Lok Sabha Election: ਤੀਜੇ ਪੜਾਅ ਲਈ ਅੱਜ ਨਾਮਜ਼ਦਗੀਆਂ ਸ਼ੁਰੂ, ਇਹਨਾਂ ਸੂਬਿਆਂ 'ਚ ਪੈਣਗੀਆਂ ਵੋਟਾਂ
General Elections 2024: ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਵਿੱਚ 19 ਅਪ੍ਰੈਲ ਨੂੰ 107 ਸੀਟਾਂ 'ਤੇ ਵੋਟਿੰਗ ਹੋਣ ਜਾ ਰਹੀ ਹੈ। ਦੂਜੇ ਪੜਾਅ 'ਚ 89 ਸੀਟਾਂ 'ਤੇ 26 ਅਪ੍ਰੈਲ ਨੂੰ ਵੋਟਿੰਗ ਹੋਵੇਗੀ। ਤੀਜੇ ਪੜਾਅ ਦੀ ਵੋਟਿੰਗ 7 ਮਈ ਨੂੰ 94 ਸੀਟਾਂ

General Elections 2024: ਲੋਕ ਸਭਾ ਚੋਣਾਂ 2024 ਦੇ ਤੀਜੇ ਪੜਾਅ ਲਈ ਨਾਮਜ਼ਦਗੀਆਂ ਅੱਜ 12 ਅਪ੍ਰੈਲ ਤੋਂ ਸ਼ੁਰੂ ਹੋ ਗਈਆਂ ਹਨ। ਇਸ ਪੜਾਅ 'ਚ 7 ਮਈ ਨੂੰ 12 ਰਾਜਾਂ ਦੀਆਂ 94 ਸੰਸਦੀ ਸੀਟਾਂ ਲਈ ਵੋਟਿੰਗ ਹੋਣੀ ਹੈ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਦੇ ਬੈਤੁਲ ਸੰਸਦੀ ਹਲਕੇ ਵਿੱਚ ਮੁਲਤਵੀ ਵੋਟਿੰਗ ਦਾ ਨੋਟੀਫਿਕੇਸ਼ਨ ਵੀ ਸ਼ੁੱਕਰਵਾਰ ਨੂੰ ਜਾਰੀ ਹੋਣ ਦੀ ਸੰਭਾਵਨਾ ਹੈ। ਬੈਤੂਲ ਲੋਕ ਸਭਾ ਸੀਟ 'ਤੇ ਦੂਜੇ ਪੜਾਅ 'ਚ ਚੋਣਾਂ ਹੋਣੀਆਂ ਸਨ, ਪਰ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਦੀ ਮੌਤ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਤੀਜੇ ਪੜਾਅ ਲਈ ਨਾਮਜ਼ਦਗੀ
ਤੀਜੇ ਪੜਾਅ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 19 ਅਪ੍ਰੈਲ ਹੈ। ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 22 ਅਪ੍ਰੈਲ ਹੈ। ਜਿਨ੍ਹਾਂ ਰਾਜਾਂ ਵਿੱਚ ਤੀਜੇ ਪੜਾਅ ਵਿੱਚ ਵੋਟਿੰਗ ਹੋਣੀ ਹੈ। ਇਨ੍ਹਾਂ ਵਿੱਚ ਮੱਧ ਪ੍ਰਦੇਸ਼, ਅਸਾਮ, ਬਿਹਾਰ, ਛੱਤੀਸਗੜ੍ਹ, ਦਾਦਰਾ-ਨਗਰ ਹਵੇਲੀ, ਦਮਨ ਅਤੇ ਦੀਵ, ਗੋਆ, ਗੁਜਰਾਤ, ਜੰਮੂ ਅਤੇ ਕਸ਼ਮੀਰ, ਕਰਨਾਟਕ, ਮਹਾਰਾਸ਼ਟਰ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਸ਼ਾਮਲ ਹਨ।
ਲੋਕ ਸਭਾ ਚੋਣਾਂ ਸੱਤ ਪੜਾਵਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਪਹਿਲੇ ਪੜਾਅ ਲਈ 19 ਅਪ੍ਰੈਲ ਨੂੰ ਵੋਟਿੰਗ ਹੋਵੇਗੀ। ਦੂਜੇ ਪੜਾਅ ਲਈ 26 ਅਪ੍ਰੈਲ, ਤੀਜੇ ਪੜਾਅ ਲਈ 7 ਮਈ, ਚੌਥੇ ਪੜਾਅ ਲਈ 13 ਮਈ, ਪੰਜਵੇਂ ਪੜਾਅ ਲਈ 20 ਮਈ, ਛੇਵੇਂ ਪੜਾਅ ਲਈ 25 ਮਈ ਅਤੇ ਸੱਤਵੇਂ ਅਤੇ ਆਖਰੀ ਪੜਾਅ ਲਈ 1 ਜੂਨ ਨੂੰ ਵੋਟਾਂ ਪੈਣੀਆਂ ਹਨ, ਜਦਕਿ ਚੋਣ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ।
ਕਿੰਨੀਆਂ ਸੀਟਾਂ 'ਤੇ ਕਦੋਂ ਹੋਵੇਗੀ ਵੋਟਿੰਗ?
ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਵਿੱਚ 19 ਅਪ੍ਰੈਲ ਨੂੰ 107 ਸੀਟਾਂ 'ਤੇ ਵੋਟਿੰਗ ਹੋਣ ਜਾ ਰਹੀ ਹੈ। ਦੂਜੇ ਪੜਾਅ 'ਚ 89 ਸੀਟਾਂ 'ਤੇ 26 ਅਪ੍ਰੈਲ ਨੂੰ ਵੋਟਿੰਗ ਹੋਵੇਗੀ। ਤੀਜੇ ਪੜਾਅ ਦੀ ਵੋਟਿੰਗ 7 ਮਈ ਨੂੰ 94 ਸੀਟਾਂ ਲਈ ਹੋਵੇਗੀ। ਚੌਥੇ ਪੜਾਅ ਲਈ 13 ਮਈ ਨੂੰ 96 ਸੀਟਾਂ 'ਤੇ ਵੋਟਿੰਗ ਹੋਵੇਗੀ।
ਚੋਣਾਂ ਦਾ ਪੰਜਵਾਂ ਪੜਾਅ 20 ਮਈ ਨੂੰ ਹੋਵੇਗਾ, ਜਿਸ 'ਚ 49 ਲੋਕ ਸਭਾ ਸੀਟਾਂ ਲਈ ਵੋਟਿੰਗ ਹੋਵੇਗੀ। ਛੇਵੇਂ ਪੜਾਅ ਦੀਆਂ ਚੋਣਾਂ 25 ਮਈ ਨੂੰ ਹੋਣਗੀਆਂ, ਜਿਸ ਦੌਰਾਨ 57 ਸੀਟਾਂ ਲਈ ਵੋਟਿੰਗ ਹੋਵੇਗੀ। ਸੱਤਵੇਂ ਅਤੇ ਆਖਰੀ ਪੜਾਅ ਦੀਆਂ ਚੋਣਾਂ 1 ਜੂਨ ਨੂੰ ਹੋਣਗੀਆਂ, ਜਿਸ ਲਈ 57 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋਵੇਗੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
