ਨਵੀਂ ਦਿੱਲੀ: ਅਗਲੇ ਇੱਕ-ਦੋ ਦਿਨ ਤਕ ਮੱਧ ਅਤੇ ਉੱਤਰੀ ਭਾਰਤ ‘ਚ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਇਸ ਦੀ ਜਾਣਕਾਰੀ ਸ਼ੁੱਕਰਵਾਰ ਨੂੰ ਦਿੱਤੀ। ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਇੱਕ ਨਵਾਂ ਘੱਟ ਦਬਾਅ ਵਾਲਾ ਖੇਤਰ 4 ਅਗਸਤ ਦੇ ਆਸ ਪਾਸ ਉੱਤਰ-ਪੂਰਬੀ ਬੰਗਾਲ ਦੀ ਖਾੜੀ ਵਿੱਚ ਵਿਕਸਤ ਹੋਣ ਦੀ ਸੰਭਾਵਨਾ ਹੈ।


ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 2-3 ਦਿਨਾਂ ‘ਚ ਦੇਸ਼ ਦੇ ਪੰਜਾਬ, ਹਰਿਆਣਾ, ਹਿਮਾਚਲ, ਉਤਰਾਖੰਡ, ਪੂਰਬੀ ਰਾਜਸਥਾਨ, ਛੱਤੀਸਗੜ੍ਹ ਅਤੇ ਹੋਰ ਕਈ ਸੂਬਿਆਂ ‘ਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਅਗਲੇ ਤਿੰਨ ਦਨਿਾਂ ਦੌਰਾਨ ਮੱਧ ਮਹਾਰਾਸ਼ਟਰ ਦੇ ਉੱਤਰੀ ਕੋਂਕਣ ਅਤੇ ਘਾਟ ਖੇਤਰਾਂ ਵਿੱਚ ਵੀ ਬਹੁਤ ਜ਼ਿਆਦਾ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਆਈਐਮਡੀ ਨੇ ਵੀਰਵਾਰ ਸ਼ਾਮ ਨੂੰ ਕਿਹਾ ਕਿ ਦੇਸ਼ ‘ਚ ਬਾਰਿਸ਼ ਅਗਸਤ ਅਤੇ ਸਤੰਬਰ ‘ਚ 100% ਹੋਣ ਦੀ ਸੰਭਾਵਨਾ ਹੈ। ਓਧਰ. ਮੁੰਬਈ ‘ਚ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ ਜਿਸ ਕਰਕੇ ਕਈ ਫਲਾਈਟਾਂ ਰੱਦ ਹੋ ਗਈਆਂ ਹਨ ਅਤੇ ਰੇਲਵੇ ਟ੍ਰੈਕ ‘ਤੇ ਵੀ ਪਾਣੀ ਭਰਿਆ ਹੋਇਆ ਹੈ। ਕੁਝ ਦਿਨ ਪਹਿਲਾਂ ਦੇਸ਼ ਦੇ ਕੁਝ ਹਿੱਸਿਆ ‘ਚ ਜ਼ਬਰਦਸਤ ਬਾਰਸ਼ ਹੋਈ ਜਿਸ ਨੇ ਕਈ ਹਿੱਸਿਆਂ ‘ਚ ਹੜ੍ਹ ਜਿਹੇ ਹਾਲਾਤ ਬਣੇ ਹੋਏ ਹਨ।