Noida Prisoners HIV : ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਗੌਤਮ ਬੁੱਧ ਨਗਰ ਦੀ ਜ਼ਿਲ੍ਹਾ ਜੇਲ੍ਹ ਵਿੱਚ ਬੰਦ 26 ਕੈਦੀਆਂ ਦੀ ਐੱਚਆਈਵੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਜੇਲ੍ਹ ਦੇ ਇੱਕ ਅਧਿਕਾਰੀ ਨੇ ਇਸ ਬਾਰੇ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਜੇਲ੍ਹ ਵਿੱਚ ਕੈਂਪ ਲਗਾ ਕੇ ਜਾਂਚ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ। ਇਸ ਵਿਚ ਸਾਰੇ ਕੈਦੀਆਂ ਦੇ ਹਰ ਤਰ੍ਹਾਂ ਦੇ ਟੈਸਟ ਕੀਤੇ ਗਏ, ਜਿਸ ਵਿਚ ਪਤਾ ਲੱਗਾ ਕਿ 26 ਕੈਦੀ ਐਚ.ਆਈ.ਵੀ. ਤੋਂ ਪੀੜਤ ਹਨ। ਜਿਸ ਦਾ ਲੋੜੀਂਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।
ਜੇਲ੍ਹ ਪ੍ਰਸ਼ਾਸਨ ਨੇ ਦੱਸਿਆ ਕਿ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਇਨ੍ਹਾਂ ਸਾਰੇ ਕੈਦੀਆਂ ਦਾ ਇਲਾਜ ਜ਼ਿਲ੍ਹਾ ਹਸਪਤਾਲ ਸੈਕਟਰ-30 ਦੇ ਐਂਟੀ ਰੈਟਰੋਵਾਇਰਲ ਥੈਰੇਪੀ (ਏਆਰਟੀ) ਸੈਂਟਰ ਵਿੱਚ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਬਾਰੇ ਸਾਰਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਸਲਮਾਨ ਖਾਨ ਨੂੰ ਧਮਕੀ ਦੇਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਵੱਧ ਸਕਦੀਆਂ ਮੁਸ਼ਕਿਲਾਂ , ਹਿਰਾਸਤ 'ਚ ਲਵੇਗੀ NIA
ਗਾਜ਼ੀਆਬਾਦ ਤੋਂ ਵੀ ਸਾਹਮਣੇ ਆਇਆ ਸੀ ਇਹ ਮਾਮਲਾ
ਗਾਜ਼ੀਆਬਾਦ ਤੋਂ ਵੀ ਸਾਹਮਣੇ ਆਇਆ ਸੀ ਇਹ ਮਾਮਲਾ
ਨੋਇਡਾ ਤੋਂ ਪਹਿਲਾਂ ਗਾਜ਼ੀਆਬਾਦ ਤੋਂ ਵੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਸੀ। ਜਦੋਂ ਇੱਥੇ ਕੈਦੀਆਂ ਦਾ ਟੈਸਟ ਕੀਤਾ ਗਿਆ ਤਾਂ 140 ਕੈਦੀ ਐਚ.ਆਈ.ਵੀ.ਪੀੜਤ ਪਾਏ ਗਏ ਸੀ। ਇਹ ਜਾਣਕਾਰੀ ਡਾਸਨਾ ਜੇਲ੍ਹ ਦੇ ਸੁਪਰਡੈਂਟ ਨੇ ਦਿੱਤੀ ਸੀ। ਹਾਲਾਂਕਿ ਉਨ੍ਹਾਂ ਕਿਹਾ ਕਿ ਇਹ ਰੂਟੀਨ ਚੈਕਅੱਪ ਹੈ ਪਰ ਘਬਰਾਉਣ ਦੀ ਲੋੜ ਨਹੀਂ ਹੈ। ਕੈਦੀਆਂ ਨੂੰ ਆਮ ਤੌਰ 'ਤੇ ਟੀਕੇ ਲਗਾਉਣ ਦੀ ਆਦਤ ਹੁੰਦੀ ਹੈ, ਇਸੇ ਕਰਕੇ ਉਨ੍ਹਾਂ ਨੂੰ ਐੱਚਆਈਵੀ ਦੀ ਲਾਗ ਲੱਗਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ।
ਇਸ ਜੇਲ੍ਹ ਵਿੱਚ ਟੀਬੀ ਦੇ ਕਈ ਮਰੀਜ਼ ਵੀ ਪਾਏ ਗਏ। ਡਾਸਨਾ ਜੇਲ੍ਹ ਵਿੱਚ 5 ਹਜ਼ਾਰ ਤੋਂ ਵੱਧ ਕੈਦੀ ਬੰਦ ਹਨ। ਜਿਨ੍ਹਾਂ ਦਾ ਰੁਟੀਨ ਚੈਕਅੱਪ ਕੀਤਾ ਜਾਂਦਾ ਹੈ ਅਤੇ ਜਦੋਂ ਕੋਈ ਬਿਮਾਰੀ ਪਾਈ ਜਾਂਦੀ ਹੈ ਤਾਂ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਜਾਂਦਾ ਹੈ। ਅਜਿਹੇ ਕੈਦੀਆਂ ਨੂੰ ਅਲੱਗ ਰੱਖਿਆ ਜਾਂਦਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।