ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ 14 ਜਨਵਰੀ ਯਾਨੀ ਅੱਜ ਤੋਂ ਸ਼ੁਰੂ ਹੋ ਗਈ ਹੈ। ਦਿੱਲੀ ਵਿੱਚ ਚੋਣ ਲਈ, ਚੋਣ ਕਮਿਸ਼ਨ ਵੱਲੋਂ 36 ਚੋਣ ਦਫ਼ਤਰ ਸਥਾਪਤ ਕੀਤੇ ਗਏ ਹਨ। ਦਿੱਲੀ ਦੇ 11 ਜ਼ਿਲ੍ਹਿਆਂ ਦੇ ਚੋਣ ਅਧਿਕਾਰੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਲੈਣ ਲਈ ਕੰਮ ਕਰਨਗੇ।
21 ਜਨਵਰੀ ਨਾਮਜ਼ਦਗੀ ਲਈ ਅਰਜ਼ੀ ਦੇਣ ਦੀ ਆਖ਼ਰੀ ਤਰੀਕ ਹੈ। ਹਾਲਾਂਕਿ, 19 ਜਨਵਰੀ ਨੂੰ ਹਫ਼ਤਾਵਾਰੀ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਨਹੀਂ ਲਏ ਜਾਣਗੇ। 24 ਜਨਵਰੀ ਨੂੰ ਉਮੀਦਵਾਰਾਂ ਕੋਲ ਆਪਣੀ ਨਾਮਜ਼ਦਗੀ ਵਾਪਸ ਲੈਣ ਦਾ ਵਿਕਲਪ ਹੋਵੇਗਾ।
ਦਿੱਲੀ ਵਿਧਾਨ ਸਭਾ ਦੀਆਂ ਸਾਰੀਆਂ 70 ਸੀਟਾਂ 'ਤੇ 8 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਤੇ ਚੋਣਾਂ ਦੇ ਨਤੀਜੇ 11 ਫਰਵਰੀ ਨੂੰ ਐਲਾਨੇ ਜਾਣਗੇ। ਦੱਸ ਦਈਏ ਕਿ ਮੌਜੂਦਾ ਅਸੈਂਬਲੀ ਦਾ ਕਾਰਜਕਾਲ 22 ਫਰਵਰੀ ਤੱਕ ਹੀ ਹੈ।
ਸਾਲ 2015 ਵਿੱਚ 924 ਉਮੀਦਵਾਰਾਂ ਨੇ ਕਾਗਜ਼ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 231 ਉਮੀਦਵਾਰਾਂ ਦੇ ਕਾਗਜ਼ ਰੱਦ ਹੋ ਗਏ ਸਨ। 2015 ਦੀਆਂ ਵਿਧਾਨ ਸਭਾ ਚੋਣਾਂ ਵਿੱਚ 673 ਉਮੀਦਵਾਰ ਮੈਦਾਨ ਵਿੱਚ ਸਨ, ਜੋ ਦਿੱਲੀ ਵਿੱਚ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਹਾਲੇ ਤੱਕ ਦੀ ਸਭ ਤੋਂ ਘੱਟ ਸੰਖਿਆ ਹੈ।
ਦਿੱਲੀ ਵਿੱਚ 1993 ਵਿੱਚ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਹੋਈਆਂ ਸਨ। ਪਹਿਲੀ ਚੋਣ ਵਿੱਚ 1,316 ਉਮੀਦਵਾਰਾਂ ਨੇ ਹਿੱਸਾ ਲਿਆ ਸੀ ਜੋ ਕਿ ਦਿੱਲੀ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਣਤੀ ਹੈ।1998 ਵਿੱਚ 815, 2003 ਵਿੱਚ 817, 2008 ਵਿੱਚ 875, 2013 ਵਿੱਚ 880 ਉਮੀਦਵਾਰਾਂ ਨੇ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾਈ ਸੀ।
ਦਿੱਲੀ ਵਿਧਾਨ ਸਭਾ ਚੋਣਾਂ ਲੜਨ ਲਈ ਉਮੀਦਵਾਰਾਂ ਨੂੰ 10,000 ਰੁਪਏ ਦੀ ਜ਼ਮਾਨਤ ਅਦਾ ਕਰਨੀ ਪਵੇਗੀ। ਹਾਲਾਂਕਿ ਦਿੱਲੀ ਵਿੱਚ 12 ਰਿਜ਼ਰਵ ਸੀਟਾਂ ਵੀ ਹਨ ਅਤੇ ਇਨ੍ਹਾਂ ਸੀਟਾਂ 'ਤੇ ਜ਼ਮਾਨਤ ਰਾਸ਼ੀ ਪੰਜ ਹਜ਼ਾਰ ਰੁਪਏ ਹੋਵੇਗੀ। ਜੇ ਉਮੀਦਵਾਰਾਂ ਨੇ ਪਈਆਂ ਕੁੱਲ ਵੋਟਾਂ ਦਾ 1/6 ਹਿੱਸਾ ਪ੍ਰਾਪਤ ਨਹੀਂ ਕੀਤਾ ਤਾਂ ਉਨ੍ਹਾਂ ਦੀ ਜ਼ਮਾਨਤ ਦੀ ਰਾਸ਼ੀ ਜ਼ਬਤ ਕਰ ਲਈ ਜਾਵੇਗੀ। ਨਾਮਜ਼ਦਗੀ ਬਿਨੈ ਕਰਨ ਤੋਂ ਇਲਾਵਾ, ਇੱਕ ਉਮੀਦਵਾਰ ਆਪਣੀ ਚੋਣ ਮੁਹਿੰਮ ਵਿੱਚ 28 ਲੱਖ ਰੁਪਏ ਖਰਚ ਕਰ ਸਕਦਾ ਹੈ।
ਦਿੱਲੀ 'ਚ ਅੱਜ ਤੋਂ ਭਖਿਆ ਚੋਣ ਅਖਾੜਾ, ਨਾਮਜ਼ਦਗੀ ਪ੍ਰਕਿਰਿਆ ਸ਼ੁਰੂ
ਏਬੀਪੀ ਸਾਂਝਾ
Updated at:
14 Jan 2020 02:25 PM (IST)
ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ 14 ਜਨਵਰੀ ਯਾਨੀ ਅੱਜ ਤੋਂ ਸ਼ੁਰੂ ਹੋ ਗਈ ਹੈ। ਦਿੱਲੀ ਵਿੱਚ ਚੋਣ ਲਈ, ਚੋਣ ਕਮਿਸ਼ਨ ਵੱਲੋਂ 36 ਚੋਣ ਦਫ਼ਤਰ ਸਥਾਪਤ ਕੀਤੇ ਗਏ ਹਨ। ਦਿੱਲੀ ਦੇ 11 ਜ਼ਿਲ੍ਹਿਆਂ ਦੇ ਚੋਣ ਅਧਿਕਾਰੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਲੈਣ ਲਈ ਕੰਮ ਕਰਨਗੇ।
- - - - - - - - - Advertisement - - - - - - - - -