ਜੰਮੂ ਕਸ਼ਮੀਰ ਵਿੱਚ ਹੁਣ ਦੇਸ਼ ਦਾ ਕੋਈ ਵੀ ਨਾਗਰਿਕ ਜ਼ਮੀਨ ਖਰੀਦ ਸਕਦਾ ਹੈ। ਇਸ ਦੇ ਲਈ ਜੰਮੂ-ਕਸ਼ਮੀਰ ਦਾ ਨਾਗਰਿਕ ਬਣਨ ਦੀ ਜ਼ਰੂਰਤ ਨਹੀਂ ਹੈ। ਸ਼ਰਤ ਇਹ ਹੈ ਕਿ ਤੁਹਾਨੂੰ ਇਹ ਜ਼ਮੀਨ ਸਿਰਫ ਉਦਯੋਗ ਸਥਾਪਤ ਕਰਨ ਲਈ ਮਿਲੇਗੀ ਇਹ ਨਿਯਮ ਅੱਜ ਤੋਂ ਲਾਗੂ ਹੋ ਗਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਸਿਰਫ ਸਥਾਨਕ ਲੋਕ ਜੰਮੂ-ਕਸ਼ਮੀਰ ਵਿੱਚ ਜ਼ਮੀਨ ਖਰੀਦ ਸਕਦੇ ਸੀ ਜਾਂ ਵੇਚ ਸਕਦੇ ਸੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਹੁਣ ਜੰਮੂ-ਕਸ਼ਮੀਰ ਪੁਨਰਗਠਨ ਐਕਟ ਅਧੀਨ ਜ਼ਮੀਨ ਬਾਰੇ ਫੈਸਲਾ ਲਿਆ ਹੈ।

ਪਿਛਲੇ ਸਾਲ 5 ਅਗਸਤ ਨੂੰ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾ ਦਿੱਤੀ ਸੀ। ਇਸਦੇ ਨਾਲ ਹੀ ਜੰਮੂ ਅਤੇ ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ, ਜੰਮੂ ਕਸ਼ਮੀਰ ਅਤੇ ਲੱਦਾਖ ਵਿੱਚ ਵੰਡਿਆ ਗਿਆ ਸੀ। ਇਸ ਫੈਸਲੇ ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਤੇ ਹੁਣ ਕੇਂਦਰ ਨੇ ਜ਼ਮੀਨ ਦਾ ਕਾਨੂੰਨ ਬਦਲ ਦਿੱਤਾ ਹੈ।

ਕੈਪਟਨ ਦੇ ਪੁੱਤਰ ਨੂੰ ED ਦੇ ਦਫਤਰ ਬਾਹਰ ਘੇਰਨ ਪਹੁੰਚੀ AAP

Gold and Silver Rate: ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਫਿਰ ਤੇਜ਼ੀ, ਜਾਣੋ ਤਾਜ਼ਾ ਭਾਅ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904