ਪੜਚੋਲ ਕਰੋ
(Source: ECI/ABP News)
ਸੁਪਰੀਮ ਕੋਰਟ ਦਾ ਤਨਜ਼, ਲੱਗਦਾ ਹੁਣ ਚੋਣ ਕਮਿਸ਼ਨ ਨੂੰ ਆਪਣੀਆਂ ਸ਼ਕਤੀਆਂ ਮਿਲ ਗਈਆਂ!
ਸੁਪਰੀਮ ਕੋਰਟ ਦੇ ਚੀਫ ਜਸਟਿਸ ਰੰਜਨ ਗੋਗੋਈ ਨੇ ਤਨਜ਼ ਕੱਸਦਿਆਂ ਕਿਹਾ ਕਿ ਲੱਗਦਾ ਹੈ ਕਿ ਚੋਣ ਕਮਿਸ਼ਨ ਨੂੰ ਉਸ ਦੀਆਂ ਸ਼ਕਤੀਆਂ ਵਾਪਸ ਮਿਲ ਗਈਆਂ ਹਨ।
![ਸੁਪਰੀਮ ਕੋਰਟ ਦਾ ਤਨਜ਼, ਲੱਗਦਾ ਹੁਣ ਚੋਣ ਕਮਿਸ਼ਨ ਨੂੰ ਆਪਣੀਆਂ ਸ਼ਕਤੀਆਂ ਮਿਲ ਗਈਆਂ! Not toothless anymore! We found we have powers, Election Commission to Supreme Court ਸੁਪਰੀਮ ਕੋਰਟ ਦਾ ਤਨਜ਼, ਲੱਗਦਾ ਹੁਣ ਚੋਣ ਕਮਿਸ਼ਨ ਨੂੰ ਆਪਣੀਆਂ ਸ਼ਕਤੀਆਂ ਮਿਲ ਗਈਆਂ!](https://static.abplive.com/wp-content/uploads/sites/5/2019/04/16133250/ELECTION-COMMISION.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਲੀਡਰਾਂ ਦੇ ਇਤਰਾਜ਼ਯੋਗ ਭਾਸ਼ਣਾਂ ‘ਤੇ ਚੋਣ ਕਮਿਸ਼ਨ ਦੀ ਕਾਰਵਾਈ ‘ਤੇ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸੰਤੁਸ਼ਟੀ ਜ਼ਾਹਿਰ ਕੀਤੀ ਹੈ। ਸੁਪਰੀਮ ਕੋਰਟ ਦੇ ਚੀਫ ਜਸਟਿਸ ਰੰਜਨ ਗੋਗੋਈ ਨੇ ਤਨਜ਼ ਕੱਸਦਿਆਂ ਕਿਹਾ ਕਿ ਲੱਗਦਾ ਹੈ ਕਿ ਚੋਣ ਕਮਿਸ਼ਨ ਨੂੰ ਉਸ ਦੀਆਂ ਸ਼ਕਤੀਆਂ ਵਾਪਸ ਮਿਲ ਗਈਆਂ ਹਨ। ਅਜਿਹੀ ਸਥਿਤੀ ‘ਚ ਕੋਰਟ ਨੂੰ ਆਖਰੀ ਆਦੇਸ਼ ਦੀ ਲੋੜ ਨਹੀਂ। ਇਸ ਤੋਂ ਪਹਿਲਾਂ ਸੋਮਵਾਰ ਨੂੰ ਕਾਰਵਾਈ ‘ਚ ਦੇਰੀ ਕਰਕੇ ਕੋਰਟ ਨੇ ਚੋਣ ਕਮਿਸ਼ਨ ਨੂੰ ਝਾੜ ਲਾਈ ਸੀ।
ਅਦਾਲਤ ਯੂਏਈ ਦੀ ਇੱਕ ਐਨਆਰਆਈ ਯੋਗਾ ਟੀਚਰ ਮਨਸੁਖਾਨੀ ਦੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ। ਪਟੀਸ਼ਨ ‘ਚ ਅਜਿਹੇ ਨੇਤਾਵਾਂ ਖਿਲਾਫ ਸਖ਼ਤ ਐਕਸ਼ਨ ਦੀ ਮੰਗ ਕੀਤੀ ਗਈ ਸੀ ਜੋ ਚੋਣਾਂ ਦੌਰਾਨ ਜਾਤ-ਧਰਮ ‘ਤੇ ਆਧਾਰਤ ਟਿੱਪਣੀਆਂ ਕਰ ਰਹੇ ਹਨ। ਅਦਾਲਤ ਨੇ 8 ਅਪਰੈਲ ਨੂੰ ਇਸ ਮਾਮਲੇ ‘ਚ ਸੁਪਰੀਮ ਕੋਰਟ ਤੇ ਚੋਣ ਕਮਿਸ਼ਨ ਨੂੰ ਨੋਟਿਸ ਭੇਜਿਆ ਸੀ।
ਸੋਮਵਾਰ ਨੂੰ ਚੀਫ ਜਸਟਿਸ ਨੇ ਯੂਪੀ ‘ਚ ਨੇਤਾਵਾਂ ਵੱਲੋਂ ਦਿੱਤੇ ਜਾ ਰਹੇ ਧਾਰਮਿਕ ਤੇ ਵਿਵਾਦਤ ਬਿਆਨਾਂ ‘ਤੇ ਕਮਿਸ਼ਨ ਤੋਂ ਕਾਰਵਾਈ ਬਾਰੇ ਪੁੱਛਿਆ ਤਾਂ ਚੋਣ ਕਮਿਸ਼ਨ ਨੇ ਕਿਹਾ ਅਸੀਂ ਤਾਂ ਨੋਟਿਸ ਭੇਜ ਜਵਾਬ ਮੰਗ ਸਕਦੇ ਹਾਂ। ਇਸ ‘ਤੇ ਬੈਂਚ ਨੇ ਨਾਰਾਜ਼ ਹੋ ਕੇ ਕਿਹਾ ਕਿ ਅਸਲ ‘ਚ ਤੁਸੀਂ ਕਹਿ ਰਹੇ ਹੋ ਕਿ ਤੁਸੀਂ ਸ਼ਕਤੀਹੀਨ ਹੋ।
ਸੁਪਰੀਮ ਕੋਰਟ ਦੇ ਸਖ਼ਤ ਰੁਖ ਤੋਂ ਬਾਅਦ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਤੇ ਬਸਪਾ ਸੁਪਰੀਮੋ ਮਾਇਆਵਤੀ ‘ਤੇ 72 ਤੇ 48 ਘੰਟੇ ਚੋਣ ਪ੍ਰਚਾਰ ‘ਤੇ ਰੋਕ ਲਾਈ ਸੀ। ਇਸ ਤੋਂ ਕੁਝ ਘੰਟੇ ਬਾਅਦ ਹੀ ਮੇਨਕਾ ਗਾਂਧੀ ਤੇ ਆਜ਼ਮ ਖ਼ਾਨ ਦੇ ਚੋਣ ਪ੍ਰਚਾਰ ‘ਤੇ ਵੀ ਰੋਕ ਲੱਗ ਗਈ। ਮਾਇਆਵਤੀ ਨੇ ਤਾਂ ਇਸ ਰੋਕ ਖਿਲਾਫ ਸੁਪਰੀਮ ਕੋਰਟ ‘ਚ ਵੀ ਅਪੀਲ ਕੀਤੀ ਜਿਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)