ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਕਿਸਾਨ ਦੇ ਧਰਨੇ ਵਾਲਿਆਂ ਥਾਂਵਾਂ 'ਤੇ ਇੰਟਰਨੈੱਟ 'ਤੇ ਪਾਬੰਦੀ ਦਾ ਨੋਟਿਸ, 140 ਵਕੀਲਾਂ ਨੇ ਸੀਜੇਆਈ ਨੂੰ ਭੇਜੀ ਪਟੀਸ਼ਨ
ਏਬੀਪੀ ਸਾਂਝਾ | 03 Feb 2021 01:03 PM (IST)
140 ਵਕੀਲਾਂ ਨੇ ਬੁੱਧਵਾਰ ਨੂੰ ਭਾਰਤ ਦੇ ਚੀਫ ਜਸਟਿਸ ਐਸਏ ਬੋਬੜੇ ਨੂੰ ਦਸਤਖ਼ਤ ਕੀਤੀ ਪਟੀਸ਼ਨ ਭੇਜੀ ਹੈ ਜਿਸ ਵਿੱਚ ਉਨ੍ਹਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਧਰਨੇ ਵਾਲਿਆਂ ਥਾਂਵਾਂ 'ਤੇ ਇੰਟਰਨੈੱਟ 'ਤੇ ਪਾਬੰਦੀ ਦਾ ਬਾਰੇ ਖ਼ੁਦ ਨੋਟਿਸ ਲੈਣ
ਪੁਰਾਣੀ ਤਸਵੀਰ
ਨਵੀਂ ਦਿੱਲੀ: ਬੀਤੇ ਕਈ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ਜਿੱਥੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ, ਉਨ੍ਹਾਂ ਥਾਂਵਾਂ 'ਤੇ ਸਰਕਾਰ ਵੱਲੋਂ ਇੰਟਰਨੈੱਟ ਸੇਵਾਵਾਂ ਨੂੰ ਬੰਦ ਕੀਤਾ ਹੋਇਆ ਹੈ। ਇਸ ਤੋਂ ਬਾਅਦ ਹੁਣ ਲਗਪਗ 140 ਵਕੀਲਾਂ ਨੇ ਬੁੱਧਵਾਰ ਨੂੰ ਭਾਰਤ ਦੇ ਚੀਫ ਜਸਟਿਸ ਐਸਏ ਬੋਬੜੇ ਨੂੰ ਦਸਤਖ਼ਤ ਕੀਤੀ ਪਟੀਸ਼ਨ ਭੇਜੀ ਹੈ ਜਿਸ ਵਿੱਚ ਉਨ੍ਹਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਧਰਨੇ ਵਾਲਿਆਂ ਥਾਂਵਾਂ 'ਤੇ ਇੰਟਰਨੈੱਟ 'ਤੇ ਪਾਬੰਦੀ ਦਾ ਬਾਰੇ ਖ਼ੁਦ ਨੋਟਿਸ ਲੈਣ। ਇਸ ਦੇ ਨਾਲ ਹੀ ਉਨ੍ਹਾਂ ਨੇ ਗਣਤੰਤਰ ਦਿਵਸ 'ਤੇ ਟ੍ਰੈਕਟਰ ਰੈਲੀ ਦੌਰਾਨ ਹਿੰਸਾ ਨਾਲ ਨਜਿੱਠਣ ਵਾਲੀ ਪੁਲਿਸ ਦੀ ਨਾਕਾਮੀ ਦੀ ਜਾਂਚ ਲਈ ਵੀ ਇੱਕ ਕਮਿਸ਼ਨ ਗਠਿਤ ਕਰਨ ਦੀ ਮੰਗ ਵੀ ਕੀਤੀ ਹੈ।