Delhi Highcourt: ਦਿੱਲੀ ਹਾਈ ਕੋਰਟ ਨੇ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਕਿ ਪੀੜਤਾ ਦੇ ਪ੍ਰਾਈਵੇਟ ਪਾਰਟ 'ਤੇ ਸੱਟਾਂ ਦਾ ਨਾ ਹੋਣਾ ਇਹ ਮੰਨਣ ਦਾ ਆਧਾਰ ਨਹੀਂ ਹੋ ਸਕਦਾ ਕਿ ਜਿਨਸੀ ਸ਼ੋਸ਼ਣ ਨਹੀਂ ਹੋਇਆ।


ਦਰਅਸਲ, ਦਿੱਲੀ ਹਾਈ ਕੋਰਟ ਵਿੱਚ ਜੂਨ 2017 ਵਿੱਚ ਸਾਢੇ ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਸੁਣਾਏ ਗਏ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ। ਅਦਾਲਤ ਦੇ ਜੱਜ ਅਮਿਤ ਬੰਸਲ ਨੇ ਦੋਸ਼ੀਆਂ ਦੀ ਸਜ਼ਾ ਨੂੰ ਬਰਕਰਾਰ ਰੱਖਦੇ ਹੋਏ ਇਹ ਟਿੱਪਣੀ ਕੀਤੀ। ਅਦਾਲਤ ਨੇ ਕਿਹਾ ਕਿ ਉਹ ਵਿਅਕਤੀ, ਜੋ ਨਾਬਾਲਗ ਦਾ ਗੁਆਂਢੀ ਸੀ। ਉਸ ਵੱਲੋਂ ਕੀਤੇ ਗਏ ਜ਼ੁਰਮ ਦੇ ਆਧਾਰ 'ਤੇ ਉਸ ਨੂੰ ਰਿਹਾਅ ਨਹੀਂ ਕੀਤਾ ਜਾ ਸਕਦਾ।


ਇਹ ਵੀ ਪੜ੍ਹੋ: Sikh Prisoners: ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਚੰਡੀਗੜ੍ਹ 'ਚ ਐਕਸ਼ਨ ਦਾ ਐਲਾਨ, ਪੁਲਿਸ ਨੇ ਵਧਾਈ ਸੁਰੱਖਿਆ