'ਏਬੀਪੀ ਨਿਊਜ਼' 'ਤੇ ਗੈਰ ਕਸ਼ਮੀਰੀਆਂ ਦਾ ਵੱਡਾ ਦਾਅਵਾ, 'ਸਾਨੂੰ ਕੋਈ ਡਰ ਨਹੀਂ ਲੱਗ ਰਿਹਾ, ਲੋਕ ਸਾਡੀ ਮਦਦ ਕਰ ਰਹੇ'
ਉੱਤਰੀ ਕਸ਼ਮੀਰ ਦੇ ਕੁਪਵਾੜਾ ਵਿੱਚ ਵੱਡੀ ਗਿਣਤੀ ਵਿੱਚ ਆਏ ਪ੍ਰਵਾਸੀ ਮਜ਼ਦੂਰ ਤੇ ਛੋਟੇ ਕਾਰੋਬਾਰੀ ਅਜੇ ਵੀ ਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਸ਼੍ਰੀਨਗਰ: ਉੱਤਰੀ ਕਸ਼ਮੀਰ ਦੇ ਕੁਪਵਾੜਾ ਵਿੱਚ ਵੱਡੀ ਗਿਣਤੀ ਵਿੱਚ ਆਏ ਪ੍ਰਵਾਸੀ ਮਜ਼ਦੂਰ ਤੇ ਛੋਟੇ ਕਾਰੋਬਾਰੀ ਅਜੇ ਵੀ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇਹ ਮਜ਼ਦੂਰ ਕੁਪਵਾੜਾ ਦੇ ਹੰਦਵਾੜਾ ਖੇਤਰ ਵਿੱਚ ਕਈ ਸਾਲਾਂ ਤੋਂ ਕੰਮ ਕਰ ਰਹੇ ਹਨ, ਹਰ ਸਾਲ ਇੱਥੇ ਆਉਂਦੇ ਹਨ ਤੇ ਜਦੋਂ ਸਰਦੀ ਸ਼ੁਰੂ ਹੁੰਦਿਆਂ ਵਾਪਸ ਪਰਤ ਜਾਂਦੇ ਹਨ। ਇਸ ਵਾਰ, ਕਸ਼ਮੀਰ ਘਾਟੀ ਵਿੱਚ ਪ੍ਰਵਾਸੀ ਮਜ਼ਦੂਰਾਂ 'ਤੇ ਹਮਲਿਆਂ ਦੇ ਬਾਵਜੂਦ, ਉਨ੍ਹਾਂ ਨੂੰ ਕੋਈ ਡਰ ਨਹੀਂ ਤੇ ਇਹ ਲੋਕ ਬਿਨਾਂ ਕਿਸੇ ਡਰ ਦੇ ਆਪਣਾ ਕੰਮ ਕਰ ਰਹੇ ਹਨ।
ਆਕਾਸ਼ ਜੋ ਪੰਜਾਬ ਦਾ ਰਹਿਣ ਵਾਲਾ ਹੈ, ਹੰਦਵਾੜਾ ਵਿੱਚ ਗਰਮ ਕੰਬਲ ਤੇ ਕੱਪੜੇ ਵੇਚਦਾ ਹੈ ਤੇ ਬਿਨਾਂ ਕਿਸੇ ਡਰ ਦੇ ਆਪਣਾ ਕੰਮ ਕਰਦਾ ਰਹਿੰਦਾ ਹੈ। ਆਕਾਸ਼ ਅਨੁਸਾਰ ਸ੍ਰੀਨਗਰ ਤੇ ਹੋਰ ਖੇਤਰਾਂ ਵਿੱਚ ਕੁਝ ਘਟਨਾਵਾਂ ਵਾਪਰੀਆਂ ਹਨ, ਪਰ ਇਸ ਸਰਹੱਦੀ ਖੇਤਰ ਵਿੱਚ ਅਜਿਹਾ ਕੋਈ ਡਰ ਨਹੀਂ।
ਦੀਵਾਨ ਨਾਂ ਦੇ ਵਿਅਕਤੀ ਦੇ ਅਨੁਸਾਰ, ਉਹ ਅਜੇ ਵੀ ਬਿਨਾਂ ਕਿਸੇ ਡਰ ਦੇ ਹੰਦਵਾੜਾ ਦੀਆਂ ਸੜਕਾਂ ਤੇ ਆਪਣਾ ਕੰਮ ਕਰ ਰਿਹਾ ਹੈ। ਦੀਵਾਨ ਪਲਾਸਟਿਕ ਦੀਆਂ ਬੋਤਲਾਂ ਤੇ ਹੋਰ ਸਾਮਾਨ ਇਕੱਠਾ ਕਰਨ ਦਾ ਕੰਮ ਕਰਦਾ ਹੈ।
ਇਸ ਦੇ ਨਾਲ ਹੀ ਔਰਤਾਂ ਦੇ ਕੱਪੜੇ ਵੇਚਣ ਵਾਲੀ ਆਸ਼ਾ ਦੇਵੀ ਦੇ ਅਨੁਸਾਰ, ਉਹ ਨਾ ਤਾਂ ਡਰਦੀ ਹੈ ਤੇ ਨਾ ਹੀ ਕੋਈ ਉਸਨੂੰ ਪ੍ਰੇਸ਼ਾਨ ਕਰ ਰਿਹਾ ਹੈ। ਉਹ ਕਹਿੰਦੀ ਹੈ ਕਿ ਭਾਵੇਂ ਕੁਝ ਲੋਕ ਡਰ ਦੇ ਕਾਰਨ ਦੂਰ ਚਲੇ ਗਏ ਹਨ, ਪਰ ਉਨ੍ਹਾਂ ਨੂੰ ਅਜੇ ਤੱਕ ਕੋਈ ਡਰ ਮਹਿਸੂਸ ਨਹੀਂ ਹੋਇਆ। ਇਸ ਦੇ ਉਲਟ, ਲੋਕ ਸਿਰਫ ਉਨ੍ਹਾਂ ਦੀ ਮਦਦ ਕਰ ਰਹੇ ਹਨ।
ਦੱਸ ਦਈਏ ਕਿ ਭਾਰਤ ਸਰਕਾਰ ਨੇ ਜੰਮੂ-ਕਸ਼ਮੀਰ 'ਚ ਵੱਧ ਰਹੀਆਂ ਅੱਤਵਾਦੀ ਘਟਨਾਵਾਂ ਖ਼ਿਲਾਫ਼ ਆਖਰੀ ਹਮਲੇ ਦੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਅੱਤਵਾਦੀ ਸੰਗਠਨਾਂ ਤੇ ਉਨ੍ਹਾਂ ਦੇ ਆਕਾਵਾਂ ਨੂੰ ਸਬਕ ਸਿਖਾਉਣ ਲਈ ਫ਼ੌਜ ਤਿਆਰ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪੂਰੇ ਮਾਮਲੇ 'ਤੇ ਨਜ਼ਰ ਰੱਖ ਰਹੇ ਹਨ। ਤਿਆਰੀ ਕੀਤੀ ਜਾ ਰਹੀ ਹੈ ਕਿ ਘਾਟੀ 'ਚੋਂ ਅੱਤਵਾਦ ਦਾ ਪੂਰੀ ਤਰ੍ਹਾਂ ਸਫ਼ਾਇਆ ਕਰ ਦਿੱਤਾ ਜਾਵੇ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :