ਇਸ ਤੋਂ ਇਲਾਵਾ ਲਾਂਘੇ ਦੇ ਉਦਘਾਟਨ ਵਾਲੇ ਦਿਨ ਜਾਣ ਵਾਲੇ ਜੱਥੇ ਤੋਂ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਹਲਾਂਕਿ ਬਾਕੀ ਦਿਨ 20 ਡਾਲਰ ਫ਼ੀਸ ਵਸੂਲੀ ਜਾਵੇਗੀ। ਇਸ ਦੇ ਨਾਲ ਹੀ ਯਾਤਰਾ ਲਈ 10 ਦਿਨ ਪਹਿਲਾਂ ਕਰਵਾਈ ਜਾਣ ਵਾਲੀ ਐਡਵਾਂਸ ਬੁਕਿੰਗ ਵੀ ਖ਼ਤਮ ਕਰ ਦਿੱਤੀ ਗਈ, ਸ਼ਰਧਾਲੂ ਕਿਸੇ ਸਮੇਂ ਵੀ ਯਾਤਰਾਂ ਕਰਨ ਲਈ ਅਪਲਾਈ ਕਰ ਸਕਣਗੇ।
ਪੰਜ ਹਜ਼ਾਰ ਸ਼ਰਧਾਲੂ ਹਰ ਰੋਜ਼ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ। ਕਰਤਾਰਪੁਰ ਸਾਹਿਬ ਦਾ ਲਾਂਘਾ 9 ਨਵੰਬਰ ਨੂੰ ਖੁੱਲ੍ਹਣ ਜਾ ਰਿਹਾ ਹੈ। ਭਾਰਤ ਵਾਲੇ ਪਾਸੇਓਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਉਦਾਘਟਨ ਕਰਨਗੇ ਤਾਂ ਓਧਰ ਪਾਕਿਸਤਾਨ ਵੱਲ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਲਾਂਘੇ ਨੂੰ ਖੋਲ੍ਹਣਗੇ।