ਨਵੀਂ ਦਿੱਲੀ: ਲੋਕ ਸਭਾ ਚੋਣਾਂ 2019 ‘ਚ ਇਤਿਹਾਸਕ ਜਿੱਤ ਦਰਜ ਕਰਨ ਤੋਂ ਬਾਅਦ ਪੀਐਮ ਮੋਦੀ ਸਮੇਤ ਬਾਕੀ ਮੰਤਰੀਆਂ ਨੇ ਵੀਰਵਾਰ ਨੂੰ ਆਪਣੇ ਅਹੁਦੇ ਦੀ ਸਹੁੰ ਚੁੱਕੀ ਹੈ। ਬੀਜੇਪੀ ਪ੍ਰਧਾਨ ਅਮਿਤ ਸ਼ਾਹ ਪਹਿਲੀ ਵਾਰ ਕੈਬਨਿਟ ਮੰਤਰੀ ਬਣੇ ਹਨ। ਇਸ ਤੋਂ ਬਾਅਦ ਹੁਣ ਬੀਜੇਪੀ ਪ੍ਰਧਾਨ ਕੌਣ ਹੋਵੇਗਾ, ਇਸ ਗੱਲ ‘ਤੇ ਚਰਚਾ ਹੋਣੀ ਸ਼ੁਰੂ ਹੋ ਗਈ ਹੈ। ਖ਼ਬਰਾਂ ਦੀ ਮੰਨੀਏ ਤਾਂ ਪਾਰਟੀ ਪ੍ਰਧਾਨ ਦਾ ਅਹੁਦਾ ਜੇਪੀ ਨੱਡਾ ਨੂੰ ਮਿਲ ਸਕਦਾ ਹੈ।



ਲੋਕ ਸਭਾ ਚੋਣਾਂ ‘ਚ ਨੱਡਾ ਨੂੰ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ ਜਿੱਥੇ ਪਾਰਟੀ ਨੇ 62 ਸੀਟਾਂ ਜਿੱਤੀਆਂ ਹਨ। ਸ਼ਾਹ ਦੇ ਮੰਤਰੀ ਮੰਡਲ ‘ਚ ਸ਼ਾਮਲ ਹੋਣ ਤੋਂ ਬਾਅਦ ਹੁਣ ਉਨ੍ਹਾਂ ਨੂੰ ਪ੍ਰਧਾਨਗੀ ਦਾ ਅਹੁਦਾ ਛੱਡਣਾ ਪਵੇਗਾ ਕਿਉਂਕਿ ਪਾਰਟੀ ਇੱਕ ਵਿਅਕਤੀ ਇੱਕ ਅਹੁਦਾ ਦੀ ਨੀਤੀ ‘ਤੇ ਕੰਮ ਕਰਦੀ ਹੈ।



ਇਸ ਤੋਂ ਇਲਾਵਾ ਅਮਿਤ ਸ਼ਾਹ ਨੂੰ ਵਿੱਤ ਮੰਤਰਾਲਾ ਜਾਂ ਵਿਦੇਸ਼ ਮੰਤਰਾਲਾ ਦਿੱਤਾ ਜਾ ਸਕਦਾ ਹੈ। ਇਸ ਵਾਰ ਉਨ੍ਹਾਂ ਨੇ ਪਹਿਲੀ ਵਾਰ ਲੋਕ ਸਭਾ ਚੋਣਾਂ ਗੁਜਰਾਤ ਦੇ ਗਾਂਧੀਨਗਰ ਤੋਂ 5 ਲੱਖ 54 ਹਜ਼ਾਰ ਵੋਟਾਂ ਤੋਂ ਜ਼ਿਆਦਾ ਦੇ ਫਰਕ ਨਾਲ ਜਿੱਤੀਆਂ ਹਨ।