ਨਵੀਂ ਦਿੱਲੀ: ਕੇਂਦਰੀ ਗ੍ਰਹਿ ਸਕੱਤਰ ਨੇ ਸ਼ਨੀਵਾਰ ਨੂੰ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਯਾਦ ਦਿਵਾਇਆ ਕਿ “ਅਨਲੌਕ 3” 'ਚ ਕੇਂਦਰੀ ਦਿਸ਼ਾ ਨਿਰਦੇਸ਼ਾਂ ਅਧੀਨ, ਲੋਕਡਾਊਨ 'ਚ ਢਿੱਲ ਦੇ ਤੀਜੇ ਪੜਾਅ ਦੇ ਤਹਿਤ ਲੋਕਾਂ ਅਤੇ ਸਮਾਨ ਦੀ ਅੰਤਰਰਾਜੀ ਜਾਂ ਰਾਜ ਦੇ ਅੰਦਰ ਦੀ ਆਵਾਜਾਈ ਤੇ ਕੋਈ ਪਾਬੰਦੀਆਂ ਨਹੀਂ ਸੀ।
ਇਸ ਲਈ ਕੇਂਦਰ ਨੇ ਰਾਜਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਐਸੀ ਕੋਈ ਵੀ ਪਾਬੰਧੀ ਅੰਤਰਰਾਜੀ ਆਵਾਜਾਈ ਜਾਂ ਰਾਜ ਅੰਦਰਲੀ ਆਵਾਜਾਈ ਤੇ ਨਾ ਲਾਈ ਜਾਏ।
ਇਹ ਵੀ ਪੜ੍ਹੋ: Punjab Lockdown Travel Rules: ਪੰਜ ਜ਼ਿਲ੍ਹਿਆਂ 'ਚ ਵਾਹਨਾਂ ਦੀ ਸਮਰੱਥਾ ਉੱਤੇ ਮੁੜ ਪਾਬੰਦੀ, ਸਰਿਫ 50% ਸਮਰੱਥਾ ਦੀ ਆਗਿਆ
ਪੱਤਰ ਵਿੱਚ ਕਿਹਾ ਗਿਆ ਹੈ ਕਿ ਕਈ ਰਾਜਾਂ ਵਿੱਚ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਵੱਲੋਂ ਅਜਿਹੀਆਂ ਪਾਬੰਦੀਆਂ ਲਗਾਉਣ ਦੀਆਂ ਖ਼ਬਰਾਂ ਹਨ। ਪੱਤਰ ਵਿਚ ਇਹ ਵੀ ਨੋਟ ਕੀਤਾ ਗਿਆ ਹੈ ਕਿ ਇਹ ਪਾਬੰਦੀਆਂ ਸਪਲਾਈ ਚੇਨ 'ਤੇ ਮਾੜਾ ਅਸਰ ਪਾ ਰਹੀਆਂ ਹਨ ਅਤੇ ਇਸ ਨਾਲ ਆਰਥਿਕ ਗਤੀਵਿਧੀਆਂ ਅਤੇ ਰੁਜ਼ਗਾਰ ਵਿਚ ਵਿਘਨ ਪੈ ਰਿਹਾ ਹੈ।
ਕੇਂਦਰੀ ਗ੍ਰਹਿ ਸਕੱਤਰ ਅਜੇ ਕੁਮਾਰ ਭੱਲਾ ਨੇ ਆਪਣੇ ਪੱਤਰ ਵਿੱਚ ਰਾਜ ਸਰਕਾਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਇਸ ਤਰ੍ਹਾਂ ਦੀਆਂ ਪਾਬੰਦੀਆਂ ਨੂੰ ਲਾਗੂ ਕਰਨਾ ਆਫ਼ਤ ਪ੍ਰਬੰਧਨ ਐਕਟ, 2005 ਦੇ ਸੰਬੰਧਤ ਧਾਰਾਵਾਂ ਤਹਿਤ ਜਾਰੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਮੰਨਿਆ ਜਾਵੇਗਾ।
ਇਹ ਵੀ ਪੜ੍ਹੋ: Punjab Lockdown Guidelines: ਵਿਆਹ ਅਤੇ ਅੰਤਿਮ ਸੰਸਕਾਰ ਤੋਂ ਇਲਾਵਾ ਸਮਾਜਿਕ ਇੱਕਠ ਤੇ ਰੋਕ, ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਇਨਜ਼ ਜਾਰੀ
ਉਨ੍ਹਾਂ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਵੀ ਅਪੀਲ ਕੀਤੀ ਕਿ ਉਹ ਆਵਾਜਾਈ ਦੀਆਂ ਪਾਬੰਦੀਆਂ, ਜੇ ਕੋਈ ਹਨ, ਤਾਂ ਉਹਨਾਂ ਨੂੰ ਹਟਾਉਣ ਅਤੇ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ।
ਇਹ ਵੀ ਪੜ੍ਹੋ: Harley-Davidson ਦੀ ਭਾਰਤ 'ਚੋਂ ਜਾਣ ਦੀ ਤਿਆਰੀ
ਕੇਂਦਰ ਦੀ ਰਾਜਾਂ ਨੂੰ ਚੇਤਾਵਨੀ, ਅੰਤਰਰਾਜੀ ਆਵਾਜਾਈ ਤੇ ਨਾ ਲਈ ਜਾਏ ਕੋਈ ਵੀ ਰੋਕ
ਏਬੀਪੀ ਸਾਂਝਾ
Updated at:
22 Aug 2020 05:16 PM (IST)
ਕੇਂਦਰੀ ਗ੍ਰਹਿ ਸਕੱਤਰ ਨੇ ਸ਼ਨੀਵਾਰ ਨੂੰ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਯਾਦ ਦਿਵਾਇਆ ਕਿ “ਅਨਲੌਕ 3” 'ਚ ਕੇਂਦਰੀ ਦਿਸ਼ਾ ਨਿਰਦੇਸ਼ਾਂ ਅਧੀਨ, ਲੋਕਡਾਊਨ 'ਚ ਢਿੱਲ ਦੇ ਤੀਜੇ ਪੜਾਅ ਦੇ ਤਹਿਤ ਲੋਕਾਂ ਅਤੇ ਸਮਾਨ ਦੀ ਅੰਤਰਰਾਜੀ ਜਾਂ ਰਾਜ ਦੇ ਅੰਦਰ ਦੀ ਆਵਾਜਾਈ ਤੇ ਕੋਈ ਪਾਬੰਦੀਆਂ ਨਹੀਂ ਸੀ।
ਸੰਕੇਤਕ ਤਸਵੀਰ
- - - - - - - - - Advertisement - - - - - - - - -