ਨੌਇਡਾ: ਨੌਇਡਾ ਦੇ 137 ਸੈਕਟਰ 'ਚ ਸਥਿਤ ਫੀਲਕਸ ਹਸਪਤਾਲ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁੱਕਰਵਾਰ ਸੀਲ ਕਰ ਦਿੱਤਾ ਗਿਆ। ਦਰਅਸਲ ਚਾਰ ਮਈ ਨੂੰ ਖੋੜਾ ਕਾਲੋਨੀ ਦਾ ਕੋਰੋਨਾ ਪੌਜ਼ੇਟਿਵ ਇਕ ਮਰੀਜ਼ ਇੱਥੇ ਦਾਖ਼ਲ ਹੋਇਆ ਸੀ। ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਹਸਪਤਾਲ ਦੀ ਇਕ ਨਰਸ ਵੀ ਕੋਰੋਨਾ ਪੌਜ਼ੇਟਿਵ ਪਾਈ ਗਈ ਹੈ।
ਇਸ ਗੱਲ ਨੂੰ ਧਿਆਨ 'ਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ 137 ਸੈਕਟਰ ਦੇ ਇਸ ਹਸਪਤਾਲ ਨੂੰ ਸੀਲ ਕਰ ਦਿੱਤਾ ਹੈ। ਹਸਪਤਾਲ 'ਚ ਕੰਮ ਕਰਨ ਵਾਲੇ ਡਾਕਟਰ, ਨਰਸ, ਪਹਿਲਾਂ ਤੋਂ ਦਾਖ਼ਲ ਮਰੀਜ਼ ਸਭ ਨੂੰ ਹਸਪਤਾਲ ਦੇ ਅੰਦਰ ਹੀ ਆਇਸੋਲੇਟ ਕੀਤਾ ਹੈ।
ਇਹ ਵੀ ਪੜ੍ਹੋ: ਬੰਦੇ ਦੇ ਪਿਸ਼ਾਬ ਨਾਲ ਉੱਸਰੇਗੀ ਚੰਨ ‘ਤੇ ਇਮਾਰਤ!
ਇਕ ਦਿਨ ਪਹਿਲਾਂ ਹੀ ਫੀਲਕਸ ਹਸਪਤਾਲ ਦੇ ਡਾਕਟਰ, ਨਰਸਾਂ ਤੇ ਹੋਰ ਸਿਹਤ ਕਰਮੀਆਂ ਨੇ ਹਸਪਤਾਲ ਪ੍ਰਬੰਧਕਾਂ ਖਿਲਾਫ ਨਾਅਰੇਬਾਜ਼ੀ ਕੀਤੀ ਸੀ। ਇਸ ਮਾਮਲੇ 'ਚ ਥਾਣਾ ਸੂਰਜਪੁਰ ਦੀ ਪੁਲਿਸ ਨੇ ਪ੍ਰਦਰਸ਼ਨ ਕਰਨ ਵਾਲਿਆਂ ਖਿਲਾਫ ਲੌਕਡਾਊਨ ਦੀ ਉਲੰਘਣਾ ਕਰਨ ਤੇ ਹਸਪਤਾਲ ਦੇ ਸੁਰੱਖਿਆ ਕਰਮੀਆਂ ਨਾਲ ਬਦਸਲੂਕੀ ਕਰਨ ਦਾ ਮੁਕੱਦਮਾ ਦਰਜ ਕੀਤਾ ਹੈ। ਐਸਪੀ ਪੀਪੀ ਸਿੰਘ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ