰਣ ਦਮ ਤੋੜ ਦਿੱਤਾ। 1 ਜੂਨ ਨੂੰ ਭਾਰਤ ਨੇ 8 ਅਪ੍ਰੈਲ ਤੋਂ ਬਾਅਦ ਸਭ ਤੋਂ ਘੱਟ 1 ਲੱਖ 27 ਹਜ਼ਾਰ 510 ਮਾਮਲੇ ਦਰਜ ਕੀਤੇ; ਜਦ ਕਿ 7 ਅਪ੍ਰੈਲ ਨੂੰ ਦੇਸ਼ ਵਿੱਚ 1 ਲੱਖ 26 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਸਨ।

ਭਾਰਤ ਵਿੱਚ ਕੋਵਿਡ-19 ਦੇ ਮਾਮਲਿਆਂ ਦੀ ਕੁੱਲ ਗਿਣਤੀ ਹੁਣ 2 ਕਰੋੜ 85 ਲੱਖ 74 ਹਜ਼ਾਰ 350 ਹੈ; ਜਿਨ੍ਹਾਂ ਵਿੱਚੋਂ 16 ਲੱਖ 35 ਹਜ਼ਾਰ 993 ਮਰੀਜ਼ ਇਸ ਵੇਲੇ ਹਸਪਤਾਲਾਂ ’ਚ ਜ਼ੇਰੇ ਇਲਾਜ ਹਨ ਤੇ ਹੁਣ ਤੱਕ 3 ਲੱਖ 40 ਹਜ਼ਾਰ 702 ਮੌਤਾਂ ਹੋ ਚੁੱਕੀਆਂ ਹਨ।

ਪਿਛਲੇ ਕੁਝ ਦਿਨਾਂ ਦੌਰਾਨ ਭਾਰਤ ਦੇ ਤਾਜ਼ਾ ਮਾਮਲਿਆਂ ਵਿੱਚ ਹਰੇਕ 24 ਘੰਟਿਆਂ ਅੰਦਰ ਇੱਕ ਲੱਖ ਤੋਂ ਵੱਧ ਮਹਾਮਾਰੀ ਦੀ ਲਾਗ ਤੋਂ ਗ੍ਰਸਤ ਹੋ ਰਹੇ ਹਨ। ਕਈ ਹਫ਼ਤਿਆਂ ਤੱਕ ਦੂਜੀ ਲਹਿਰ ਨਾਲ ਜੂਝਣ ਤੋਂ ਬਾਅਦ ਕੋਵਿਡ ਦੇ ਤਾਜ਼ਾ ਮਾਮਲੇ 17 ਮਈ ਨੂੰ ਪਹਿਲੀ ਵਾਰ ਤਿੰਨ ਲੱਖ ਤੋਂ ਹੇਠਾਂ ਆਏ ਸਨ; ਜਦਕਿ 7 ਮਈ ਨੂੰ 4 ਲੱਖ 14 ਹਜ਼ਾਰ 188 ਦਾ ਰਿਕਾਰਡ ਉਚੇਰਾ ਪੱਧਰ ਸੀ।
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget