ਪੜਚੋਲ ਕਰੋ
Advertisement
Noida Wall Collapse : ਨੋਇਡਾ 'ਚ ਉਸਾਰੀ ਅਧੀਨ ਕੰਧ ਡਿੱਗਣ ਨਾਲ ਚਾਰ ਮਜ਼ਦੂਰਾਂ ਦੀ ਮੌਤ , ਕਈ ਮਜ਼ਦੂਰਾਂ ਦੇ ਮਲਬੇ 'ਚ ਫਸੇ ਹੋਣ ਦਾ ਖਦਸ਼ਾ
ਨੋਇਡਾ ਦੇ ਸੈਕਟਰ 21 ਵਿੱਚ ਇੱਕ ਨਿਰਮਾਣ ਅਧੀਨ ਕੰਧ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਵਿੱਚ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕਈ ਮਜ਼ਦੂਰਾਂ ਦੇ ਮਲਬੇ 'ਚ ਫਸੇ ਹੋਣ ਦਾ ਖਦਸ਼ਾ ਹੈ।
ਨੋਇਡਾ : ਨੋਇਡਾ ਦੇ ਸੈਕਟਰ 21 ਵਿੱਚ ਇੱਕ ਨਿਰਮਾਣ ਅਧੀਨ ਕੰਧ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਵਿੱਚ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕਈ ਮਜ਼ਦੂਰਾਂ ਦੇ ਮਲਬੇ 'ਚ ਫਸੇ ਹੋਣ ਦਾ ਖਦਸ਼ਾ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨੂੰ ਤੁਰੰਤ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਜੰਗੀ ਪੱਧਰ 'ਤੇ ਕਰਨ ਦੇ ਨਿਰਦੇਸ਼ ਦਿੱਤੇ ਹਨ।
ਜਾਣਕਾਰੀ ਮੁਤਾਬਕ ਇਹ ਹਾਦਸਾ ਮੰਗਲਵਾਰ ਸਵੇਰੇ ਕਰੀਬ 10 ਵਜੇ ਜਲਵਾਯੂ ਵਿਹਾਰ 'ਚ ਵਾਪਰਿਆ ਹੈ। ਚਾਰਦੀਵਾਰੀ ਦੇ ਨਾਲੇ ਦੀ ਮੁਰੰਮਤ ਦੌਰਾਨ ਕਰੀਬ 200 ਮੀਟਰ ਦੀਵਾਰ ਅਚਾਨਕ ਡਿੱਗ ਗਈ। ਜਿਸ ਦੇ ਹੇਠਾਂ ਉੱਥੇ ਕੰਮ ਕਰਦੇ 12 ਮਜ਼ਦੂਰ ਦੱਬ ਗਏ। ਜਿਸ ਤੋਂ ਬਾਅਦ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।
मुख्यमंत्री श्री @myogiadityanath जी महाराज ने नोएडा में दीवार गिरने की दुर्घटना से हुई जनहानि पर शोक व्यक्त किया है।
— Yogi Adityanath Office (@myogioffice) September 20, 2022
महाराज जी ने वरिष्ठ अधिकारियों को तत्काल मौके पर जाकर राहत व बचाव कार्य युद्ध स्तर पर संचालित करने तथा घायलों के उपचार की समुचित व्यवस्था हेतु निर्देश दिए हैं।
ਇਸ ਮੌਕੇ 'ਤੇ ਮੌਜੂਦ ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਦੀ ਟੀਮ ਮੌਕੇ 'ਤੇ ਪਹੁੰਚੀ। ਪ੍ਰਸ਼ਾਸਨ ਦੇ ਨਾਲ-ਨਾਲ ਸਥਾਨਕ ਲੋਕ ਵੀ ਬਚਾਅ ਵਿਚ ਸ਼ਾਮਲ ਹੋਏ। ਨੋਇਡਾ ਦੇ ਡੀਐਮ ਸੁਹਾਸ ਐੱਲ. ਵਾਈ ਨੇ ਪੂਰੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਲਖਨਊ 'ਚ ਵੀ ਮੀਂਹ 'ਚ ਕੰਧ ਡਿੱਗਣ ਕਾਰਨ ਵਾਪਰਿਆ ਸੀ ਵੱਡਾ ਹਾਦਸਾ
ਲਖਨਊ 'ਚ ਵੀ ਮੀਂਹ 'ਚ ਕੰਧ ਡਿੱਗਣ ਕਾਰਨ ਵਾਪਰਿਆ ਸੀ ਵੱਡਾ ਹਾਦਸਾ
ਲਖਨਊ 'ਚ ਕੈਂਟ ਇਲਾਕੇ ਦੇ ਦਿਲਕੁਸ਼ਨ ਇਲਾਕੇ 'ਚ ਆਰਮੀ ਆਫਿਸਰਜ਼ ਕਾਲੋਨੀ ਗੌਰ ਐਨਕਲੇਵ ਦੀ ਕੰਧ ਤਿੰਨ ਦਿਨਾਂ ਤੋਂ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਡਿੱਗ ਗਈ ਸੀ। ਕੰਧ ਦੇ ਮਲਬੇ ਹੇਠ ਦੱਬ ਕੇ ਦੋ ਪਰਿਵਾਰਾਂ ਦੇ 9 ਲੋਕਾਂ ਦੀ ਮੌਤ ਹੋ ਗਈ। ਸਾਰੇ ਮਜ਼ਦੂਰੀ ਕਰਦੇ ਸੀ। ਹਾਦਸਾ ਸਵੇਰੇ 3 ਵਜੇ ਦੇ ਕਰੀਬ ਵਾਪਰਿਆ ਸੀ। ਦੋ ਘੰਟੇ ਤੱਕ ਤਿੰਨਾਂ ਟੀਮਾਂ ਨੇ ਰਾਹਤ ਕਾਰਜ ਜਾਰੀ ਰੱਖਿਆ। ਕਿਸੇ ਤਰ੍ਹਾਂ ਮਲਬਾ ਹਟਾ ਕੇ 2 ਨੂੰ ਜ਼ਿੰਦਾ ਬਾਹਰ ਕੱਢਿਆ ਗਿਆ। ਹਾਦਸੇ ਵਿੱਚ ਮਰਨ ਵਾਲੇ ਸਾਰੇ ਮੱਧ ਪ੍ਰਦੇਸ਼ ਦੇ ਝਾਂਸੀ ਅਤੇ ਟੀਕਮਗੜ੍ਹ ਦੇ ਰਹਿਣ ਵਾਲੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
Advertisement